Road Accident: ਅਬੋਹਰ ’ਚ ਭਿਆਨਕ ਸੜਕ ਹਾਦਸਾ: ਕਾਰ ਡਿਵਾਈਡਰ ਨਾਲ ਟਕਰਾਈ ਦੋ ਸਕੇ ਭਰਾਵਾਂ ਸਮੇਤ ਤਿੰਨ ਦੀ ਮੌਤ

Sach Kahoon Punjabi Desk Picture
Published On

Road Accident: ਅਬੋਹਰ, (ਮੇਵਾ ਸਿੰੰਘ)। ਐਤਵਾਰ ਦੇਰ ਰਾਤ ਅਬੋਹਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦੋ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ, ਜੋ ਕਿ ਹਸਪਤਾਲ ਵਿੱਚ ਇਲਾਜ ਅਧੀਨ ਹਨ। ਮ੍ਰਿਤਕਾਂ ਦੀ ਪਛਾਣ ਉਦੈ (24), ਵਿਸ਼ਾਲ (22) ਅਤੇ ਰਮਨ (22) ਵਜੋਂ ਹੋਈ ਹੈ। ਉਦੈ ਅਤੇ ਵਿਸ਼ਾਲ ਭਰਾ ਸਨ ਅਤੇ ਆਪਣੇ ਮਾਪਿਆਂ ਦੇ ਇਕਲੌਤੇ ਬੱਚੇ ਸਨ। ਉਨ੍ਹਾਂ ਦੇ ਸਦੀਵੀ ਵਿਛੋੜੇ ਨੇ ਪੂਰੇ ਪਰਿਵਾਰ ਨੂੰ ਬਹੁਤ ਹੀ ਡੂੰਘਾ ਸਦਮਾ ਲੱਗਿਆ ਹੈ। ਉਦੈ ਵਿਆਹਿਆ ਹੋਇਆ ਸੀ ਅਤੇ ਉਸਦੇ ਦੋ ਬੱਚੇ ਸਨ, ਜਦੋਂ ਕਿ ਰਮਨ ਉਨ੍ਹਾਂ ਦੇ ਮਾਮੇ ਦਾ ਪੁੱਤਰ ਸੀ। ਜ਼ਖਮੀਆਂ ਵਿੱਚ ਰੋਸ਼ਨ ਅਤੇ ਅਨਮੋਲ ਸ਼ਾਮਲ ਹਨ, ਹਾਦਸੇ ਦਾ ਸ਼ਿਕਾਰ ਹੋਏ ਸਾਰੇ ਜਣੇ ਅਬੋਹਰ ਦੇ ਨੇੜੇ ਬਲੂਆਣਾ ਪਿੰਡ ਦੇ ਰਹਿਣ ਵਾਲੇ ਹਨ।

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਨੇ ਬਾਗਾਂ ਤੋਂ ਕਿੰਨੂ ਚੁਗਣ ਦਾ ਠੇਕਾ ਲਿਆ ਸੀ ਤੇ ਬੀਤੀ ਰਾਤ ਉਹ ਇੱਕ ਸੌਦਾ ਪੂਰਾ ਕਰਨ ਤੋਂ ਬਾਅਦ ਵਾਪਸ ਆ ਰਹੇ ਸਨ। ਹਸਪਤਾਲ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 1:30 ਵਜੇ ਦੇ ਕਰੀਬ ਇੱਕ ਫੋਨ ਆਇਆ। ਫੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਪੁੱਤਰਾਂ ਨਾਲ ਸੜਕੀ ਹਾਦਸਾ ਵਾਪਰ ਗਿਆ ਹੈ ਤੇ ਉਨ੍ਹਾਂ ਨੂੰ ਅਬੋਹਰ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਜਦੋਂ ਉਹ ਹਸਪਤਾਲ ਪਹੁੰਚੇ ਤਾਂ ਤਿੰਨ ਨੌਜਵਾਨਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਦੋ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Reception Party Firing: ਰਿਸੈਪਸ਼ਨ ਪਾਰਟੀ ਦੌਰਾਨ ਚੱਲੀਆਂ ਗੋਲੀਆਂ, ਦੋ ਭਰਾਵਾਂ ਦੀ ਮੌਤ 

ਜ਼ਖਮੀਆਂ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਇੱਕ ਵਿਅਕਤੀ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਅਤੇ ਸੋਮਵਾਰ ਰਾਤ ਨੂੰ ਲਗਭਗ 1:15 ਵਜੇ ਹੋਇਆ। ਨੌਜਵਾਨਾਂ ਦੀ ਕਾਰ ਹਨੂੰਮਾਨਗੜ੍ਹ ਰੋਡ ਤੋਂ ਆ ਰਹੀ ਸੀ ਅਤੇ ਰੋਟਰੀ ਚੌਕ ਵੱਲ ਪੁਲ ਤੋਂ ਉਤਰ ਰਹੀ ਸੀ। ਉਨ੍ਹਾਂ ਦੱਸਿਆ ਕਿ ਪੁਲ ਤੋਂ ਉਤਰਦੇ ਸਮੇਂ ਗੱਡੀ ਬਹੁਤ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ। ਨਤੀਜੇ ਵਜੋਂ ਕਾਰ ਡਰਾਈਵਰ ਤੋਂ ਬੇਕਾਬੂ ਹੋਕੇ ਸਾਹਮਣੇ ਵਾਲੇ ਚੌਰਾਹੇ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਅਤੇ ਕਾਰ ਦਾ ਐਕਸਲ ਟੁੱਟ ਗਿਆ। Road Accident

ਇੱਕ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਅੰਦਰ ਪਏ ਹੋਏ ਕਰਾਹ ਰਹੇ ਸਨ। ਉਨ੍ਹਾਂ ਸਾਰਿਆਂ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਅਬੋਹਰ ਸਿਵਲ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਫੋਨ ’ਤੇ ਮਿਲੇ ਫੋਨ ਨੰਬਰ ਰਾਹੀਂ ਸੂਚਿਤ ਕੀਤਾ ਗਿਆ। ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਇਸ ਦੌਰਾਨ ਸਿਟੀ-1 ਪੁਲਿਸ ਸਟੇਸ਼ਨ ਦੇ ਇੰਚਾਰਜ ਰਵਿੰਦਰ ਸਿੰਘ ਨੇ ਦੱਸਿਆ ਕਿ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਅਬੋਹਰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਤੇ ਪੋਸ਼ਟਮਾਰਟਮ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤਾ ਜਾਵੇਗਾ। ਜ਼ਖਮੀਆਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਇਲਾਕੇ ਦੇ ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬ੍ਰੇਕ ਫੇਲ੍ਹ ਹੋਣ ਕਾਰਨ ਹੋਇਆ ਲੱਗਦਾ ਹੈ,ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

About The Author

Related Posts