Sad News: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਜ਼ਿਲ੍ਹਾ ਮਲੇਰ ਕੋਟਲਾ ਦੇ ਪਿੰਡ ਭੂਦਨ ਵਿੱਚ ਇੱਕ 31 ਸਾਲਾ ਵਿਧਵਾ ਨੇ ਆਪਣੀ ਬਜ਼ੁਰਗ ਮਾਂ ਅਤੇ ਨੌ ਸਾਲ ਦੇ ਪੁੱਤਰ ਸਮੇਤ ਕੋਈ ਜ਼ਹਿਰੀਲੀ ਵਸਤੂ ਖਾ ਕੇ ਖੁਦਕੁਸ਼ੀ ਕਰ ਲਈ ਹੈ। ਮਿਤਕਾ ਦੀ ਪਹਿਚਾਣ ਇੰਦਰਪਾਲ ਕੌਰ 31 ਸਾਲ ਉਸਦੇ ਪੁੱਤਰ ਜੋਰਡਨ ਸਿੰਘ ਨੌ ਸਾਲ ਅਤੇ ਮਾਂ ਹਰਦੀਪ ਕੌਰ ਵਜੋਂ ਹੋਈ, ਇੰਦਰਪਾਲ ਦੇ ਪਤੀ ਪਵਨਦੀਪ ਸਿੰਘ ਦੀ ਕੁਝ ਵਰ੍ਹੇ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਦੀ ਮਾਂ ਉਸ ਕੋਲ ਹੀ ਰਹਿ ਰਹੀ ਸੀ।
ਇਹ ਵੀ ਪੜ੍ਹੋ: LIC Fraud Case: LIC ਧੋਖਾਧੜੀ ਮਾਮਲੇ ’ਚ ਦੋ ਦੋਸ਼ੀਆਂ ਨੂੰ 5 ਸਾਲ ਦੀ ਕੈਦ ਅਤੇ 12 ਲੱਖ ਰੁਪਏ ਦਾ ਜੁਰਮਾਨਾ
ਇੰਦਰਪਾਲ ਕੌਰ ਅਤੇ ਹਰਦੀਪ ਕੌਰ ਦੀ ਮੌਤ ਰਾਤ ਨੂੰ ਹੋ ਗਈ ਸੀ। ਜੋਰਡਨ ਨੇ ਸਵੇਰੇ ਦਮ ਤੋੜਿਆ। ਜਾਣਕਾਰੀ ਅਨੁਸਾਰ ਸਵੇਰੇ ਜਦੋਂ ਜੋਰਡਨ ਸਿੰਘ ਦੀ ਅੱਖ ਖੁੱਲ੍ਹੀ ਤਾਂ ਉਸ ਨੇ ਮਾਂ ਅਤੇ ਨਾਨੀ ਨੂੰ ਮ੍ਰਿਤਕ ਦੇਖਿਆ ਮਗਰੋਂ ਉਸ ਨੂੰ ਆਪਣੀ ਦਾਦੀ ਨੂੰ ਇਸ ਬਾਰੇ ਦੱਸਿਆ ਤਾਂ ਰੌਲਾ ਪੈ ਗਿਆ ਚਸ਼ਮਦੀਦਾ ਮੁਤਾਬਕ ਮਾਂ ਅਤੇ ਨਾਨੀ ਵਿਚਾਲੇ ਸੁੱਤੇ ਬੱਚੇ ’ਤੇ ਵੀ ਜ਼ਹਿਰ ਦਾ ਅਸਰ ਹੋਇਆ, ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿੱਚ ਉਸ ਨੇ ਵੀ ਦਮ ਤੋੜ ਦਿੱਤਾ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸੰਦੌੜ ਦੀ ਪੁਲਿਸ ਨੇ ਪਹੁੰਚ ਕੇ ਬਜ਼ੁਰਗ ਅਤੇ ਮਹਿਲਾ ਅਤੇ ਨੌ ਸਾਲ ਦੇ ਬੱਚੇ ਦੀ ਲਾਸ਼ ਨੂੰ ਮਲੇਰਕੋਟਲਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਲਿਜਾਇਆ ਗਿਆ ।
ਉਧਰ ਪੁਲਿਸ ਵੱਲੋਂ ਕੋਈ ਢੁਕਵੀਂ ਕਾਰਵਾਈ ਨਾ ਕਰਨ ਤੇ ਮਿਰਤਕ ਮਹਿਲਾ ਦੇ ਪਰਿਵਾਰ ਅਤੇ ਕਿਸਾਨ ਯੂਨੀਅਨ ਵੱਲੋਂ ਰੋਸ ਨੂੰ ਲੈ ਕੇ ਥਾਣਾ ਸੰਦੌੜ ਧਰਨਾ ਪ੍ਰਦਰਸ਼ਨ ਕੀਤਾ ਗਿਆ। ਮੌਕੇ ’ਤੇ ਡੀਐਸਪੀ ਬਿਕਰਮਜੀਤ ਸਿੰਘ ਘੁੰਮਣ ਨੇ ਪਹੁੰਚ ਕੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਮਿਰਤਕਾਂ ਵੱਲੋਂ ਜੋ ਵੀਡੀਓ ਦੇ ਵਿੱਚ ਨਾਂਅ ਲਏ ਗਏ ਹਨ ਉਹਨਾਂ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਤੇ ਛੇਤੀ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਬਣਨ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਥਾਣਾ ਸੰਦੌੜ ਦੇ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਤੋਂ ਪਹਿਲਾਂ ਇੰਦਰਪਾਲ ਕੌਰ ਨੇ ਵੀਡੀਓ ਰਿਕਾਰਡ ਕੀਤੀ ਸੀ ਜਿਸ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।














