ਪਾਰਟੀ ਸਮਾਗਮ ’ਚ ਜਾਣ ਲਈ ਤਿਆਰ ਹੋਣ ਮੌਕੇ ਵਾਪਰਿਆ ਹਾਦਸਾ
Tragedy Strikes: (ਮੇਵਾ ਸਿੰਘ) ਬੱਲੂਆਣਾ-ਅਬੋਹਰ। ਬੱਲੂਆਣਾ ਹਲਕੇ ਅਧੀਨ ਪੈਂਦੀ ਢਾਣੀ ਸੁੱਚਾ ਸਿੰਘ ਦਾ ਰਹਿਣ ਵਾਲਾ ਹਰਪਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਆਪਣੇ ਘਰ ’ਚ ਗੋਲੀ ਲੱਗਣ ਨਾਲ ਜਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਤੁਰੰਤ ਸਰਕਾਰੀ ਹਸਪਤਾਲ ਲਿਆਂਦਾ ਗਿਆ। ਘਟਨਾ ਦਾ ਪਤਾ ਲੱਗਦੇ ਹੀ ਹਲਕਾ ਵਿਧਾਇਕ ਗੋਲਡੀ ਮੁਸਾਫਿਰ ਸਮੇਤ ਵੱਡੀ ਗਿਣਤੀ ਵਿੱਚ ‘ਆਪ’ ਪਾਰਟੀ ਆਗੂ ਅਤੇ ਪਿੰਡ ਵਾਸੀ ਸਰਕਾਰੀ ਹਸਪਤਾਲ ਪਹੁੰਚੇ।
ਇਹ ਵੀ ਪੜ੍ਹੋ: Barnala News: ਕੈਨੇਡਾ ‘ਚ ਛੀਨੀਵਾਲ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਿਤਾ ਦਰਸ਼ਨ ਸਿੰਘ ਨੇ ਹਾਲ ਹੀ ਵਿੱਚ ਪੰਚਾਇਤ ਸੰਮਤੀ ਚੋਣਾਂ ਜਿੱਤੀਆਂ ਸਨ। ਜਿਸ ਦੇ ਸਬੰਧ ’ਚ ਅੱਜ ਸੀਤੋ ਚੌਕ ਸਥਿਤ ਇੱਕ ਪੈਲੇਸ ’ਚ ਧੰਨਵਾਦੀ ਸਮਾਗਮ ਰੱਖਿਆ ਹੋਇਆ ਸੀ ਮ੍ਰਿਤਕ ਹਰਪਿੰਦਰ ਸਿੰਘ ਸਮਾਗਮ ਵਿੱਚ ਸ਼ਾਮਲ ਹੋਣ ਲਈ ਤਿਆਰ ਹੋ ਰਿਹਾ ਸੀ। ਇਸ ਦੌਰਾਨ ਜਦੋਂ ਉਸਨੇ ਆਪਣਾ ਲਾਇਸੈਂਸੀ ਰਿਵਾਲਵਰ ਆਪਣੀ ਕਮਰ ਨਾਲ ਬੰਨਿਆ ਤਾਂ ਅਚਾਨਕ ਗੋਲੀ ਚੱਲ ਗਈ ਅਤੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਕਮਰੇ ’ਚੋਂ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅੰਦਰ ਗਏ ਅਤੇ ਹਰਪਿੰਦਰ ਸਿੰਘ ਨੂੰ ਉੱਥੇ ਜ਼ਖਮੀ ਹਾਲਤ ਵਿੱਚ ਪਿਆ ਦੇਖਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂ ਗਿਆ ਜਿੱਥੇ ਮੁੱਢਲੀ ਸਹਾਇਤਾ ਦੇਣ ਬਾਅਦ ਡਾਕਟਰਾਂ ਵੱਲੋਂ ਉਸਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਪਰ ਪਰਿਵਾਰਕ ਮੈਂਬਰ ਉਸਨੂੰ ਬਠਿੰਡਾ ਲੈ ਗਏ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹਰਪਿੰਦਰ ਸਿੰਘ ਦੀ ਉਮਰ ਲਗਭਗ 25 ਸਾਲ ਦੱਸੀ ਜਾ ਰਹੀ ਹੈ।













