Road Accident: ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ, 4 ਦੀ ਮੌਤ

Sach Kahoon Punjabi Desk Picture
Published On

ਹੁਸ਼ਿਆਰਪੁਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ | Road Accident

Road Accident: ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਜਲੰਧਰ ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਹੁਸ਼ਿਆਰਪੁਰ ਦੇ ਮੁਕੇਰੀਆ ਸ਼ੂਗਰ ਮਿੱਲ ਨੇੜੇ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਬੇਕਾਬੂ ਤੇਜ਼ ਰਫ਼ਤਾਰ ਕਾਰ ਨੇ ਘਰ ਵਾਪਸ ਜਾ ਰਹੇ ਚਾਰ ਸਕੂਟਰ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰ ਚਕਨਾਚੂਰ ਹੋ ਗਏ, ਤੇ ਕਾਰ ਵੀ ਕੰਟਰੋਲ ਗੁਆ ਬੈਠੀ ਤੇ ਇੱਕ ਟਰੱਕ ਨਾਲ ਟਕਰਾ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੀ ਭਾਲ ਜਾਰੀ ਹੈ।

ਇਹ ਖਬਰ ਵੀ ਪੜ੍ਹੋ : Ludhiana Police Custody News: ਲੁਧਿਆਣਾ ਤੋਂ ਵੱਡੀ ਖਬਰ, ਪੁਲਿਸ ਹਿਰਾਸਤ ’ਚੋਂ ਕੈਦੀ ਭੱਜਿਆ, ਵਿਭਾਗ ਨੂੰ ਪਈਆਂ ਭਾਜ…

ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਮੁਕੇਰੀਆ ਸ਼ੂਗਰ ਮਿੱਲ ਨੇੜੇ ਬੀਤੀ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਦੋ ਸਕੂਟਰ ਸਵਾਰ ਚਾਰ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਹੋਣ ’ਤੇ ਸਕੂਟਰ ਚਕਨਾਚੂਰ ਹੋ ਗਏ, ਜਿਸ ਨਾਲ ਸੜਕ ’ਤੇ ਸਿਰਫ਼ ਮਲਬੇ ਦੇ ਢੇਰ ਰਹਿ ਗਏ। ਦੋ ਮ੍ਰਿਤਕਾਂ ਦੀ ਪਛਾਣ ਸੁਖਵਿੰਦਰ ਸਿੰਘ ਤੇ ਨਰਿੰਦਰ ਕੁਮਾਰ ਵਜੋਂ ਹੋਈ ਹੈ। ਬਾਕੀ ਦੋ ਪ੍ਰਵਾਸੀ ਨੌਜਵਾਨਾਂ ਦੀ ਪਛਾਣ ਵਿਵਿਧ ਸਾਹੂ ਅਤੇ ਮਿਥੁਨ ਮੰਡਲ ਵਜੋਂ ਹੋਈ ਹੈ, ਦੋਵੇਂ ਦਰਭੰਗਾ, ਬਿਹਾਰ ਦੇ ਰਹਿਣ ਵਾਲੇ ਹਨ। ਮੁਕੇਰੀਆਂ ਪੁਲਿਸ ਨੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਕਰ ਰਹੀ ਹੈ।

About The Author

Related Posts