Canada News: ਓਟਾਵਾ (ਏਜੰਸੀ)। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਟੰਬਲਰ ਰਿਜ ਸ਼ਹਿਰ ਦੇ ਇੱਕ ਹਾਈ ਸਕੂਲ ਵਿੱਚ ਮੰਗਲਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ। ਜਾਣਕਾਰੀ ਮੁਤਾਬਕ ਇਸ ਘਟਨਾ ’ਚ 9 ਦੀ ਮੌਤ ਹੋ ਗਈ, ਜਦਕਿ 25 ਜ਼ਖਮੀ ਹੋ ਗਏ। ਮਰਨ ਵਾਲਿਆਂ ਵਿੱਚ ਕੋਈ ਵਿਦਿਆਰਥੀ ਵੀ ਹੈ ਜਾਂ ਨਹੀਂ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।
ਇਹ ਖਬਰ ਵੀ ਪੜ੍ਹੋ : Abhishek Sharma Health: ਅਭਿਸ਼ੇਕ ਸ਼ਰਮਾ 2 ਦਿਨਾਂ ਤੋਂ ਹਸਪਤਾਲ ’ਚ ਦਾਖਲ, ਪੇਟ ’ਚ ਇਨਫੈਕਸ਼ਨ
ਸਕੂਲ ਨੂੰ ਸਾਵਧਾਨੀ ਦੇ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ। ਇਲਾਕੇ ਦੇ ਵਿਧਾਇਕ ਲੈਰੀ ਨਿਊਫੀਲਡ ਨੇ ਦੱਸਿਆ ਕਿ ਸਥਿਤੀ ’ਤੇ ਕਾਬੂ ਪਾਉਣ ਲਈ ਵੱਡੀ ਗਿਣਤੀ ’ਚ ਪੁਲਿਸ ਤੇ ਐਂਬੂਲੈਂਸ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕ ਆਪਣੇ ਪਰਿਵਾਰਾਂ ਦੀ ਭਾਲ ਲਈ ਨਿਕਲੇ ਹਨ, ਉਹ ਆਪਣੇ ਘਰਾਂ ਨੂੰ ਪਰਤਣ ਤੇ ਉਥੇ ਸੁਰੱਖਿਅਤ ਰਹਿਣ। ਜਾਣਕਾਰੀ ਅਨੁਸਾਰ, ਟੰਬਲਰ ਰਿਜ ਸੈਕੰਡਰੀ ਸਕੂਲ, ਜਿੱਥੇ ਇਹ ਹਾਦਸਾ ਹੋਇਆ, ਵਿੱਚ 7ਵੀਂ ਤੋਂ 12ਵੀਂ ਜਮਾਤ ਦੇ ਕੁੱਲ 175 ਵਿਦਿਆਰਥੀ ਪੜ੍ਹਦੇ ਹਨ।
ਵਿਦਿਆਰਥੀਆਂ ਤੇ ਸਟਾਫ਼ ਨੂੰ ਕੱਢਿਆ ਸੁਰੱਖਿਅਤ ਬਾਹਰ | Canada News
ਹਮਲਾਵਰ ਤੋਂ ਇਲਾਵਾ ਸਕੂਲ ਦੇ ਅੰਦਰ ਛੇ ਹੋਰ ਲੋਕ ਮ੍ਰਿਤਕ ਪਾਏ ਗਏ। ਦੋ ਜ਼ਖ਼ਮੀਆਂ ਨੂੰ ਗੰਭੀਰ ਹਾਲਤ ਵਿੱਚ ਹੈਲੀਕਾਪਟਰ ਰਾਹੀਂ ਹਸਪਤਾਲ ਭੇਜਿਆ ਗਿਆ। ਹਸਪਤਾਲ ਲਿਜਾਂਦੇ ਸਮੇਂ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਕਰੀਬ 25 ਲੋਕਾਂ ਨੂੰ ਮਾਮੂਲੀ ਸੱਟਾਂ ਨਾਲ ਇਲਾਜ ਲਈ ਸਥਾਨਕ ਮੈਡੀਕਲ ਸੈਂਟਰ ਲਿਜਾਇਆ ਗਿਆ। ਪੁਲਿਸ ਨੇ ਦੱਸਿਆ ਕਿ ਸਕੂਲ ਦੇ ਬਾਕੀ ਸਾਰੇ ਵਿਦਿਆਰਥੀਆਂ ਤੇ ਸਟਾਫ਼ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਪੂਰੇ ਇਲਾਕੇ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।














