ਹਾਈ ਕੋਰਟ ਪੁੱਜਾ ਰੇਲ ਗੱਡੀਆਂ ਦਾ ਮਾਮਲਾ

Sukhna catchment area

ਹਾਈ ਕੋਰਟ ਨੇ 18 ਤੱਕ ਮੰਗੀ ਸਟੇਟਸ ਰਿਪੋਰਟ

ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਰੇਲ ਗੱਡੀਆਂ ਨਾ ਚੱਲਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ ਕਰ ਲਈ ਹੈ ਤਾਂ ਕੇਂਦਰ ਨੇ ਪੰਜਾਬ ਵਿੱਚ ਯਾਤਰੂ ਤੇ ਮਾਲ ਗੱਡੀਆਂ ਚਲਾਉਣ ਲਈ ਹਾਮੀ ਭਰ ਦਿੱਤੀ ਹੈ ਪਰ ਇਸ ਲਈ ਪੰਜਾਬ ਸਰਕਾਰ ਤੋਂ ਹਰੀ ਝੰਡੀ ਦੀ ਜਰੂਰਤ ਹੈ। ਜਦੋਂ ਹੀ ਪੰਜਾਬ ਸਰਕਾਰ ਗ੍ਰੀਨ ਸਿਗਨਲ ਦੇਵੇਗੀ ਤੁਰੰਤ ਬਾਅਦ ਪੰਜਾਬ ਵਿੱਚ ਰੇਲ ਸੇਵਾਵਾਂ ਬਹਾਲ ਕਰ ਦਿੱਤੀਆਂ ਜਾਣਗੀਆਂ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਵਕੀਲ ਵੱਲੋਂ ਪਟੀਸ਼ਨ ਦਾਖਲ ਕਰਦੇ ਹੋਏ ਰੇਲ ਅਤੇ ਸੜਕ ਜਾਮ ਕਰਨ ਵਾਲੇ ਅੰਦੋਲਨਕਾਰੀਆਂ ਖ਼ਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।  ਪਟੀਸ਼ਨਕਰਤਾ ਵੱਲੋਂ ਕਿਹਾ ਗਿਆ ਹੈ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ ਪਰ ਇਸ ਨਾਲ ਹੋਰਨਾਂ ਨੂੰ ਪ੍ਰਭਾਵਿਤ ਨਹੀਂ ਕੀਤਾ ਜਾ ਸਕਦਾ ਸੁਪਰੀਮ ਕੋਰਟ ਵੀ ਇਹ ਆਦੇਸ਼ ਦੇ ਚੁੱਕਾ ਹੈ ਕਿ ਕਿਸੇ ਵੀ ਹੜਤਾਲ ਦੌਰਾਨ ਨੈਸ਼ਨਲ ਅਤੇ ਸਟੇਟ ਹਾਈਵੇ ਜਾਮ ਨਹੀਂ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਰੇਲਵੇ ਟਰੈਕ ਬਲੌਕ ਕੀਤਾ ਜਾ ਸਕਦਾ ਹੈ।

Ludhiana

ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਪੇਸ਼ ਹੁੰਦੇ ਹੋਏ ਕੋਰਟ ਵਿੱਚ ਦੱਸਿਆ ਕਿ ਸਾਰੇ ਰੇਲਵੇ ਟਰੈਕ ਖ਼ਾਲੀ ਕਰਵਾ ਦਿੱਤੇ ਗਏ ਹਨ ਤਾਂ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਸਾਲੀਟਰ ਜਨਰਲ ਸਤਪਾਲ ਜੈਨ ਨੇ ਕਿਹਾ ਕਿ ਰੇਲਵੇ ਟਰੈਕ ਖ਼ਾਲੀ ਕਰਵਾਉਣ ਦੇ ਦਾਅਵੇ ਵਿੱਚ ਸੱਚ ਨਹੀਂ ਹੈ। ਪੰਜਾਬ ਵਿੱਚ ਹੁਣ ਵੀ 23 ਰੇਲਵੇ ਸਟੇਸ਼ਨਾਂ ‘ਤੇ ਧਰਨਾ ਜਾਰੀ ਹੈ, ਭਾਵੇਂ ਕਿਸਾਨ ਰੇਲ ਦੀਆਂ ਪਟੜੀਆਂ ‘ਤੇ ਨਹੀਂ ਬੈਠੇ ਹਨ।

ਸਤਪਾਲ ਜੈਨ ਨੇ ਕਿਹਾ ਕਿ ਪੰਜਾਬ ਸਿਰਫ਼ ਮਾਲ ਗੱਡੀਆਂ ਨੂੰ ਚਲਾਉਣ ਦੀ ਗੱਲ ਆਖ ਰਹੀ ਹੈ, ਜਦੋਂ ਕਿ ਦੀਵਾਲੀ ਤੇ ਹੋਰ ਤਿਉਹਾਰਾਂ ‘ਤੇ ਲੋਕਾਂ ਨੇ ਆਪਣੇ ਘਰ ਆਉਣਾ ਜਾਣਾ ਹੁੰਦਾ ਹੈ, ਇਸ ਲਈ ਕੇਂਦਰ ਸਰਕਾਰ ਮਾਲ ਗੱਡੀਆਂ ਦੇ ਨਾਲ ਹੀ ਯਾਤਰੂ ਗੱਡੀਆਂ ਵੀ ਚਲਾਉਣਾ ਚਾਹੁੰਦੀ ਹੈ ਪਰ ਪੰਜਾਬ ਸਰਕਾਰ ਇਸ ਸਬੰਧੀ ਗ੍ਰੀਨ ਸਿਗਨਲ ਨਹੀਂ ਦੇ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ 18 ਨਵੰਬਰ ਤੱਕ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗ ਲਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.