ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਸਰਦੂਲਗੜ ਦੇ ਬੀ...

    ਸਰਦੂਲਗੜ ਦੇ ਬੀ.ਡੀ.ਪੀ.ਓ ਦਾ ਤਬਾਦਲਾ

    Transfer, 6 Tehsildars, 19 Naib, Tehsildars

    ਸਰਦੂਲਗੜ ਦੇ ਬੀ.ਡੀ.ਪੀ.ਓ ਦਾ ਤਬਾਦਲਾ

    ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਦੂਲਗੜ੍ਹ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦੇ ਆਪਣੇ ਪੱਧਰ ‘ਤੇ ਜਾਰੀ ਪੱਤਰ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਅਧਿਕਾਰੀ ਦੀ ਵਾਪਸੀ ਅਤੇ ਤਬਾਦਲੇ ਦੇ ਆਦੇਸ਼ ਦਿੱਤੇ ਹਨ। ਇਹ ਜਾਣਕਾਰੀ ਅੱਜ ਇਥੇ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬੀਡੀਪੀਓ ਦੇ ਪੱਤਰ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਰਾਜ ਸਰਕਾਰ ਨੇ ਕਿਸਾਨਾਂ ਦੇ ਧਰਨੇ ਲਈ ਪ੍ਰਬੰਧ ਕੀਤੇ ਹਨ।

    Transfer, 6 Tehsildars, 19 Naib, Tehsildars

    ਬੁਲਾਰੇ ਨੇ ਸਪੱਸ਼ਟ ਕੀਤਾ ਕਿ ਰਾਜ ਸਰਕਾਰ ਨੇ ਅਜਿਹੇ ਕਿਸੇ ਧਰਨੇ ਪ੍ਰਦਰਸ਼ਨ ਦਾ ਪ੍ਰਬੰਧ ਨਹੀਂ ਕੀਤਾ ਹੈ ਜਿਵੇਂ ਕਿ ਬੀਡੀਪੀਓ ਦੇ ਪੱਤਰ ਵਿੱਚ ਦਾਅਵਾ ਕੀਤਾ ਗਿਆ ਹੈ। ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਕਿਸਾਨਾਂ ਅਤੇ ਹੋਰ ਰਾਜਨੀਤਿਕ ਪਾਰਟੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਕੋਰੋਨਾ ਕਾਰਨ ਕੋਈ ਜਨਤਕ ਮੀਟਿੰਗਾਂ, ਪ੍ਰਦਰਸ਼ਨਾਂ ਜਾਂ ਧਰਨੇ ਨਾ ਲਗਾਉਣ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.