ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਵਾਦਾਂ ’ਚ, ਲਾਲ ਕਿਲਾ ਹਿੰਸਾਂ ’ਚ ਮੌਜੂਦ ਸਨ ਲਾਲਜੀਤ ਭੁੱਲਰ

Punjab Government

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਵਾਦਾਂ ’ਚ, ਲਾਲ ਕਿਲਾ ਹਿੰਸਾਂ ’ਚ ਮੌਜੂਦ ਸਨ ਲਾਲਜੀਤ ਭੁੱਲਰ

ਚੰਡੀਗੜ੍ਹ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਇੱਕ ਵੱਡੇ ਵਿਵਾਦ ਵਿੱਚ ਫਸ ਗਏ ਹਨ। ਉਹ ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲੇ ’ਤੇ ਹੋਈ ਹਿੰਸਾ ਦੇ ਸਮੇਂ ਵੀ ਮੌਜੂਦ ਸੀ। ਉਹ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਏ ਦੀਪ ਸਿੱਧੂ ਦੀ ਵੀਡੀਓ ਵਿੱਚ ਨਜ਼ਰ ਆਏ ਹਨ। ਉਸੇ ਦਿਨ ਤਿਰੰਗੇ ਦੀ ਬਜਾਏ ਕਿਸਾਨ ਅੰਦੋਲਨ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਨੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਇਆ ਸੀ। ਜਿਸ ਤੋਂ ਬਾਅਦ ਦੀਪ ਸਿੱਧੂ ਸਮੇਤ ਕਈ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਰਫਤਾਰ ਵੀ ਕੀਤਾ ਗਿਆ ਸੀ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਸ ਵੀਡੀਓ ਨੂੰ ਟਵੀਟ ਕਰਕੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ ਹੈ। ਹਾਲਾਂਕਿ ਮੰਤਰੀ ਵੱਲੋਂ ਇਸ ’ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਜੇਕਰ ਭੁੱਲਰ ਦੇਸ਼ ਵਿਰੋਧੀ ਹਨ ਤਾਂ ਮੰਤਰੀ ਮੰਡਲ ’ਚ ਕਿਉਂ? : ਖਹਿਰਾ

ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਵੀਡੀਓ ਟਵੀਟ ਕਰਕੇ ਇਹ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਕੀ ਲਾਲ ਕਿਲੇ ’ਤੇ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ’ਚ ਦੀਪ ਸਿੱਧੂ ਨਾਲ ਉਨ੍ਹਾਂ ਦਾ ਟਰਾਂਸਪੋਰਟ ਮੰਤਰੀ ਸ਼ਾਮਲ ਸੀ ਜਾਂ ਨਹੀਂ। ਜੇਕਰ ਹਾਂ, ਤਾਂ ਕੀ ਸਾਡੇ ਮੁੱਖ ਮੰਤਰੀ ਉਸ ਨੂੰ ਦੇਸ਼ ਵਿਰੋਧੀ ਕਹਿ ਕੇ ਆਪਣੀ ਕੈਬਨਿਟ ਵਿੱਚ ਰੱਖਣਗੇ?

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here