ਸ਼ਾਹ ਸਤਿਨਾਮ ਜੀ ਗਰਲਜ਼ ਕਾਲਜ ਵਿੱਚ ਬੂਟੇ ਲਾਏ ਗਏ

ਸ਼ਾਹ ਸਤਿਨਾਮ ਜੀ ਗਰਲਜ਼ ਕਾਲਜ ਵਿੱਚ ਬੂਟੇ ਲਾਏ ਗਏ

ਗੋਲੂਵਾਲਾ, (ਸੁਰਿੰਦਰ ਗੁੰਬਰ)। ਸ਼ਾਹ ਸਤਿਨਾਮ ਜੀ ਗਰਲਜ਼ ਕਾਲਜ ਸ੍ਰੀ ਗੁਰੂਸਰ ਮੋਡੀਆ ਦੇ ਕੈਂਪਸ ਵਿੱਚ ਇੱਕ ਵਿਸ਼ੇਸ਼ ‘ਰੁੱਖ ਲਾਉਣ ਦਾ ਪ੍ਰੋਗਰਾਮ’ ਕਰਵਾਇਆ ਗਿਆ। ਕਾਲਜ ਪਿ੍ਰੰਸੀਪਲ ਨਵਜੋਤ ਗਿੱਲ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ‘ਰੁੱਖ ਲਗਾਓ ਪ੍ਰੋਗਰਾਮ’ ਤਹਿਤ ਕਾਲਜ ਦੇ ਵਿਹੜੇ ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਹਨ। ਇਸ ਦੌਰਾਨ ਵਿਦਿਆਰਥੀਆਂ ਨੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਸਲੋਗਨ ਲਿਖੇ, ਪੋਸਟਰਾਂ ਦੇ ਨਾਲ ਆਮ ਲੋਕਾਂ ਨੂੰ ਬੂਟੇ ਲਾਉਣ ਦਾ ਸੁਨੇਹਾ ਦਿੱਤਾ। ਕਾਲਜ ਮੈਨੇਜ਼ਮੈਂਟ ਦੇ ਦਿਸ਼ਾ-ਨਿਰਦੇਸ਼ ਹੇਠ ਵਿਦਿਆਰਥੀਆਂ ਨੇ ਕਾਲਜ ਕੈਂਪਸ ਵਿੱਚ ਨਿੰਮ, ਤੂਤ, ਅਰਜੁਨ ਅਤੇ ਡਰੰਮਸਟਿਕ ਸਮੇਤ ਵੱਖ-ਵੱਖ ਕਿਸਮਾਂ ਦੇ ਬੂਟੇ ਲਾਏ ਅਤੇ ਪਾਣੀ ਨਾਲ ਸਿੰਚਾਈ ਕੀਤੀ।

ਇਸ ਮੌਕੇ ਕਾਲਜ ਦੇ ਲੈਕਚਰਾਰਾਂ ਨੇ ਵਿਦਿਆਰਥੀਆਂ ਨੂੰ ਮਨੁੱਖੀ ਜੀਵਨ ਵਿੱਚ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ ਅਤੇ ਭਵਿੱਖ ਵਿੱਚ ਵੱਧ ਤੋਂ ਵੱਧ ਰੁੱਖ ਲਾਉਣ ਅਤੇ ਉਨ੍ਹਾਂ ਦੀ ਪੂਰੀ ਤਰ੍ਹਾਂ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਸਾਰੇ ਵਿਦਿਆਰਥੀਆਂ ਨੇ ਬੂਟੇ ਲਾਉਣ ਦੇ ਪ੍ਰੋਗਰਾਮ ਵਿੱਚ ਉਤਸ਼ਾਹ ਨਾਲ ਭਾਗ ਲਿਆ ਅਤੇ ਵਾਤਾਵਰਨ ਪ੍ਰਤੀ ਆਪਣੀ ਜਾਗਰੂਕਤਾ ਦਿਖਾਉਂਦੇ ਹੋਏ ਭਵਿੱਖ ਵਿੱਚ ਵੱਧ ਤੋਂ ਵੱਧ ਰੁੱਖ ਲਾਉਣ ਦਾ ਪ੍ਰਣ ਲਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ