Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਝਟਕਾ, ਅਗਾਊਂ ਜ਼ਮਾਨਤ ਅਰਜ਼ੀ ਖਾਰਜ

ਮਾਮਲੇ ਦੇ ਹਾਈਕੋਰਟ ਤੱਕ ਜਾਣ ਦੀ ਸੰਭਾਵਨਾ

Ravinder Sharma Picture
Published On

ਚੰਡੀਗੜ੍ਹ। ਅਦਾਕਾਰ ਅਤੇ ਸਾਬਕਾ ਕ੍ਰਿਕੇਟਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਮਹਿਲਾਵਾਂ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀ ਮਾਮਲੇ ਵਿੱਚ ਦਾਇਰ ਕੀਤੀ ਗਈ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਯੋਗਰਾਜ ਸਿੰਘ ਨੇ ਰਾਹਤ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਇਹ ਮਾਮਲਾ ਸੋਸ਼ਲ ਮੀਡੀਆ ਅਤੇ ਜਨਤਕ ਬਿਆਨਾਂ ਦੌਰਾਨ ਮਹਿਲਾਵਾਂ ਬਾਰੇ ਕੀਤੀਆਂ ਗਈਆਂ ਕਥਿਤ ਆਪਤਿਤਜਨਕ ਟਿੱਪਣੀਆਂ ਨਾਲ ਜੁੜਿਆ ਹੋਇਆ ਹੈ। ਸ਼ਿਕਾਇਤ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਮੁੱਢਲੀ ਜਾਂਚ ਕਰਕੇ ਕਾਨੂੰਨੀ ਕਾਰਵਾਈ ਅੱਗੇ ਵਧਾਈ ਸੀ। ਇਸੇ ਦੌਰਾਨ ਯੋਗਰਾਜ ਸਿੰਘ ਵੱਲੋਂ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸਨੂੰ ਅਦਾਲਤ ਨੇ ਰੱਦ ਕਰ ਦਿੱਤਾ। ਹੁਣ ਮਾਮਲੇ ਦੇ ਹਾਈਕੋਰਟ ਤੱਕ ਜਾਣ ਦੀ ਸੰਭਾਵਨਾ ਹੈ, ਜਿੱਥੇ ਯੋਗਰਾਜ ਸਿੰਘ ਵੱਲੋਂ ਰਾਹਤ ਦੀ ਮੰਗ ਕੀਤੀ ਜਾਵੇਗੀ। ਫਿਲਹਾਲ ਪੁਲਿਸ ਜਾਂਚ ਜਾਰੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਅਦਾਲਤ ਦੇ ਆਉਣ ਵਾਲੇ ਫ਼ੈਸਲਿਆਂ ’ਤੇ ਨਿਰਭਰ ਕਰੇਗੀ।

ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ ਵੀਡੀਓ

ਚੰਡੀਗੜ੍ਹ ਦੇ ਦੋ ਵਕੀਲਾਂ ਉੱਜਵਲ ਭਸੀਨ ਅਤੇ ਜਤਿਨ ਵਰਮਾ ਨੇ ਇਸ ਮਾਮਲੇ ਵਿੱਚ ਐਸਐਸਪੀ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਵਿੱਚ ਕਿਹਾ ਗਿਆ ਕਿ ਸੋਸ਼ਲ ਮੀਡੀਆ ’ਤੇ 17 ਸਕਿੰਟ ਦੀ ਇੱਕ ਵੀਡੀਓ ਕਲਿੱਪ ਵਾਇਰਲ ਹੋਈ ਸੀ, ਜਿਸ ਵਿੱਚ ਮਹਿਲਾਵਾਂ ਖ਼ਿਲਾਫ਼ ਅਭਦ੍ਰ ਅਤੇ ਅਪਮਾਨਜਨਕ ਸ਼ਬਦ ਵਰਤੇ ਗਏ ਸਨ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts