Amit Shah Cyclone Arnab: ਅਮਿਤ ਸ਼ਾਹ ਨੇ ਚੱਕਰਵਾਤ ਅਰਨਬ ’ਤੇ ਚਾਰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ
ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼/ਏਜੰਸੀ)। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਚੱਕਰਵਾਤ ਅਰਨਬ ਦੇ ਮੱਦੇਨਜ਼ਰ ਆਂਧਰਾ ਪ੍ਰਦੇਸ਼, ਪੁਡੂਚੇਰੀ, ਓਡੀਸ਼ਾ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਤੇ ਆਫ਼ਤ ਤੋਂ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸ਼ਟ ਕਰਕੇ ਕਿਹਾ ਕਿ ਰਾਸ਼ਟਰੀ ਆਫ਼ਤ ਜਵਾਬ ਫੋਰਸ (ਐਨਡੀਆਰਐਫ) ਤੇ ਰਾਜ ਆਫ਼ਤ ਜਵਾਬ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਸਰਗਰਮ ਹੋ ਗਈਆਂ ਹਨ ਤੇ ਜੰਗੀ ਪੱਧਰ ’ਤੇ ਬਚਾਅ ਤੇ ਰਾਹਤ ਕਾਰਜ ਚਲਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਚੱਕਰਵਾਤ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਤੇ ਲੋੜੀਂਦੀ ਹੋਰ ਸਹਾਇਤਾ ਨਿਰਧਾਰਤ ਕਰਨ ਲਈ ਅੰਤਰ-ਮੰਤਰਾਲਾ ਕੇਂਦਰੀ ਟੀਮਾਂ (ਆਈਐਮਸੀਟੀ) ਜਲਦੀ ਹੀ ਭੇਜੀਆਂ ਜਾਣਗੀਆਂ। ਸ਼ਾਹ ਨੇ ਕਿਹਾ ਕਿ ਸਰਕਾਰ ਆਫ਼ਤ ਦੀ ਇਸ ਘੜੀ ’ਚ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਤੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਗ੍ਰਹਿ ਮੰਤਰੀ ਨੇ ਪ੍ਰਭਾਵਿਤ ਸੂਬਿਆਂ ਤੇ ਕੇਂਦਰ ਸ਼ਾਹਤ ਪ੍ਰਦੇਸ਼ਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਆਫ਼ਤ ਕਾਰਨ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘਟਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।
ਇਹ ਵੀ ਪੜ੍ਹੋ : Gold Price Today: ਕਰਵਾ ਚੌਥ ’ਤੇ ਵਧੀ ਸੋਨੇ ਦੀ ਚਮਕ, ਚਾਂਦੀ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ
Comments