Assam Floods: ਪ੍ਰਧਾਨ ਮੰਤਰੀ ਨੂੰ ਮਿਲੇ ਅਸਾਮ ਦੇ ਸੰਸਦ ਮੈਂਬਰ, ਹੜ੍ਹ ਦੀ ਸਥਿਤੀ ਤੋਂ ਕਰਵਾਇਆ ਜਾਣੂ
ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਉੱਤਰ-ਪੂਰਬੀ ਖੇਤਰ ’ਚ ਤਬਾਹੀ
Assam Floods: ਨਵੀਂ ਦਿੱਲੀ (ਸੱਚ ਕਹੂੰ ਨਿਊਜ਼/ਹਿੰ.ਸ.)। ਅਸਾਮ ਦੇ ਸੰਸਦ ਮੈਂਬਰਾਂ ਨੇ ਮੰਗਲਵਾਰ ਨੂੰ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਮੌਜ਼ੂਦਾ ਹੜ੍ਹ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਪ੍ਰਧਾਨ ਮੰਤਰੀ ਨੇ ਐਕਸ ’ਤੇ ਲਿਖਿਆ, ‘ਅੱਜ ਅਸਾਮ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਰਾਜ ਦੇ ਵੱਖ-ਵੱਖ ਹਿੱਸਿਆਂ ’ਚ ਮੌਜੂਦਾ ਹੜ੍ਹ ਦੀ ਸਥਿਤੀ ’ਤੇ ਚਰਚਾ ਕੀਤੀ। ਕੇਂਦਰ ਸਰਕਾਰ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅਸਾਮ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ। ਮੈਂ ਸਾਰਿਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕਰਦਾ ਹਾਂ।’ ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਉੱਤਰ-ਪੂਰਬੀ ਖੇਤਰ ’ਚ ਤਬਾਹੀ ਮਚਾ ਦਿੱਤੀ ਹੈ। ਹੜ੍ਹਾਂ ਨੇ ਬਹੁਤ ਸਾਰੇ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਹੈ ਤੇ ਉਨ੍ਹਾਂ ਦੇ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਫਿਲਹਾਲ ਜ਼ਿਲ੍ਹਾ ਪ੍ਰਸ਼ਾਸਨ, ਐਸਡੀਆਰਐਫ, ਐਨਡੀਆਰਐਫ, ਫੌਜ ਤੇ ਹਵਾਈ ਸੈਨਾ ਦੀਆਂ ਟੀਮਾਂ ਪ੍ਰਭਾਵਿਤ ਖੇਤਰਾਂ ਦੀ ਲਗਾਤਾਰ ਨਿਗਰਾਨੀ ਕਰ ਰਹੀਆਂ ਹਨ।
Read Also : Panjab University: ਪੰਜਾਬ ਯੂਨੀਵਰਸਿਟੀ ’ਚ ਕਰੰਟ ਲੱਗਣ ਨਾਲ PHD ਸਕਾਲਰ ਦੀ ਮੌਤ