Kashmir News: ਮੁੱਖ ਮੰਤਰੀ ਉਮਰ ਅਬਦੁੱਲਾ ਨੇ ਰਾਜੌਰੀ ਹੜ੍ਹਾਂ ’ਤੇ ਦੁੱਖ ਪ੍ਰਗਟਾਇਆ, ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ

ਪ੍ਰਸ਼ਾਸਨ ਦੀ ਮੁੱਖ ਤਰਜੀਹ ਕੀਮਤੀ ਜਾਨਾਂ ਬਚਾਉਣਾ

Ravinder Sharma Picture
Published On

ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਰਾਜੌਰੀ ਵਿੱਚ ਰਾਤ ਭਰ ਭਾਰੀ ਬਾਰਿਸ਼ ਕਾਰਨ ਆਏ ਅਚਾਨਕ ਹੜ੍ਹਾਂ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਹੜ੍ਹਾਂ ਨੇ ਬੱਸ ਸਟੈਂਡ ਸਮੇਤ ਜਨਤਕ ਅਤੇ ਨਿੱਜੀ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ ਅਤੇ ਕਸਬੇ ਅਤੇ ਨੇੜੇ-ਤੇੜੇ ਦੇ ਖੇਤਰਾਂ ਵਿੱਚ ਆਮ ਜਨਜੀਵਨ ਵਿਘਨ ਪਾਇਆ ਹੈ।

ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਉਹ ਸਵੇਰ ਤੋਂ ਹੀ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਉਨ੍ਹਾਂ ਦਾ ਦਫ਼ਤਰ ਸਮੇਂ ਸਿਰ ਰਾਹਤ ਅਤੇ ਬਚਾਅ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਥਾਨਕ ਪ੍ਰਤੀਨਿਧੀਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਨਿਰੰਤਰ ਸੰਪਰਕ ਵਿੱਚ ਹੈ। ਪ੍ਰਭਾਵਿਤ ਲੋਕਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

Read Also : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤਿੰਨ ਯੂਰਪੀ ਦੇਸ਼ਾਂ ਦੇ ਦੌਰੇ ਲਈ ਰਵਾਨਾ

ਉਨ੍ਹਾਂ ਕਿਹਾ ਕਿ ਸਵੇਰ ਤੋਂ ਹੀ, ਮੈਂ ਜੰਮੂ ਦੇ ਕੁਝ ਹਿੱਸਿਆਂ, ਖਾਸ ਕਰਕੇ ਰਾਜੌਰੀ ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਬਹੁਤ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹਾਂ। ਮੈਂ ਖੇਤਰ ਦੇ ਸਥਾਨਕ ਵਿਧਾਇਕਾਂ ਦੇ ਸੰਪਰਕ ਵਿੱਚ ਹਾਂ। ਹਾਲਾਤਾਂ ਨੂੰ ਦੇਖਦੇ ਹੋਏ, ਪ੍ਰਸ਼ਾਸਨ ਦੀ ਮੁੱਖ ਤਰਜੀਹ ਕੀਮਤੀ ਜਾਨਾਂ ਬਚਾਉਣਾ ਹੈ। ਸਰਕਾਰ ਮੀਂਹ ਅਤੇ ਅਚਾਨਕ ਹੜ੍ਹਾਂ ਕਾਰਨ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੀ ਸਹਾਇਤਾ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮੌਸਮ ਵਿਭਾਗ ਦੀਆਂ ਚੇਤਾਵਨੀਆਂ ਅਤੇ ਜੰਮੂ ਡਿਵੀਜ਼ਨ ਦੇ ਕੁਝ ਹਿੱਸਿਆਂ ਵਿੱਚ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ, ਉਹ ਅੱਜ ਦੁਪਹਿਰ ਦਿੱਲੀ ਤੋਂ ਜੰਮੂ ਲਈ ਰਵਾਨਾ ਹੋਣਗੇ ਤਾਂ ਜੋ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਨਿੱਜੀ ਤੌਰ ’ਤੇ ਮੁਲਾਂਕਣ ਕੀਤਾ ਜਾ ਸਕੇ। ਰਾਤ ਭਰ ਹੋਈ ਭਾਰੀ ਬਾਰਿਸ਼ ਕਾਰਨ ਰਾਜੌਰੀ ਦੇ ਕਈ ਹਿੱਸਿਆਂ ’ਚ ਅਚਾਨਕ ਹੜ੍ਹ ਆ ਗਏ, ਜਿਸ ਨਾਲ ਰਿਹਾਇਸ਼ੀ ਖੇਤਰ ਡੁੱਬ ਗਏ ਅਤੇ ਬੁਨਿਆਦੀ ਢਾਂਚੇ ਅਤੇ ਜਾਇਦਾਦ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਸਾਵਧਾਨੀ ਦੇ ਤੌਰ ’ਤੇ ਸੈਂਕੜੇ ਨਿਵਾਸੀਆਂ ਨੂੰ ਸੁਰੱਖਿਅਤ ਖੇਤਰਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਸਿਵਲ ਪ੍ਰਸ਼ਾਸਨ ਦੇ ਨਾਲ ਕੰਮ ਕਰਨ ਵਾਲੀਆਂ ਬਚਾਅ ਟੀਮਾਂ ਜ਼ਮੀਨੀ ਪੱਧਰ ’ਤੇ ਰਾਹਤ ਅਤੇ ਬਚਾਅ ਕਾਰਜ ਚਲਾ ਰਹੀਆਂ ਹਨ, ਸਥਿਤੀ ਦੀ ਨਿਰੰਤਰ ਨਿਗਰਾਨੀ ਕਰ ਰਹੀਆਂ ਹਨ, ਅਤੇ ਪ੍ਰਭਾਵਿਤ ਨਿਵਾਸੀਆਂ ਨੂੰ ਸਹਾਇਤਾ ਪ੍ਰਦਾਨ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਜਾਨਾਂ ਬਚਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਲੋਕਾਂ ਲਈ ਤੁਰੰਤ ਰਾਹਤ, ਪੁਨਰਵਾਸ ਅਤੇ ਹਰ ਲੋੜੀਂਦੀ ਸਹਾਇਤਾ ਯਕੀਨੀ ਬਣਾਈ ਜਾਵੇ। ਇਸ ਦੌਰਾਨ ਭਾਰਤੀ ਮੌਸਮ ਵਿਭਾਗ, ਸ਼੍ਰੀਨਗਰ ਸਟੇਸ਼ਨ ਵੱਲੋਂ ਜਾਰੀ ਚੇਤਾਵਨੀ ਦੇ ਅਨੁਸਾਰ, 19 ਜੁਲਾਈ ਤੋਂ 23 ਜੁਲਾਈ ਤੱਕ ਸ਼੍ਰੀਨਗਰ ਸਮੇਤ ਜੰਮੂ-ਕਸ਼ਮੀਰ ਵਿੱਚ ਪ੍ਰਤੀਕੂਲ ਮੌਸਮੀ ਹਾਲਾਤ ਅਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਨਿਵਾਸੀਆਂ ਨੂੰ ਇਸ ਭਵਿੱਖਬਾਣੀ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।

ਆਮ ਲੋਕਾਂ ਨੂੰ ਖਾਸ ਕਰਕੇ ਫਕੀਰ ਗੁਜਰੀ, ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਅਤੇ ਖੋਂਮੋਹ ਵਿੱਚ ਰਹਿਣ ਵਾਲੇ ਲੋਕਾਂ ਨੂੰ-ਮੌਸਮ ਸਾਫ਼ ਹੋਣ ਤੱਕ ਪਹਾੜੀ ਢਲਾਣਾਂ, ਜ਼ਮੀਨ ਖਿਸਕਣ ਵਾਲੇ ਖੇਤਰਾਂ ਜਾਂ ਜਲ ਸਰੋਤਾਂ ਦਾ ਦੌਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ। ਸੈਲਾਨੀਆਂ ਅਤੇ ਸਥਾਨਕ ‘ਸ਼ਿਕਾਰਾ’ ਸੰਚਾਲਕਾਂ ਨੂੰ ਮੌਸਮ ਚੇਤਾਵਨੀ ਦੇ ਅਧੀਨ ਆਉਣ ਵਾਲੇ ਸਮੇਂ ਦੌਰਾਨ ਡੱਲ ਝੀਲ ਅਤੇ ਨਿਗੀਨ ਝੀਲ ’ਤੇ ਸਾਰੀਆਂ ਗਤੀਵਿਧੀਆਂ ਨੂੰ ਮੁਅੱਤਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਇਸੇ ਤਰ੍ਹਾਂ ਜੇਹਲਮ ਨਦੀ ਅਤੇ ਹੋਰ ਜਲ ਸਰੋਤਾਂ ਦੇ ਨਾਲ-ਨਾਲ ਰੇਤ ਕੱਢਣ ਵਿੱਚ ਲੱਗੇ ਵਿਅਕਤੀਆਂ ਨੂੰ ਜੇਹਲਮ ਨਦੀ ਅਤੇ ਇਸ ਦੀਆਂ ਸਹਾਇਕ ਨਦੀਆਂ ਦੇ ਮੌਜ਼ੂਦਾ ਹਾਲਾਤਾਂ ਅਤੇ ਪਾਣੀ ਦੇ ਪੱਧਰ ਦਾ ਪਹਿਲਾਂ ਮੁਲਾਂਕਣ ਕੀਤੇ ਬਿਨਾ ਨਦੀ ਪਾਰ ਕਰਨ ਜਾਂ ਰੇਤ ਕੱਢਣ ਦੀਆਂ ਗਤੀਵਿਧੀਆਂ ਕਰਨ ਤੋਂ ਸਖ਼ਤੀ ਨਾਲ ਰੋਕਿਆ ਜਾਂਦਾ ਹੈ।

About The Author

Related Posts