ਕੋਰੋਨਾ : ਗੁਜਰਾਤ ‘ਚ ਇੱਕ ਦਿਨ ‘ਚ 12, ਮਹਾਰਾਸ਼ਟਰ ‘ਚ 10 ਲੋਕਾਂ ਦੀ ਮੌਤ

Sach Kahoon Punjabi Desk Picture
Published On

ਕੋਰੋਨਾ : ਗੁਜਰਾਤ ‘ਚ ਇੱਕ ਦਿਨ ‘ਚ 12, ਮਹਾਰਾਸ਼ਟਰ ‘ਚ 10 ਲੋਕਾਂ ਦੀ ਮੌਤ

ਨਵੀਂ ਦਿੱਲੀ। ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਗੁਜਰਾਤ ‘ਚ ਕੋਰੋਨਾ ਵਾਇਰਸ (ਕੋਵਿਡ-19) ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਇਨ੍ਹਾਂ ਤਿਨ ਸੂਬਿਆਂ ‘ਚ ਮ੍ਰਿਤਕਾਂ ਦੀ ਕੁਲ ਗਿਣਤੀ 334 ਹੋ ਗਈ ਹੈ ਜੋ ਦੇਸ਼ ‘ਚ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਅੰਕੜੇ ਦਾ ਲਗਭਗ 66 ਫੀਸਦੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ‘ਚ ਪ੍ਰਭਾਵਿਤਾਂ ਦੀ ਗਿਣਤੀ ਵੱਧ ਕੇ 15712 ਹੋ ਗਈ ਹੈ ਅਤੇ ਇਸ ਮਹਾਮਾਰੀ ਕਾਰਨ ਮਰਣ ਵਾਲਿਆਂ ਦਾ ਅੰਕੜਾ 507 ਤੱਕ ਪਹੁੰਚ ਗਿਆ ਹੈ। ਹੁਣ ਤੱਕ 2231 ਲੋਕਾਂ ਨੂੰ ਸਿਹਤਮੰਦ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts