Jabalpur Railway Station: ਜਬਲਪੁਰ ਰੇਲਵੇ ਸਟੇਸ਼ਨ ’ਤੇ ਖੜੀ ਰੇਲਗੱਡੀ ਦੇ AC ਕੋਚ ਵਿੱਚ ਲੱਗੀ ਅੱਗ

ਫਾਇਰ ਬ੍ਰਿਗੇਡ ਨੇ ਲਗਭਗ ਇੱਕ ਘੰਟੇ ਦੀ ਮਿਹਨਤ ਤੋਂ ਬਾਅਦ ਪਾਇਆ ਅੱਗੇ ’ਤੇ ਕਾਬੂ

Khushdeep Singh Picture
Published On

ਜਬਲਪੁਰ (ਸੱਚ ਕਹੂੰ ਨਿਊਜ਼/ਹਿੰ.ਸ.)। ਮੱਧ ਪ੍ਰਦੇਸ਼ ਦੇ ਜਬਲਪੁਰ ਰੇਲਵੇ ਸਟੇਸ਼ਨ ’ਤੇ ਪਲੇਟਫਾਰਮ ਨੰਬਰ 6 ’ਤੇ ਖੜ੍ਹੀ ਰੇਲਗੱਡੀ ਦੇ ਏਸੀ ਕੋਚ ’ਚ ਮੰਗਲਵਾਰ ਸਵੇਰੇ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ ਨੇ ਲਗਭਗ ਇੱਕ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਇਹ ਹਾਦਸਾ ਸਵੇਰੇ ਲਗਭਗ 9:30 ਵਜੇ ਵਾਪਰਿਆ। ਪਲੇਟਫਾਰਮ ਨੰਬਰ 6 ’ਤੇ ਖੜ੍ਹੀ ਰੇਲਗੱਡੀ ਦੇ ਕੋਚ ’ਚੋਂ ਧੂੰਆਂ ਤੇ ਅੱਗ ਦੀਆਂ ਲਪਟਾਂ ਉੱਠਦੀਆਂ ਵੇਖ ਕੇ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਥੋੜ੍ਹੀ ਦੇਰ ’ਚ ਹੀ ਫਾਇਰ ਬ੍ਰਿਗੇਡ ਟੀਮ ਮੌਕੇ ’ਤੇ ਪਹੁੰਚ ਗਈ ਤੇ ਅੱਗ ’ਤੇ ਕਾਬੂ ਪਾ ਲਿਆ ਗਿਆ। 

ਰੇਲਵੇ ਅਧਿਕਾਰੀਆਂ ਅਨੁਸਾਰ, ਜਿਸ ਕੋਚ ’ਚ ਅੱਗ ਲੱਗੀ ਹੈ, ਉਹ ਯਾਤਰੀਆਂ ਵੱਲੋਂ ਨਹੀਂ ਵਰਤਿਆ ਜਾਂਦਾ ਹੈ। ਇਸਦੀ ਵਰਤੋਂ ਰੇਲਵੇ ਵਿਭਾਗੀ ਤੇ ਅੰਦਰੂਨੀ ਕੰਮਾਂ ਲਈ ਕਰਦਾ ਹੈ। ਅੱਗ ਲੱਗਣ ਸਮੇਂ ਕੋਚ ’ਚ ਕੋਈ ਵੀ ਯਾਤਰੀ ਮੌਜੂਦ ਨਹੀਂ ਸੀ। ਪੱਛਮੀ ਕੇਂਦਰੀ ਰੇਲਵੇ ਜਬਲਪੁਰ ਡਿਵੀਜ਼ਨ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਹਰਸ਼ਿਤ ਸ਼੍ਰੀਵਾਸਤਵ ਨੇ ਦੱਸਿਆ ਕਿ ਕੋਚ ’ਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਦੀ ਮੁਸਤੈਦੀ ਕਾਰਨ, ਸਮੇਂ ਸਿਰ ਅੱਗ ਬੁਝਾ ਦਿੱਤੀ ਗਈ। ਘਟਨਾ ’ਚ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਮਾਮਲੇ ਦੀ ਜਾਂਚ ਲਈ ਟੀਮ ਬਣਾਈ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। Jabalpur Railway Station

ਇਹ ਵੀ ਪੜ੍ਹੋ : Patiala Crime News: ਪਟਿਆਲਾ ’ਚ 24 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

About The Author

Related Posts