Road Accident: ਕੋਰਬਾ ’ਚ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਤੇ ਸਕੂਟਰ ਦੀ ਟੱਕਰ ’ਚ 2 ਮੌਤਾਂ

ਕੋਰਬਾ ’ਚ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਤੇ ਸਕੂਟਰ ਦੀ ਟੱਕਰ ’ਚ 2 ਮੌਤਾਂ

Khushdeep Singh Picture
Published On

ਕੋਰਬਾ (ਸੱਚ ਕਹੂੰ ਨਿਊਜ਼/ਏਜੰਸੀ)। ਬੁੱਧਵਾਰ ਸਵੇਰੇ ਜ਼ਿਲ੍ਹੇ ਦੇ ਗੇਵਰਾ-ਕੁਸਮੁੰਡਾ ਸੜਕ ’ਤੇ ਇੱਕ ਦਰਦਨਾਕ ਸੜਕ ਹਾਦਸੇ ’ਚ ਇੱਕ ਨੌਜਵਾਨ ਤੇ ਇੱਕ ਔਰਤ ਦੀ ਮੌਤ ਹੋ ਗਈ। ਮੋਟਰਸਾਈਕਲ ਤੇ ਸਕੂਟਰ ਦੀ ਆਹਮੋ-ਸਾਹਮਣੇ ਟੱਕਰ ’ਚ ਦੋਵਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਰਿਪੋਰਟਾਂ ਅਨੁਸਾਰ ਮੋਟਰਸਾਈਕਲ ਤੇ ਸਕੂਟਰ ਦੀ ਆਹਮੋ-ਸਾਹਮਣੇ ਟੱਕਰ ਹੋਈ ਹੈ।

ਟੱਕਰ ਤੋਂ ਬਾਅਦ ਮੋਟਰਸਾਈਕਲ ਸਵਾਰ ਨੌਜਵਾਨ ਸੜਕ ’ਤੇ ਡਿੱਗ ਪਿਆ ਤੇ ਲੰਘਦੇ ਭਾਰੀ ਟਰੱਕ ਦੇ ਪਹੀਏ ਨਾਲ ਟਕਰਾ ਗਿਆ। ਸਕੂਟਰ ਸਵਾਰ ਨੌਜਵਾਨ ਔਰਤ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਕੁਸਮੁੰਡਾ ਪੁਲਿਸ ਸਟੇਸ਼ਨ ਦੇ ਇੰਚਾਰਜ ਮੌਤੁੰਜੈ ਪਾਂਡੇ ਮੌਕੇ ’ਤੇ ਪਹੁੰਚੇ ਤੇ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਹਾਦਸੇ ਸਬੰਧੀ ਜਾਣਕਾਰੀ ਇਕੱਠੀ ਕਰ ਰਹੀ ਹੈ। ਇਸ ਦੁਖਦਾਈ ਘਟਨਾ ਨੇ ਇਲਾਕੇ ’ਚ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ : PNB Bank: ਪੰਜਾਬ ਨੈਸ਼ਨਲ ਬੈਂਕ ਦੇ ਖਾਤੇ 'ਚੋਂ ਕਰੋੜਾਂ ਰੁਪਏ ਦੀ ਧੋਖਾਧੜੀ ਦੇ ਦੋਸ਼ 'ਚ ਬੈਂਕ ਕਰਮਚਾਰੀ ਤੇ ਸਹਾਇਕ ਗ੍ਰਿਫ਼ਤਾਰ

Comments

Post Your Comment

About The Author

Related Posts