Gold Price Today: ਸਰਾਫਾ ਬਾਜ਼ਾਰ ’ਚ ਮਾਮੂਲੀ ਗਿਰਾਵਟ, ਸੋਨੇ ਤੇ ਚਾਂਦੀ ਦੀ ਚਮਕ ਪਈ ਫਿੱਕੀ

ਸਰਾਫਾ ਬਾਜ਼ਾਰ ’ਚ ਮਾਮੂਲੀ ਗਿਰਾਵਟ, ਸੋਨੇ ਤੇ ਚਾਂਦੀ ਦੀ ਚਮਕ ਪਈ ਫਿੱਕੀ

Khushdeep Singh Picture
Published On

ਨਵੀਂ ਦਿੱਲੀ (ਸੱਚ ਕਹੂੰ ਨਿਊਜ਼/ਹਿੰ.ਸ.)। Gold Price Today: ਘਰੇਲੂ ਸਰਾਫਾ ਬਾਜ਼ਾਰ ’ਚ ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਥੋੜ੍ਹੀ ਗਿਰਾਵਟ ਵੇਖਣ ਨੂੰ ਮਿਲੀ। ਕੀਮਤ ਵਿੱਚ ਬਦਲਾਅ ਦੇ ਕਾਰਨ, ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ’ਚ 24 ਕੈਰੇਟ ਸੋਨਾ 1,55,830 ਰੁਪਏ ਪ੍ਰਤੀ 10 ਗ੍ਰਾਮ ਤੋਂ 1,55,980 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ’ਤੇ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ, 22 ਕੈਰੇਟ ਸੋਨਾ ਅੱਜ 1,42,840 ਰੁਪਏ ਪ੍ਰਤੀ 10 ਗ੍ਰਾਮ ਤੋਂ 1,42,990 ਰੁਪਏ ਪ੍ਰਤੀ 10 ਗ੍ਰਾਮ ਵਿਚਕਾਰ ਵਿਕ ਰਿਹਾ ਹੈ। ਚਾਂਦੀ ਦੀ ਕੀਮਤ ’ਚ ਵੀ ਗਿਰਾਵਟ ਦੇ ਕਾਰਨ, ਇਹ ਚਮਕਦਾਰ ਧਾਤ ਅੱਜ ਦਿੱਲੀ ਸਰਾਫਾ ਬਾਜ਼ਾਰ ’ਚ 2,54,900 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ ’ਤੇ ਵਿਕ ਰਹੀ ਹੈ। ਦਿੱਲੀ ਵਿੱਚ 24 ਕੈਰੇਟ ਸੋਨਾ ਅੱਜ 1,55,980 ਰੁਪਏ ਪ੍ਰਤੀ 10 ਗ੍ਰਾਮ ’ਤੇ ਕਾਰੋਬਾਰ ਕਰ ਰਿਹਾ ਹੈ, ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 1,42,990 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ।

ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿੱਚ 24 ਕੈਰੇਟ ਸੋਨਾ 1,55,830 ਰੁਪਏ ਪ੍ਰਤੀ 10 ਗ੍ਰਾਮ ਤੇ 22 ਕੈਰੇਟ ਸੋਨਾ 1,42,840 ਰੁਪਏ ਪ੍ਰਤੀ 10 ਗ੍ਰਾਮ ਵਿਕ ਰਿਹਾ ਹੈ। ਇਸੇ ਤਰ੍ਹਾਂ ਅਹਿਮਦਾਬਾਦ ’ਚ 24 ਕੈਰੇਟ ਸੋਨੇ ਦੀ ਪ੍ਰਚੂਨ ਕੀਮਤ 1,55,880 ਰੁਪਏ ਪ੍ਰਤੀ 10 ਗ੍ਰਾਮ ਤੇ 22 ਕੈਰੇਟ ਸੋਨੇ ਦੀ ਕੀਮਤ 1,42,890 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ। ਇਨ੍ਹਾਂ ਮੁੱਖ ਸ਼ਹਿਰਾਂ ਤੋਂ ਇਲਾਵਾ, ਚੇਨਈ ਵਿੱਚ 24 ਕੈਰੇਟ ਸੋਨਾ 1,55,830 ਰੁਪਏ ਪ੍ਰਤੀ 10 ਗ੍ਰਾਮ ਤੇ 22 ਕੈਰੇਟ ਸੋਨਾ 1,42,840 ਰੁਪਏ ਪ੍ਰਤੀ 10 ਗ੍ਰਾਮ ਵਿਕ ਰਿਹਾ ਹੈ। ਇਸੇ ਤਰ੍ਹਾਂ, ਕੋਲਕਾਤਾ ’ਚ, 24 ਕੈਰੇਟ ਸੋਨਾ 1,55,830 ਰੁਪਏ ਪ੍ਰਤੀ 10 ਗ੍ਰਾਮ ਤੇ 22 ਕੈਰੇਟ ਸੋਨਾ 1,42,840 ਰੁਪਏ ਪ੍ਰਤੀ 10 ਗ੍ਰਾਮ ਵਿਕ ਰਿਹਾ ਹੈ। ਭੋਪਾਲ ਵਿੱਚ, 24 ਕੈਰੇਟ ਸੋਨਾ 1,55,880 ਰੁਪਏ ਪ੍ਰਤੀ 10 ਗ੍ਰਾਮ ਵਿਕ ਰਿਹਾ ਹੈ, ਜਦੋਂ ਕਿ 22 ਕੈਰੇਟ ਸੋਨਾ 1,42,890 ਰੁਪਏ ਪ੍ਰਤੀ 10 ਗ੍ਰਾਮ ਵਿਕ ਰਿਹਾ ਹੈ। Gold Price Today

ਇਹ ਵੀ ਪੜ੍ਹੋ : Jagga Singh Sangrur: ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਹੋਣ ਤੋਂ ਪਰੇਸ਼ਾਨ ਵਿਅਕਤੀ ਨੇ ਡੀਸੀ ਦਫ਼ਤਰ ਦੇ ਬਾਹਰ ਪੀਤਾ ਫਿਨਾਈਲ

ਜੈਪੁਰ ਵਿੱਚ, 24 ਕੈਰੇਟ ਸੋਨਾ 1,55,980 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 1,42,990 ਰੁਪਏ ਪ੍ਰਤੀ 10 ਗ੍ਰਾਮ ਵਿਕ ਰਿਹਾ ਹੈ। ਪਟਨਾ ਵਿੱਚ, 24 ਕੈਰੇਟ ਸੋਨੇ ਦੀ ਕੀਮਤ 1,55,880 ਰੁਪਏ ਪ੍ਰਤੀ 10 ਗ੍ਰਾਮ ਹੈ, ਜਦੋਂ ਕਿ 22 ਕੈਰੇਟ ਸੋਨਾ 1,42,890 ਰੁਪਏ ਪ੍ਰਤੀ 10 ਗ੍ਰਾਮ ਵਿਕ ਰਿਹਾ ਹੈ। ਲਖਨਊ ਦੇ ਸਰਾਫਾ ਬਾਜ਼ਾਰ ਵਿੱਚ, ਅੱਜ 24 ਕੈਰੇਟ ਸੋਨਾ 1,55,980 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 1,42,990 ਰੁਪਏ ਪ੍ਰਤੀ 10 ਗ੍ਰਾਮ ਵਿਕ ਰਿਹਾ ਹੈ। ਦੇਸ਼ ਭਰ ਦੇ ਹੋਰ ਸੂਬਿਆਂ ਵਾਂਗ, ਕਰਨਾਟਕ, ਤੇਲੰਗਾਨਾ ਤੇ ਓਡੀਸ਼ਾ ਦੇ ਸਰਾਫਾ ਬਾਜ਼ਾਰਾਂ ’ਚ ਅੱਜ ਸੋਨਾ ਥੋੜ੍ਹਾ ਕਮਜ਼ੋਰ ਕਾਰੋਬਾਰ ਕਰ ਰਿਹਾ ਹੈ। ਇਨ੍ਹਾਂ ਤਿੰਨੋਂ ਸੂਬਿਆਂ ਦੀਆਂ ਰਾਜਧਾਨੀਆਂ ਬੰਗਲੁਰੂ, ਹੈਦਰਾਬਾਦ ਤੇ ਭੁਵਨੇਸ਼ਵਰ ’ਚ, 24 ਕੈਰੇਟ ਸੋਨਾ 1,55,830 ਰੁਪਏ ਪ੍ਰਤੀ 10 ਗ੍ਰਾਮ ’ਤੇ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ, ਇਨ੍ਹਾਂ ਤਿੰਨਾਂ ਸ਼ਹਿਰਾਂ ਦੇ ਸਰਾਫਾ ਬਾਜ਼ਾਰਾਂ ਵਿੱਚ 22 ਕੈਰੇਟ ਸੋਨਾ 1,42,840 ਰੁਪਏਪ੍ਰਤੀ 10 ਗ੍ਰਾਮ ’ਤੇ ਵਿਕ ਰਿਹਾ ਹੈ। 

About The Author

Related Posts