Gold Price Today: ਸਰਾਫਾ ਬਾਜ਼ਾਰ ’ਚ ਸਸਤਾ ਹੋਇਆ ਸੋਨਾ, ਚਾਂਦੀ ਦੀ ਕੀਮਤ ਸਥਿਰ
ਸੋਨੇ ਦੀਆਂ ਕੀਮਤਾਂ ’ਚ ਆਈ ਗਿਰਾਵਟ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼/ਹਿੰ.ਸ.)। ਸਰਾਫਾ ਬਾਜ਼ਾਰ ’ਚ ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਸੋਨੇ ਦੀਆਂ ਕੀਮਤਾਂ ’ਚ ਥੋੜ੍ਹੀ ਗਿਰਾਵਟ ਦਿਖਾਈ ਦੇ ਰਹੀ ਹੈ। ਦੂਜੇ ਪਾਸੇ, ਚਾਂਦੀ ਦੀਆਂ ਕੀਮਤਾਂ ਲਗਾਤਾਰ ਤੀਜੇ ਦਿਨ ਵੀ ਸਥਿਰ ਰਹੀਆਂ। ਦੇਸ਼ ਭਰ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ’ਚ ਸੋਨੇ ਦੀਆਂ ਕੀਮਤਾਂ 220 ਤੋਂ 240 ਰੁਪਏ ਪ੍ਰਤੀ 10 ਗ੍ਰਾਮ ਵਿਚਕਾਰ ਡਿੱਗ ਗਈਆਂ। ਇਸ ਕੀਮਤ ’ਚ ਬਦਲਾਅ ਕਾਰਨ, ਦੇਸ਼ ਭਰ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ’ਚ 24 ਕੈਰੇਟ ਸੋਨਾ 1,63,740 ਰੁਪਏ ਤੋਂ ਲੈ ਕੇ 1,63,890 ਰੁਪਏ ਪ੍ਰਤੀ 10 ਗ੍ਰਾਮ ਵਿਚਕਾਰ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ, ਅੱਜ 22 ਕੈਰੇਟ ਸੋਨਾ 1,50,090 ਰੁਪਏ ਤੋਂ 1,50, 240 ਰੁਪਏ ਪ੍ਰਤੀ 10 ਗ੍ਰਾਮ ਦੇ ਵਿਚਕਾਰ ਵਿਕ ਰਿਹਾ ਹੈ। ਚਾਂਦੀ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ, ਜਿਸ ਨਾਲ ਦਿੱਲੀ ਸਰਾਫਾ ਬਾਜ਼ਾਰ ’ਚ ਚਮਕਦਾਰ ਧਾਤ 2,59,900 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਰਹੀ। ਦਿੱਲੀ ਵਿੱਚ 24 ਕੈਰੇਟ ਸੋਨਾ ਅੱਜ 1,63,890 ਰੁਪਏ ਪ੍ਰਤੀ 10 ਗ੍ਰਾਮ ’ਤੇ ਕਾਰੋਬਾਰ ਕਰ ਰਿਹਾ ਹੈ, ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 1,50,240 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ। Gold Price Today
ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ’ਚ 24 ਕੈਰੇਟ ਸੋਨਾ 1,63,740 ਰੁਪਏ ਪ੍ਰਤੀ 10 ਗ੍ਰਾਮ ਤੇ 22 ਕੈਰੇਟ ਸੋਨਾ 1,50,090 ਰੁਪਏ ਪ੍ਰਤੀ 10 ਗ੍ਰਾਮ ਵਿਕ ਰਿਹਾ ਹੈ। ਇਸੇ ਤਰ੍ਹਾਂ ਅਹਿਮਦਾਬਾਦ ’ਚ 24 ਕੈਰੇਟ ਸੋਨੇ ਦੀ ਪ੍ਰਚੂਨ ਕੀਮਤ 1,63,790 ਰੁਪਏ ਪ੍ਰਤੀ 10 ਗ੍ਰਾਮ ਤੇ 22 ਕੈਰੇਟ ਸੋਨੇ ਦੀ ਕੀਮਤ 1,50,140 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ। ਇਨ੍ਹਾਂ ਮੁੱਖ ਸ਼ਹਿਰਾਂ ਤੋਂ ਇਲਾਵਾ ਚੇਨਈ ਵਿੱਚ ਅੱਜ 24 ਕੈਰੇਟ ਸੋਨਾ 1,63,740 ਰੁਪਏ ਪ੍ਰਤੀ 10 ਗ੍ਰਾਮ ਤੇ 22 ਕੈਰੇਟ ਸੋਨਾ 1,50,090 ਰੁਪਏ ਪ੍ਰਤੀ 10 ਗ੍ਰਾਮ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਸੇ ਤਰ੍ਹਾਂ, ਕੋਲਕਾਤਾ ’ਚ, 24 ਕੈਰੇਟ ਸੋਨਾ 1,63,740 ਰੁਪਏ ਪ੍ਰਤੀ 10 ਗ੍ਰਾਮ ਤੇ 22 ਕੈਰੇਟ ਸੋਨਾ 1,50,090 ਰੁਪਏ ਪ੍ਰਤੀ 10 ਗ੍ਰਾਮ ਦੇ ਹਿਸਾਬ ਨਾਲ ਵਿਕ ਰਿਹਾ ਹੈ। ਭੋਪਾਲ ’ਚ, 24 ਕੈਰੇਟ ਸੋਨੇ ਦੀ ਕੀਮਤ 1,63,790 ਰੁਪਏ ਪ੍ਰਤੀ 10 ਗ੍ਰਾਮ ਹੈ, ਜਦੋਂ ਕਿ 22 ਕੈਰੇਟ ਸੋਨਾ 1,50,140 ਰੁਪਏ ਪ੍ਰਤੀ 10 ਗ੍ਰਾਮ ਦੇ ਹਿਸਾਬ ਨਾਲ ਵਿਕ ਰਿਹਾ ਹੈ। Gold Price Today
ਜੈਪੁਰ ’ਚ, 24 ਕੈਰੇਟ ਸੋਨਾ 1,63,890 ਰੁਪਏ ਪ੍ਰਤੀ 10 ਗ੍ਰਾਮ ਤੇ 22 ਕੈਰੇਟ ਸੋਨਾ 1,50,240 ਰੁਪਏ ਪ੍ਰਤੀ 10 ਗ੍ਰਾਮ ਵਿਕ ਰਿਹਾ ਹੈ। ਪਟਨਾ ’ਚ, 24 ਕੈਰੇਟ ਸੋਨੇ ਦੀ ਕੀਮਤ 1,63,790 ਰੁਪਏ ਪ੍ਰਤੀ 10 ਗ੍ਰਾਮ ਹੈ, ਜਦੋਂ ਕਿ 22 ਕੈਰੇਟ ਸੋਨਾ 1,50,140 ਰੁਪਏ ਪ੍ਰਤੀ 10 ਗ੍ਰਾਮ ਵਿਕ ਰਿਹਾ ਹੈ। ਲਖਨਊ ਦੇ ਸਰਾਫਾ ਬਾਜ਼ਾਰ ’ਚ, 24 ਕੈਰੇਟ ਸੋਨਾ 1,63,890 ਰੁਪਏ ਪ੍ਰਤੀ 10 ਗ੍ਰਾਮ ਤੇ 22 ਕੈਰੇਟ ਸੋਨਾ 1,50,240 ਰੁਪਏ ਪ੍ਰਤੀ 10 ਗ੍ਰਾਮ ਵਿਕ ਰਿਹਾ ਹੈ। ਦੇਸ਼ ਦੇ ਹੋਰ ਸੂਬਿਆਂ ਵਾਂਗ, ਕਰਨਾਟਕ, ਤੇਲੰਗਾਨਾ ਤੇ ਓਡੀਸ਼ਾ ਦੇ ਸਰਾਫਾ ਬਾਜ਼ਾਰ ਵਿੱਚ ਵੀ ਅੱਜ ਸ਼ੁਰੂਆਤੀ ਕਾਰੋਬਾਰ ਦੌਰਾਨ ਸੋਨੇ ਦੀ ਕੀਮਤ ਕਮਜ਼ੋਰ ਦਿਖਾਈ ਦੇ ਰਹੀ ਹੈ। ਇਨ੍ਹਾਂ ਤਿੰਨ ਸੂਬਿਆਂ ਦੀਆਂ ਰਾਜਧਾਨੀਆਂ ਬੰਗਲੁਰੂ, ਹੈਦਰਾਬਾਦ ਤੇ ਭੁਵਨੇਸ਼ਵਰ ’ਚ, 24 ਕੈਰੇਟ ਸੋਨਾ 163,740 ਰੁਪਏ ਪ੍ਰਤੀ 10 ਗ੍ਰਾਮ ’ਤੇ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ, ਇਨ੍ਹਾਂ ਤਿੰਨਾਂ ਸ਼ਹਿਰਾਂ ਦੇ ਸਰਾਫਾ ਬਾਜ਼ਾਰਾਂ ’ਚ 22 ਕੈਰੇਟ ਸੋਨਾ 150,090 ਰੁਪਏ ਪ੍ਰਤੀ 10 ਗ੍ਰਾਮ ’ਤੇ ਵਿਕ ਰਿਹਾ ਹੈ।
ਇਹ ਵੀ ਪੜ੍ਹੋ : Delhi NCR Weather: ਦਿੱਲੀ NCR ਸਮੇਤ 23 ਸੂਬਿਆਂ ’ਚ ਬਦਲਿਆ ਮੌਸਮ, ਮੀਂਹ ਕਾਰਨ AQI ’ਚ ਸੁਧਾਰ