Punjab

Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
CM Mann ਨੇ PSPCL 'ਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Welfare Work: ਪਸ਼ੂ ਸੇਵਾ ਦੀ ਮਿਸਾਲ ਬਣੇ ਮੇਜਰ ਸਿੰਘ, ਗੰਭੀਰ ਜ਼ਖ਼ਮੀ ਬੇਜ਼ੁਬਾਨ ਦਾ ਕਰਵਾਇਆ ਇਲਾਜ

IMD Weather Update: ਪੱਛਮੀ ਗੜਬੜੀ ਸਰਗਰਮ, ਅੱਜ ਸ਼ਾਮ ਤੋਂ ਉੱਤਰ ਭਾਰਤ ਦੇ ਕਈ ਸੂਬਿਆਂ ’ਚ ਮੀਂਹ ਤੇ ਤੂਫਾਨ ਦੀ ਸੰਭਾਵਨਾ

ਉੱਤਰ ਭਾਰਤ ’ਚ ਗਰਮੀ ਕਾਰਨ ਤਾਪਮਾਨ ਪਹੁੰਚਿਆ 44 ਤੋਂ 46 ਡਿਗਰੀ

Khushdeep Singh Picture
Published On

IMD Weather Update: ਨਵੀਂ ਦਿੱਲੀ। ਉੱਤਰੀ ਭਾਰਤ ’ਚ ਪੈ ਰਹੀ ਕੜਾਕੇ ਦੀ ਗਰਮੀ ਵਿਚਕਾਰ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ, ਅੱਜ ਤੋਂ ਇੱਕ ਸਰਗਰਮ ਪੱਛਮੀ ਗੜਬੜ ਦਾ ਪ੍ਰਭਾਵ ਦਿਖਾਈ ਦੇਣਾ ਸ਼ੁਰੂ ਹੋ ਜਾਵੇਗਾ। ਇਸ ਕਾਰਨ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਤੇ ਪਹਾੜੀ ਸੂਬਿਆਂ ’ਚ ਗਰਜ, ਹਨੇਰੀ ਤੇ ਮੀਂਹ ਦੀਆਂ ਗਤੀਵਿਧੀਆਂ ’ਚ ਵਾਧਾ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਕਈ ਇਲਾਕਿਆਂ ’ਚ ਤੇਜ਼ ਹਵਾਵਾਂ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਖਾਸ ਕਰਕੇ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਤੇ ਪੱਛਮੀ ਉੱਤਰ ਪ੍ਰਦੇਸ਼ ’ਚ ਸ਼ਾਮ ਤੋਂ ਬਾਅਦ ਮੌਸਮ ’ਚ ਬਦਲਾਅ ਹੋ ਸਕਦਾ ਹੈ। IMD Weather Update

Read Also : Highway Flyover News: ਚੰਡੀਗੜ੍ਹ ਜਾਣ ਵਾਲਿਆਂ ਲਈ ਤੋਹਫ਼ਾ, ਹੁਣ ਟਰੈਫਿਕ ਤੋਂ ਮਿਲੇਗਾ ਛੁਟਕਾਰਾ, ਹੋਣ ਜਾ ਰਹੀ ਬੱਲੇ! ਬੱਲੇ!

ਕਈ ਥਾਵਾਂ ’ਤੇ ਧੂੜ ਭਰੀ ਹਨੇਰੀ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਉੱਤਰੀ ਭਾਰਤ ਦੇ ਕਈ ਹਿੱਸਿਆਂ ’ਚ ਤਾਪਮਾਨ 44 ਤੋਂ 46 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਹਾਲਾਂਕਿ ਮੌਸਮ ’ਚ ਬਦਲਾਅ ਤੋਂ ਬਾਅਦ ਤਾਪਮਾਨ ’ਚ 3 ਤੋਂ 6 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਖੁੱਲ੍ਹੀਆਂ ਥਾਵਾਂ, ਦਰੱਖਤਾਂ ਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਕਿਸਾਨਾਂ ਤੇ ਯਾਤਰੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਮੌਸਮ ਦੀ ਅਪਡੇਟ ’ਤੇ ਨਜ਼ਰ ਰੱਖਣ। IMD Weather Update

About The Author

Latest News

Related Posts