IMD Weather Alert: ਪੰਜਾਬ, ਦਿੱਲੀ ਤੇ ਹਰਿਆਣਾ ’ਚ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ

ਉੱਤਰੀ ਪਹਾੜੀ ਇਲਾਕਿਆਂ ’ਚ ਵਿਆਪਕ ਮੀਂਹ ਦੇ ਆਸਾਰ

Khushdeep Singh Picture
Published On

ਨਵੀਂ ਦਿੱਲੀ (ਏਜੰਸੀ)। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਦੌਰਾਨ ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੰਜਾਬ ਵਿੱਚ ਹਨ੍ਹੇਰੀ-ਤੂਫ਼ਾਨ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ ਜਾਰੀ ਕੀਤੀ ਹੈ। ਇੱਕ ਸਰਗਰਮ ਪੱਛਮੀ ਗੜਬੜ ਉੱਤਰ-ਪੱਛਮੀ ਭਾਰਤ ਵਿੱਚ ਮੌਸਮ ਨੂੰ ਪ੍ਰਭਾਵਿਤ ਕਰ ਰਹੀ ਹੈ, ਕੁਝ ਖੇਤਰਾਂ ਵਿੱਚ ਹਵਾ ਦੀ ਗਤੀ 50-60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

ਸੋਮਵਾਰ ਸਵੇਰੇ ਜਾਰੀ ਕੀਤੇ ਗਏ ਇੱਕ ਬੁਲੇਟਿਨ ਵਿੱਚ ਆਈਐੱਮਡੀ ਨੇ 18 ਅਕਤੂਬਰ ਤੱਕ ਕਈ ਉੱਤਰੀ ਸੂਬਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅਗਲੇ ਦਿਨਾਂ ਦੌਰਾਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਵੀ ਭਾਰੀ ਜਾਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ ਕਿ ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੰਜਾਬ ਵਿੱਚ 15 ਅਕਤੂਬਰ ਤੱਕ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਨਾਲ ਹਨ੍ਹੇਰੀ-ਤੂਫ਼ਾਨ ਜਾਰੀ ਰਹੇਗਾ। ਇਸ ਨਾਲ ਆਮ ਕੰਮਾਂ ਵਿੱਚ ਵਿਘਨ ਪੈਣ ਦੀਆਂ ਚਿੰਤਾਵਾਂ ਵਧ ਗਈਆਂ ਹਨ। IMD Weather Alert

ਖਾਸ ਕਰਕੇ ਉਨ੍ਹਾਂ ਖੇਤਰਾਂ ਵਿੱਚ ਜਿੱਥੇ ਜ਼ਮੀਨ ਦੇ ਨੇੜੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਆਈਐੱਮਡੀ ਅਨੁਸਾਰ 13 ਅਤੇ 14 ਅਕਤੂਬਰ ਨੂੰ ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਬਿਜਲੀ ਡਿੱਗਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 15 ਅਕਤੂਬਰ ਨੂੰ ਵੀ ਇਸੇ ਤਰ੍ਹਾਂ ਦੇ ਹਾਲਾਤ ਰਹਿਣ ਦੀ ਉਮੀਦ ਹੈ। ਵਿਭਾਗ ਦੀ ਸੱਤ ਦਿਨਾਂ ਦੀ ਮੀਂਹ ਦੀ ਭਵਿੱਖਬਾਣੀ ਦਰਸਾਉਂਦੀ ਹੈ ਕਿ 16 ਤੋਂ 18 ਅਕਤੂਬਰ ਤੱਕ ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੰਜਾਬ ਵਿੱਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹੇਗਾ।

ਆਈਐੱਮਡੀ ਨੇ ਮੌਜ਼ੂਦਾ ਮੌਸਮੀ ਸਥਿਤੀਆਂ ਲਈ ਅੰਸ਼ਕ ਤੌਰ ’ਤੇ ਪੱਛਮੀ ਗੜਬੜੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜੋ ਹਿਮਾਚਲ ਪ੍ਰਦੇਸ਼ ਅਤੇ ਨਾਲ ਲੱਗਦੇ ਉੱਤਰੀ ਹਰਿਆਣਾ ਉੱਤੇ ਸਮੁੰਦਰ ਤਲ ਤੋਂ 1.5 ਤੋਂ 5.8 ਕਿਲੋਮੀਟਰ ਦੀ ਉਚਾਈ ’ਤੇ ਚੱਕਰਵਾਤੀ ਸਰਕੂਲੇਸ਼ਨ ਵਜੋਂ ਬਣੀ ਹੋਈ ਹੈ। ਉੱਪਰਲੇ ਟ੍ਰੋਪੋਸਫੀਅਰ ਦੀਆਂ ਪੱਛਮੀ ਹਵਾਵਾਂ ਵਿੱਚ ਇੱਕ ਸਬੰਧਿਤ ਘੱਟ ਦਬਾਅ ਵਾਲਾ ਖੇਤਰ (ਟਰਫ) ਲਗਭਗ 27 ਡਿਗਰੀ ਉੱਤਰੀ ਅਕਸ਼ਾਂਸ਼ ਦੇ ਉੱਤਰ ਵਿੱਚ ਅਤੇ 77 ਡਿਗਰੀ ਪੂਰਬੀ ਦੇਸ਼ਾਂਤਰ ਵਿੱਚ 7.6 ਕਿਲੋਮੀਟਰ ਦੀ ਉਚਾਈ ’ਤੇ ਫੈਲਿਆ ਹੋਇਆ ਹੈ।

ਇਹ ਵੀ ਪੜ੍ਹੋ : Punjab Final Voter List: ਪੰਜਾਬ ਦੀ ਵੋਟਰ ਸੂਚੀ ’ਚੋਂ 13.60 ਲੱਖ ਨਾਂਅ ਘਟੇ

ਦਿੱਲੀ-ਐੱਨਸੀਆਰ ’ਚ ਭਾਰੀ ਮੀਂਹ, 15 ਉਡਾਣਾਂ ’ਚ ਦੇਰੀ | IMD Weather Alert

ਸੋਮਵਾਰ ਸਵੇਰੇ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ’ਚ ਗਰਜ਼ ਨਾਲ ਤੇਜ਼ ਮੀਂਹ ਪਿਆ, ਜਿਸ ਕਾਰਨ ਦਿੱਲੀ ਹਵਾਈ ਅੱਡੇ ’ਤੇ ਲਗਭਗ 15 ਉਡਾਣਾਂ ਵਿੱਚ ਦੇਰੀ ਹੋਈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਸਵੇਰੇ 4:30 ਵਜੇ ਦੇ ਕਰੀਬ ਯਾਤਰੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ, ਜਿਸ ਵਿੱਚ ਉਨ੍ਹਾਂ ਨੂੰ ਨਵੀਨਤਮ ਉਡਾਣ ਸਥਿਤੀ ਲਈ ਆਪਣੀਆਂ ਸਬੰਧਿਤ ਏਅਰਲਾਈਨਾਂ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ। ਦਿੱਲੀ ਹਵਾਈ ਅੱਡੇ ਦੀ ਵੈੱਬਸਾਈਟ ਅਨੁਸਾਰ ਸਵੇਰੇ 4:50 ਵਜੇ ਤੋਂ ਲਗਭਗ 15 ਉਡਾਣਾਂ ’ਚ ਦੇਰੀ ਹੋਣ ਦੀ ਰਿਪੋਰਟ ਮਿਲੀ ਹੈ।

About The Author

Related Posts