AAP Punjab: ਪਿੰਡ ਚਣੋ ਦੇ ਕਈ ਵਿਅਕਤੀ ਅਕਾਲੀ ਦਲ ਛੱਡ ‘ਆਪ’ ’ਚ ਸ਼ਾਮਲ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕੀਤਾ ਸਵਾਗਤ

Satinder Mathur  Picture
Published On

AAP Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਆਮ ਆਦਮੀ ਪਾਰਟੀ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ’ਚ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਚਣੋ ਦੇ ਕਈ ਵਿਅਕਤੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਉਨ੍ਹਾਂ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਦੋਂ ਤੋਂ ਸੱਤਾ ’ਚ ਆਈ ਹੈ, ਲੋਕ ਹਿੱਤ ’ਚ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਕੀਤੇ ਕੰਮਾਂ ਦੀ ਲੋਕ ਖੂਬ ਸ਼ਲਾਘਾ ਕਰ ਰਹੇ ਹਨ ਅਤੇ ਇਨ੍ਹਾਂ ਕੰਮਾਂ ਕਰਕੇ ਹੀ ਲੋਕ ਆਪ ਮੁਹਾਰੇ ‘ਆਪ’ ’ਚ ਸ਼ਾਮਲ ਹੋ ਰਹੇ ਹਨ। 

ਇਹ ਵੀ ਪੜ੍ਹੋ: Bomb Threat News: ਪੰਚਕੂਲਾ ਦੇ ਨਿੱਜੀ ਤੇ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪਾਰਟੀ ’ਚ ਆਉਣ ਵਾਲੇ ਹਰ ਵਿਅਕਤੀ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਸਿੱਖਿਆ ਤੇ ਸਿਹਤ ਨੂੰ ਪ੍ਰਫੁੱਲਿਤ ਕਰਨ ਦੇ ਨਾਲ-ਨਾਲ ਨਹਿਰੀ ਪਾਣੀ ਨੂੰ ਵਰਤੋਂ ਯੋਗ ਬਣਾ ਕੇ ਪਿੰਡਾਂ ਦੀਆਂ ਟੇਲਾਂ ਤੱਕ ਪਹੁੰਚਾਇਆ ਗਿਆ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਯਤਨ ਕੀਤਾ ਗਿਆ ਹੈ। ਸਰਕਾਰ ਦੇ ਯਤਨਾਂ ਸਦਕਾ ਅੱਜ 80 ਫੀਸਦੀ ਨਹਿਰੀ ਪਾਣੀ ਇਸਤੇਮਾਲ ਹੋ ਰਿਹਾ ਹੈ, ਜਿਸ ਕਾਰਨ ਪਾਣੀ ਦਾ ਪੱਧਰ ਉੱਚਾ ਹੋ ਰਿਹਾ ਹੈ। ਇਸ ਤੋਂ ਇਲਾਵਾ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦਾ ਸਨਮਾਨ ਕੀਤਾ ਗਿਆ ਹੈ ਅਤੇ ਰਾਸ਼ਨ ਦੇ ਨਾਲ ਰਾਸ਼ਨ ਕਿੱਟਾਂ ਵੀ ਦਿੱਤੀਆਂ ਜਾ ਰਹੀਆਂ ਹਨ। 

ਇਸ ਮੌਕੇ ਜਰਨੈਲ ਸਿੰਘ ਅਤੇ ਦਵਿੰਦਰ ਸਿੰਘ ਨੇ ਦੱਸਿਆ ਕਿ ਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ, ਨੈਬ ਸਿੰਘ, ਬਲਕਾਰ ਸਿੰਘ, ਸਰਜੰਟ ਸਿੰਘ, ਅਜੈਬ ਸਿੰਘ, ਮੰਗਾ ਸਿੰਘ, ਮਾਸਟਰ ਦਲਜੀਤ ਸਿੰਘ ਆਦਿ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਹਨ। ਇਸ ਮੌਕੇ ਜੋਰਾ ਸਿੰਘ ਸਾਬਕਾ ਸਰਪੰਚ, ਰਣਧੀਰ ਸਿੰਘ, ਰਸਪ੍ਰੀਤ ਸਿੰਘ ਨੰਬਰਦਾਰ, ਹਰਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ ਮਾਲਾਹੇੜੀ, ਨਜੀਰ ਮੁਹੰਮਦ, ਬਲਕਾਰ ਸਿੰਘ ਆਦਿ ਵੀ ਹਾਜ਼ਰ ਸਨ।

 

About The Author

Related Posts