MSG Bhandara: ਪਵਿੱਤਰ MSG ਅਵਤਾਰ ਦਿਹਾੜੇ ਦਾ ਭੰਡਾਰਾ ਭਲਕੇ

ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ

Khushdeep Singh Picture
Published On

MSG Bhandara: ਸਰਸਾ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਦਿਹਾੜੇ ’ਤੇ 15 ਅਗਸਤ ਸ਼ਨਿੱਚਰਵਾਰ ਨੂੰ ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ ਡੇਰਾ ਸੱਚਾ ਸੌਦਾ, ਸਰਸਾ ’ਚ ਸਵੇਰੇ 9 ਵਜੇ ਤੋਂ ‘ਐੱਮਐੱਸਜੀ ਅਵਤਾਰ’ ਭੰਡਾਰਾ ਮਨਾਇਆ ਜਾਵੇਗਾ। ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਹੈ ਪਵਿੱਤਰ ਐੱਮਐੱਸਜੀ ਭੰਡਾਰੇ ਸਬੰਧੀ ਟ੍ਰੈਫਿਕ, ਪੀਣ ਵਾਲੇ ਪਾਣੀ, ਪੰਡਾਲ, ਲੰਗਰ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਜ਼ਿਕਰਯੋਗ ਹੈ ਕਿ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (ਐੱਮਐੱਸਜੀ) ਨੇ 15 ਅਗਸਤ 1967 ਨੂੰ ਪਵਿੱਤਰ ਧਰਤੀ ਸ੍ਰੀਗੁਰੂਸਰ ਮੋਡੀਆ, ਜ਼ਿਲ੍ਹਾ ਸ੍ਰੀਗੰਗਾਨਗਰ (ਰਾਜਸਥਾਨ) ’ਚ ਅਵਤਾਰ ਧਾਰਨ ਕੀਤਾ। ਸਾਧ-ਸੰਗਤ ਇਸ ਪੂਰੇ ਮਹੀਨੇ ਨੂੰ ਪਵਿੱਤਰ ਐੱਮਐੱਸਜੀ ਭੰਡਾਰੇ ਵਜੋਂ ਮਾਨਵਤਾ ਭਲਾਈ ਦੇ 176 ਕਾਰਜ ਕਰਕੇ ਮਨਾ ਰਹੀ ਹੈ। 

ਇਹ ਵੀ ਪੜ੍ਹੋ : Body Donation Punjab: ਬਲਾਕ ਲਹਿਰਾਗਾਗਾ ਦੇ 36ਵੇਂ ਸਰੀਰਦਾਨੀ ਬਣੇ ਮਾਤਾ ਗੁਲਸ਼ਨ ਦੇਵੀ ਇੰਸਾਂ

ਦੱਸ ਦੇਈਏ ਕਿ ਪੂਜਨੀਕ ਗੁਰੂ ਜੀ ਦੀ ਪਵਿੱਤਰ ਰਹਿਨੁਮਾਈ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਹੁਣ ਤੱਕ 35 ਕਰੋੜ, 7 ਲੱਖ, 92 ਹਜ਼ਾਰ ਤੋਂ ਵੱਧ ਬੂਟੇ ਲਾ ਚੁੱਕੀ ਹੈ, ਜੋ ਅੱਜ ਵਿਸ਼ਾਲ ਰੁੱਖ ਬਣ ਕੇ ਸ੍ਰਿਸ਼ਟੀ ਨੂੰ ਸਾਫ ਹਵਾ ਦੀ ਸੌਗਾਤ ਦੇ ਰਹੇ ਹਨ ਬੂਟੇ ਲਾਉਣ ਦੇ ਖੇਤਰ ’ਚ ਡੇਰਾ ਸੱਚਾ ਸੌਦਾ ਦੇ ਨਾਂਅ 15 ਅਗਸਤ 2009 ਨੂੰ  ਸਿਰਫ਼ 8 ਘੰਟਿਆਂ ’ਚ 68 ਲੱਖ, 73 ਹਜ਼ਾਰ, 471 ਬੂਟੇ ਲਾਉਣ ਸਮੇਤ ਕਈ ਰਿਕਾਰਡ ਦਰਜ ਹਨ।

About The Author

Related Posts