Punjab

Summer Vacation: ਅਜੇ ਸਕੂਲਾਂ ਦੀਆਂ ਛੁੱਟੀਆਂ ਨਹੀਂ, ਨਵੇਂ ਹੁਕਮਾਂ 'ਚ ਸਮਾਂ ਬਦਲਣ ਦੀ ਹੋਈ ਗੱਲ, ਦਫ਼ਤਰਾਂ ’ਤੇ ਵੀ ਲਾਗੂ
ਕੇਂਦਰ RBI ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ
Stray Dogs: ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ 'ਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਮਾਨ
Punjab ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
Punjab Police: ਆਪ ਨੇ ਸਾਈਬਰ ਅੱਤਵਾਦ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

Petrol-Diesel Price Hike: ਫਿਰ ਵਧੇ ਪੈਟਰੋਲ ਤੇ ਡੀਜ਼ਲ ਦੇ ਭਾਅ, ਜਾਣੋ ਅੱਜ ਦੀਆਂ ਤਾਜ਼ਾ ਕੀਮਤਾਂ

ਪੈਟਰੋਲ 87 ਪੈਸੇ ਅਤੇ ਡੀਜ਼ਲ 91 ਪੈਸੇ ਹੋਇਆ ਮੰਹਿਗਾ

Khushdeep Singh Picture
Published On

Petrol-Diesel Price Hike: ਨਵੀਂ ਦਿੱਲੀ (ਏਜੰਸੀ)। ਦੇਸ਼ ਭਰ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਇੱਕ ਵਾਰ ਫਿਰ ਵਾਧਾ ਕਰ ਦਿੱਤਾ ਗਿਆ ਹੈ। ਦਿੱਲੀ ’ਚ ਪੈਟਰੋਲ ਦੀਆਂ ਕੀਮਤਾਂ 87 ਪੈਸੇ ਵਧ ਕੇ 99.51 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਡੀਜ਼ਲ 91 ਪੈਸੇ ਮਹਿੰਗਾ ਹੋ ਕੇ 92.49 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਦਿੱਲੀ-ਐਨਸੀਆਰ ’ਚ ਸੀਐਨਜੀ ਦੀਆਂ ਕੀਮਤਾਂ ’ਚ ਵੀ 1 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਹੋਇਆ ਹੈ। ਇਸ ਬਦਲਾਅ ਬਾਅਦ, ਸੀਐਨਜੀ ਹੁਣ ਦਿੱਲੀ ’ਚ 81.09 ਰੁਪਏ ਪ੍ਰਤੀ ਕਿਲੋਗ੍ਰਾਮ ’ਚ ਮਿਲੇਗੀ। ਇਹ ਪਿਛਲੇ 10 ਦਿਨਾਂ ’ਚ ਤੀਜਾ ਵਾਰ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ, ਸਰਕਾਰ ਨੇ 15 ਮਈ ਨੂੰ ਸੀਐਨਜੀ ਦੀਆਂ ਕੀਮਤਾਂ ’ਚ 2 ਰੁਪਏ ਤੇ ਫਿਰ 18 ਮਈ 1 ਰੁਪਏ ਦਾ ਵਾਧਾ ਕੀਤਾ ਸੀ।

9 ਦਿਨਾਂ ’ਚ ਤੀਜੀ ਵਾਰ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

9 ਦਿਨਾਂ ’ਚ ਇਹ ਈਂਧਨ ਦੀਆਂ ਕੀਮਤਾਂ ’ਚ ਤੀਜੀ ਵਾਰ ਵਾਧਾ ਹੋਇਆ ਹੈ। ਚਾਰ ਦਿਨ ਪਹਿਲਾਂ, 19 ਮਈ ਨੂੰ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਔਸਤਨ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। 15 ਮਈ ਨੂੰ, ਕੀਮਤਾਂ ’ਚ ਵੀ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।

Read Also : Vedanta Case Update: ਵੇਦਾਂਤਾ ਕੰਪਨੀ ਨੂੰ ਲੱਗਿਆ ਝਟਕਾ, ਸੁਪਰੀਮ ਕੋਰਟ ਵੱਲੋਂ ਰੈਗੂਲੇਟਰੀ ਕਮਿਸ਼ਨ ਦਾ ਫੈਸਲਾ ਬਹਾਲ

ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵੀ ਵਧ ਸਕਦੀਆਂ ਹਨ...
  • ਮਾਲ ਭਾੜੇ ਵਧਣਗੇ : ਟਰੱਕ ਤੇ ਟੈਂਪੂ ਦੇ ਕਿਰਾਏ ਵਧਣਗੇ, ਜਿਸ ਨਾਲ ਦੂਜੇ ਸੂਬਿਆਂ ਤੋਂ ਆਯਾਤ ਕੀਤੀਆਂ ਸਬਜ਼ੀਆਂ, ਫਲ ਤੇ ਰਾਸ਼ਨ ਹੋਰ ਮਹਿੰਗੇ ਹੋ ਜਾਣਗੇ।
  • ਖੇਤੀ ਲਾਗਤ : ਕਿਸਾਨਾਂ ਨੂੰ ਟਰੈਕਟਰ ਤੇ ਪੰਪਿੰਗ ਸੈੱਟ ਚਲਾਉਣ ਲਈ ਵਧੇਰੇ ਖਰਚ ਕਰਨਾ ਪਵੇਗਾ, ਜਿਸ ਨਾਲ ਅਨਾਜ ਦੀ ਕੀਮਤ ਵਧੇਗੀ।
  • ਬੱਸ ਤੇ ਆਟੋ ਕਿਰਾਏ : ਜਨਤਕ ਆਵਾਜਾਈ ਤੇ ਸਕੂਲ ਬੱਸ ਦੇ ਕਿਰਾਏ ’ਚ ਵੀ ਵਾਧਾ ਹੋ ਸਕਦਾ ਹੈ।
ਕਿਉਂ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ? | Petrol-Diesel Price Hike

ਇਸ ਵਾਧੇ ਦਾ ਮੁੱਖ ਕਾਰਨ ਅੰਤਰਰਾਸ਼ਟਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ’ਚ ਉਤਰਾਅ-ਚੜ੍ਹਾਅ ਹੈ। ਈਰਾਨ ਤੇ ਅਮਰੀਕਾ ਵਿਚਕਾਰ ਜੰਗ ਤੋਂ ਪਹਿਲਾਂ ਕੱਚੇ ਤੇਲ ਦੀਆਂ ਕੀਮਤਾਂ $70 ਪ੍ਰਤੀ ਬੈਰਲ ਸਨ, ਜੋ ਹੁਣ $100 ਪ੍ਰਤੀ ਬੈਰਲ ਤੋਂ ਵੱਧ ਹੋ ਗਈਆਂ ਹਨ। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਤੇਲ ਕੰਪਨੀਆਂ ਦਬਾਅ ਹੇਠ ਸਨ। ਇਸ ਲਈ, ਕੰਪਨੀਆਂ ਨੇ ਨੁਕਸਾਨ ਦੀ ਭਰਪਾਈ ਲਈ ਇਹ ਕਦਮ ਚੁੱਕਿਆ ਹੈ। ਜੇਕਰ ਕੱਚੇ ਤੇਲ ਦੀਆਂ ਕੀਮਤਾਂ ਲੰਬੇ ਸਮੇਂ ਤੱਕ ਉੱਚੀਆਂ ਰਹਿੰਦੀਆਂ ਹਨ, ਤਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹੋਰ ਵਧ ਸਕਦੀਆਂ ਹਨ।

About The Author

Related Posts