SIR News Live: ਐੱਸਆਈਆਰ ਸਬੰਧੀ ਚੋਣ ਕਮਿਸ਼ਨਰਾਂ ਦੀ ਅਸਹਿਮਤੀ ਦੇ ਦਾਅਵੇ ਨਾਲ ਸਿਆਸੀ ਹੰਗਾਮਾ
ਵਿਰੋਧੀ ਪਾਰਟੀਆਂ ਨੇ ਕਮਿਸ਼ਨ ਦੇ ਕੰਮਕਾਜ ’ਤੇ ਉਠਾਏ ਸਵਾਲ
ਨਵੀਂ ਦਿੱਲੀ (ਏਜੰਸੀ)। ਇੱਕ ਅੰਗਰੇਜ਼ੀ ਅਖਬਾਰ ਦੀ ਚੋਣ ਕਮਿਸ਼ਨ ਦੇ ਦੋ ਮੈਂਬਰਾਂ ਦੇ ਪਿਛਲੇ ਕੁਝ ਮਹੀਨਿਆਂ ਦੌਰਾਨ ਕਈ ਮੁੱਦਿਆਂ ’ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਾਲ ਅਸਹਿਮਤੀ ਸਬੰਧੀ ਰਿਪੋਰਟ ਨਾਲ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ ਹੈ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਨੇ ਚੋਣ ਕਮਿਸ਼ਨ ਦੇ ਕੰਮਕਾਜ ’ਤੇ ਸਵਾਲ ਉਠਾਏ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ।
ਭਾਰਤ ਦੇ ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਨੋਟ ਜਾਰੀ ਕਰਕੇ ਇਸ ਮਾਮਲੇ ’ਤੇ ਆਪਣੀ ਸਥਿਤੀ ਦੱਸੀ। ਚੋਣ ਕਮਿਸ਼ਨ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਨਾਲ ਸੰਵਿਧਾਨਕ ਹੁਕਮਾਂ ਅਤੇ ਕਾਨੂੰਨੀ ਨਿਯਮਾਂ ਦੇ ਤਹਿਤ ਕੰਮ ਕਰ ਰਿਹਾ ਹੈ ਚੋਣ ਕਮਿਸ਼ਨ ਨੇ ਆਪਣੇ ਪ੍ਰੈਸ ਨੋਟ ’ਚ ਕਿਹਾ ਕਿ ਭਾਰਤ ਚੋਣ ਕਮਿਸ਼ਨ ਇੱਕ ਸੰਵਿਧਾਨਕ ਸੰਸਥਾ ਹੈ, ਜੋ ਸੰਵਿਧਾਨ ਦੀ ਧਾਰਾ 324, ਕਾਨੂੰਨੀ ਨਿਯਮਾਂ ਅਤੇ ਸਥਾਪਿਤ ਸੰਸਥਾਗਤ ਪਰੰਪਰਾਵਾਂ ਦੇ ਸਖ਼ਤ ਹੁਕਮਾਂ ਦੇ ਅੰਦਰ ਕੰਮ ਕਰ ਰਿਹਾ ਹੈ। ਕਮਿਸ਼ਨ ਇੱਕ ਬਹੁ-ਮੈਂਬਰੀ ਸੰਵਿਧਾਨਕ ਸੰਸਥਾ ਵਜੋਂ ਕੰਮ ਕਰਦਾ ਹੈ।
Read Also : ਦੇਸ਼ ਭਗਤ ਯੂਨੀਵਰਸਿਟੀ ’ਚ ਰੰਗਮੰਚ ਦੀ ਸ਼ਾਨਦਾਰ ਸ਼ਾਮ
ਕਮਿਸ਼ਨ ਨੇ ਕਿਹਾ ਕਿ ਲਿਖਤੀ ਨੋਟ, ਟਿੱਪਣੀਆਂ, ਤਕਨੀਕੀ ਸੁਝਾਅ ਅਤੇ ਅੰਦਰੂਨੀ ਕੰਟਰੋਲ ਪਾਰਦਰਸ਼ਤਾ, ਕਾਨੂੰਨੀ ਪਾਲਣਾ ਅਤੇ ਕਾਰਜਸ਼ੀਲ ਸਖ਼ਤੀ ਨੂੰ ਯਕੀਨੀ ਬਣਾਉਣ ਲਈ ਮਿਆਰੀ ਪ੍ਰਕਿਰਿਆਵਾਂ ਹਨ। ਕਮਿਸ਼ਨ ਦੀਆਂ ਸਾਰੀਆਂ ਕਾਰਵਾਈਆਂ ਕਾਨੂੰਨਾਂ ਅਤੇ ਨਿਰਦੇਸ਼ਾਂ ਅਨੁਸਾਰ ਕੀਤੀਆਂ ਜਾਂਦੀਆਂ ਹਨ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਇਸ ਵੱਲੋਂ ਜਾਰੀ ਕੀਤੇ ਗਏ ਸਾਰੇ ਅਧਿਕਾਰਤ ਆਦੇਸ਼ਾਂ, ਫੈਸਲਿਆਂ ਅਤੇ ਪ੍ਰਸ਼ਾਸਕੀ ਨਿਰਦੇਸ਼ਾਂ ਨੂੰ ਪੂਰੀ ਕਾਨੂੰਨੀ ਪ੍ਰਵਾਨਗੀ ਹੈ ਅਤੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ (ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ) ਐਕਟ, 2023 ਦੇ ਤਹਿਤ ਸਥਾਪਿਤ ਪ੍ਰਕਿਰਿਆਵਾਂ ਦੀ ਪਾਲਣਾ ਕਰਦੇ ਹਨ।
ਕਮਿਸ਼ਨ ਨੇ ਕਿਹਾ ਕਿ ਡਰਾਫਟਿੰਗ ਪੜਾਵਾਂ ਦੌਰਾਨ ਮੈਂਬਰਾਂ ਵੱਲੋਂ ਉਠਾਏ ਗਏ ਸੰਚਾਲਨ ਪ੍ਰਸ਼ਨ ਵੋਟਰਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਨਿਰਧਾਰਤ ਮਿਆਰੀ ਪ੍ਰਸ਼ਾਸਕੀ ਅਭਿਆਸ ਦਾ ਹਿੱਸਾ ਹਨ। ਕਮਿਸ਼ਨ ਨੇ ਕਿਹਾ ਕਿ ਕਿਸੇ ਵੀ ਸੰਸਥਾ ਵਿੱਚ ਵਿਚਾਰ-ਵਟਾਂਦਰੇ ਦੌਰਾਨ ਵੱਖੋ-ਵੱਖਰੇ ਵਿਚਾਰ ਅਤੇ ਟਿੱਪਣੀਆਂ ਆਮ ਹਨ। ਉਹ ਅੰਤਿਮ ਫੈਸਲੇ ਵੱਲ ਲੈ ਜਾਣ ਵਾਲੀ ਪ੍ਰਕਿਰਿਆ ਦਾ ਹਿੱਸਾ ਹਨ। ਨਾ ਸਿਰਫ਼ ਤਿੰਨ ਕਮਿਸ਼ਨਰ, ਸਗੋਂ ਕਮਿਸ਼ਨ ਦਾ ਹਰ ਅਧਿਕਾਰੀ ਚੋਣ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸੁਝਾਅ ਦੇਣ ਲਈ ਅਧਿਕਾਰਤ ਹੈ।
ਕਮਿਸ਼ਨ ਨੇ ਕਿਹਾ ਕਿ 10 ਮਹੀਨਿਆਂ ਦੀ ਮਿਆਦ ਵਿੱਚ ਕੁਝ ਅੰਦਰੂਨੀ ਨਿਰੀਖਣਾਂ ਨੂੰ ਉਜਾਗਰ ਕਰਨਾ ਇੱਕ ਪਾਸੜ ਤਸਵੀਰ ਪੇਸ਼ ਕਰ ਰਿਹਾ ਹੈ। ਹਾਲ ਹੀ ਦੇ ਮਹੀਨਿਆਂ ਵਿੱਚ ਕਮਿਸ਼ਨ ਨੇ ਲਗਭਗ 40 ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ ਅਤੇ ਵੋਟਰ ਸੂਚੀ ਸੋਧਾਂ ਅਤੇ ਐੱਸਆਈਆਰ ਸਮੇਤ ਕਈ ਚੋਣ ਸੁਧਾਰ ਲਾਗੂ ਕੀਤੇ ਹਨ। ਇਹ ਸਾਰੇ ਫੈਸਲੇ ਪੂਰੇ ਕਮਿਸ਼ਨ ਦੇ ਸਰਵਸੰਮਤੀ ਨਾਲ ਫੈਸਲੇ ਸਨ। ਕਮਿਸ਼ਨ ਨੇ ਕਿਹਾ ਕਿ ਇਸ ਦੌਰਾਨ ਬਿਹਾਰ, ਕੇਰਲਮ, ਤਾਮਿਲਨਾਡੂ, ਪੁਡੂਚੇਰੀ, ਅਸਾਮ ਅਤੇ ਪੱਛਮੀ ਬੰਗਾਲ ਵਿੱਚ ਵੱਡੀਆਂ ਚੋਣਾਂ ਸਫਲਤਾਪੂਰਵਕ ਕਰਵਾਈਆਂ ਗਈਆਂ। ਡੇਟਾ ਸੁਰੱਖਿਆ ਅਤੇ ਵੋਟਰ ਸੂਚੀਆਂ ਤੋਂ ਨਾਂਅ ਹਟਾਉਣ ਦੇ ਦੋਸ਼ਾਂ ਸਬੰਧੀ, ਕਮਿਸ਼ਨ ਨੇ ਕਿਹਾ ਕਿ ਈਸੀਆਈਨੇਟ ਵਰਗੇ ਡਿਜੀਟਲ ਪਲੇਟਫਾਰਮ ਅਣਅਧਿਕਾਰਤ ਛੇੜਛਾੜ ਨੂੰ ਰੋਕਣ ਲਈ ਸਖ਼ਤ ਡੇਟਾ ਸੁਰੱਖਿਆ ਪ੍ਰੋਟੋਕੋਲ ਅਧੀਨ ਕੰਮ ਕਰਦੇ ਹਨ। ਈਆਰਓ (ਚੋਣ ਰਜਿਸਟ੍ਰੇਸ਼ਨ ਅਧਿਕਾਰੀ) ਅਤੇ ਡੀਈਓ (ਜ਼ਿਲ੍ਹਾ ਚੋਣ ਅਧਿਕਾਰੀ) ਵਰਗੇ ਅਧਿਕਾਰੀ ਕਾਨੂੰਨ ਦੇ ਤਹਿਤ ਰਜਿਸਟ੍ਰੇਸ਼ਨ ਅਤੇ ਨਾਂਅ ਹਟਾਉਣ ਦੀਆਂ ਆਪਣੀਆਂ ਕਾਨੂੰਨੀ ਸ਼ਕਤੀਆਂ ਦੀ ਵਰਤੋਂ ਕਰਦੇ ਹਨ। ਅੰਤ ਵਿੱਚ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਇਹ ਪੂਰੀ ਇਮਾਨਦਾਰੀ ਨਾਲ ਆਪਣੇ ਸੰਵਿਧਾਨਕ ਫਰਜ਼ ਨਿਭਾਉਣ ਅਤੇ ਲੋਕਤੰਤਰ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ।
ਐੱਸਆਈਆਰ ਨਾਲ ਜਿੱਥੇ ਵੋਟ ਕੱਟੇ ਉੱਥੇ ਟੀਐੱਮਸੀ ਜਿੱਤੀ : ਭਾਜਪਾ
ਭਾਜਪਾ ਨੇ ਵਿਰੋਧੀ ਧਿਰ ਅਤੇ ਟੀਐੱਮਸੀ ਦੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਚੋਣ ਕਮਿਸ਼ਨ ਦਾ ਬਚਾਅ ਕੀਤਾ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਇਹ ਕਹਿ ਕੇ ਜਵਾਬ ਦਿੱਤਾ ਕਿ ਚੋਣ ਕਮਿਸ਼ਨ ਦੀ ਐੱਸਆਈਆਰ ਮਾਮਲਿਆਂ ’ਤੇ ਸਪੱਸ਼ਟ ਅਤੇ ਇਕਸਾਰ ਰਾਏ ਸੀ, ਅਤੇ ਜਿੱਥੇ-ਜਿੱਥੇ ਐੱਸਆਈਆਰ ਪ੍ਰਕਿਰਿਆਵਾਂ ਨੇ ਵੋਟਾਂ ਕੱਟੀਆਂ, ਉੱਥੇ ਅਸਲ ਵਿੱਚ ਟੀਐੱਮਸੀ ਨੂੰ ਫਾਇਦਾ ਹੋਇਆ ਅਤੇ ਉਹ ਚੋਣਾਂ ਜਿੱਤੀਆਂ।
ਸਮਾਂ ਆਵੇਗਾ, ਅਸੀਂ ਤੁਹਾਨੂੰ ਨਹੀਂ ਬਖਸ਼ਾਂਗੇ: ਰਾਹੁਲ
ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ’ਤੇ ਚੱਲ ਰਹੇ ਵਿਵਾਦ ਦਰਮਿਆਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਭਾਰਤੀ ਚੋਣ ਕਮਿਸ਼ਨ (ਈਸੀਆਈ) ਅਤੇ ਚੋਣ ਅਧਿਕਾਰੀਆਂ ’ਤੇ ਬੇਨਿਯਮੀਆਂ ਦਾ ਦੋਸ਼ ਲਾਇਆ ਅਤੇ ਚਿਤਾਵਨੀ ਦਿੱਤੀ ਕਿ ‘ਸਮਾਂ ਆਵੇਗਾ, ਅਸੀਂ ਤੁਹਾਨੂੰ ਬਖਸ਼ਾਂਗੇ ਨਹੀਂ।’ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇੱਕ ਵੀਡੀਓ ਵੀ ਸਾਂਝਾ ਕੀਤਾ, ਜਿਸ ਵਿੱਚ ਕਿਹਾ ਗਿਆ ਹੈ, ‘ਮੈਂ ਚੋਣ ਕਮਿਸ਼ਨ ਅਤੇ ਚੋਣ ਅਧਿਕਾਰੀਆਂ ਨੂੰ ਸਪੱਸ਼ਟ ਤੌਰ ’ਤੇ ਦੱਸ ਰਿਹਾ ਹਾਂ ਕਿ ਤੁਸੀਂ ਜੋ ਕਰ ਰਹੇ ਹੋ ਉਹ ਗਲਤ ਹੈ।’ ਉਨ੍ਹਾਂ ਕਿਹਾ, ‘ਇਹ ਦੇਸ਼ਧ੍ਰੋਹ ਹੈ। ਸਮਾਂ ਆਵੇਗਾ! ਅਸੀਂ ਤੁਹਾਨੂੰ ਫੜ ਲਵਾਂਗੇ, ਤੁਸੀਂ ਨਹੀਂ ਬਚੋਗੇ।’
ਮੁੱਖ ਚੋਣ ਕਮਿਸ਼ਨਰ ਨੂੰ ਗ੍ਰਿਫ਼ਤਾਰ ਕੀਤਾ ਜਾਵੇ: ਮਮਤਾ ਬੈਨਰਜੀ
ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਅਤੇ ਟੀਐੱਮਸੀ ਮੁਖੀ ਮਮਤਾ ਬੈਨਰਜੀ ਨੇ ਮੁੱਖ ਚੋਣ ਕਮਿਸ਼ਨਰ ’ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਗਿਆਨੇਸ਼ ਕੁਮਾਰ ਦੀ ਨਿਗਰਾਨੀ ਹੇਠ ਜਿੱਥੇ-ਜਿੱਥੇ ਚੋਣਾਂ ਹੋਈਆਂ ਹਨ, ਉੱਥੇ ਦੁਬਾਰਾ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ