Raghav Chadha: ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ, ਗੱਲਬਾਤ ਨੂੰ ਦੱਸਿਆ ਖਾਸ

ਆਮ ਆਦਮੀ ਪਾਰਟੀ ਛੱਡ ਕੇ ਹਾਲ ਹੀ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ਨਿੱਚਰਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

Khushdeep Singh Picture
Published On

Raghav Chadha News: ਨਵੀਂ ਦਿੱਲੀ (ਸੱਚ ਕਹੂੰ ਨਿਊਜ਼/ਹਿੰ.ਸ.)। ਆਮ ਆਦਮੀ ਪਾਰਟੀ ਛੱਡ ਕੇ ਹਾਲ ਹੀ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ਨਿੱਚਰਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਇਹ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪਹਿਲੀ ਮਹੱਤਵਪੂਰਨ ਮੁਲਾਕਾਤ ਮੰਨੀ ਜਾ ਰਹੀ ਹੈ। ਮੁਲਾਕਾਤ ਤੋਂ ਬਾਅਦ, ਚੱਢਾ ਨੇ ਸੋਸ਼ਲ ਮੀਡੀਆ ’ਤੇ ਇਸ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਗੱਲਬਾਤ ਨੂੰ ਖਾਸ ਤੇ ਗਿਆਨ ਭਰਪੂਰ ਦੱਸਿਆ। ਰਾਘਵ ਚੱਢਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੀ ਫੋਟੋ ਸਾਂਝੀ ਕਰਦੇ ਹੋਏ ਨੇ ਲਿਖਿਆ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ।

ਉਨ੍ਹਾਂ ਨਾਲ ਵਿਸਤ੍ਰਿਤ ਤੇ ਗਿਆਨ ਭਰਪੂਰ ਚਰਚਾ ਹੋਈ। ਆਪਣਾ ਕੀਮਤੀ ਸਮਾਂ ਦੇਣ ਤੇ ਉਨ੍ਹਾਂ ਦੇ ਵਿਚਾਰਾਂ ਅਤੇ ਮਾਰਗਦਰਸ਼ਨ ਤੋਂ ਲਾਭ ਉਠਾਉਣ ਦਾ ਮੌਕਾ ਦੇਣ ਲਈ ਮੈਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦੀ ਹਾਂ।’ ਜ਼ਿਕਰਯੋਗ ਹੈ ਕਿ ਰਾਘਵ ਚੱਢਾ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ 2027 ’ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਅਜਿਹੇ ’ਚ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਚੱਢਾ ਦੀ ਪੰਜਾਬ ਦੀ ਰਾਜਨੀਤੀ ’ਚ ਭੂਮਿਕਾ ਬਾਰੇ ਅਟਕਲਾਂ ਜ਼ੋਰਾਂ ’ਤੇ ਹਨ। ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਰਾਘਵ ਚੱਢਾ ਦੀ ਇਸ ਮੁਲਾਕਾਤ ਨੂੰ ਰਾਜਨੀਤਿਕ ਤੌਰ ’ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। Raghav Chadha News

ਇਹ ਵੀ ਪੜ੍ਹੋ : Jalalabad News: ਸੇਫ ਸਕੂਲ ਵਾਹਨ ਟੀਮ ਵੱਲੋਂ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, 8 ਸਕੂਲੀ ਵੈਨਾਂ ਦੇ ਚਲਾਨ

About The Author

Related Posts