Parliament News: ਲੋਕ ਸਭਾ ’ਚ ਰਾਹੁਲ ਗਾਂਧੀ ਦੇ ਭਾਸ਼ਣ ’ਤੇ ਦੋ ਵਾਰ ਹੰਗਾਮਾ

ਅਮਿਤ ਸ਼ਾਹ ਵਿਰੁੱਧ ਦੋਸ਼ਾਂ ਤੋਂ ਸੱਤਾਧਾਰੀ ਪੱਖ ਨਾਰਾਜ਼

Khushdeep Singh Picture
Published On

Parliament News: ਨਵੀਂ ਦਿੱਲੀ (ਸੱਚ ਕਹੂੰ ਨਿਊਜ਼/ਹਿੰ.ਸ.)। ਲੋਕ ਸਭਾ ’ਚ ਪੇਪਰ ਲੀਕ ਵਿਰੋਧੀ ਬਿੱਲ ’ਤੇ ਬਹਿਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਭਾਸ਼ਣ ’ਤੇ ਦੋ ਵਾਰ ਹੰਗਾਮਾ ਹੋਇਆ। ਪਹਿਲਾਂ, ਜਦੋਂ ਉਨ੍ਹਾਂ ਨੇ ‘ਇੰਡੀਅਟ’ ਤੇ ‘ਅੰਧਭਗਤ’ ਸ਼ਬਦਾਂ ਦੀ ਵਰਤੋਂ ਕੀਤੀ, ਤੇ ਦੂਜਾ, ਜਦੋਂ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਵਿਦਿਆਰਥੀਆਂ ਵਿਰੁੱਧ ਪੈਲੇਟ ਗਨ ਦੀ ਵਰਤੋਂ ਦੀ ਇਜ਼ਾਜਤ ਦੇਣ ਦਾ ਦੋਸ਼ ਲਾਇਆ। ਦੋਵਾਂ ਮੌਕਿਆਂ ’ਤੇ, ਸੱਤਾਧਾਰੀ ਪਾਰਟੀ ਨੇ ਜ਼ੋਰਦਾਰ ਵਿਰੋਧ ਕੀਤਾ, ਜਿਸ ਕਾਰਨ ਸਦਨ ’ਚ ਹੰਗਾਮਾ ਹੋਇਆ। ਰਾਹੁਲ ਗਾਂਧੀ ਨੇ ਆਪਣਾ ਭਾਸ਼ਣ ਕੁਝ ਵਿਦਿਆਰਥਣਾਂ ਨਾਲ ਹੋਈ ਗੱਲਬਾਤ ਦਾ ਜ਼ਿਕਰ ਕਰਕੇ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਗੱਲਬਾਤ ਨੇ ਇੱਕ ਦਿਲਚਸਪ ਦ੍ਰਿਸ਼ਟੀਕੋਣ ਪੇਸ਼ ਕੀਤਾ। ਇੱਕ ਨੌਜਵਾਨ ਕੁੜੀ ਨੇ ਉਨ੍ਹਾਂ ਨੂੰ ਦੱਸਿਆ ਕਿ ਵਿਦਿਆਰਥੀ ਉਹ ਹੁੰਦਾ ਹੈ ਜਿਸ ਦਾ ਮਨ ਤੇ ਦਿਲ ਖੁੱਲ੍ਹਾ ਹੁੰਦਾ ਹੈ। Parliament News

ਉਨ੍ਹਾਂ ਕਿਹਾ ਕਿ ਦੁਨੀਆਂ ’ਚ ਅਜਿਹੇ ਲੋਕ ਹਨ ਜੋ ਸੋਚਦੇ ਹਨ ਕਿ ਉਹ ਸਭ ਕੁਝ ਜਾਣਦੇ ਹਨ, ਆਪਣੇ ਆਪ ਨੂੰ ਭਗਵਾਨ ਮੰਨਦੇ ਹਨ, ਤੇ ਦੂਜਿਆਂ ਦੀ ਸੱਚਾਈ ਦਾ ਸਤਿਕਾਰ ਨਹੀਂ ਕਰਦੇ। ਜਦੋਂ ਉਨ੍ਹਾਂ ਨੇ ਪੁੱਛਿਆ ਕਿ ਉਹ ਅਜਿਹੇ ਲੋਕਾਂ ਨੂੰ ਕੀ ਕਹਿੰਦੀ ਹੈ, ਤਾਂ ਕੁੜੀ ਨੇ ਜਵਾਬ ਦਿੱਤਾ, ‘ਮੈਂ ਉਨ੍ਹਾਂ ਨੂੰ ਇੰਡੀਅਟ ਕਹਿੰਦੀ ਹਾਂ।’ ਇਸ ਬਿਆਨ ’ਤੇ ਸੱਤਾਧਾਰੀ ਪਾਰਟੀ ਨੇ ਭਾਰੀ ਹੰਗਾਮਾ ਕੀਤਾ ਤੇ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਨੇ ਇਸਨੂੰ ਗੈਰ-ਸੰਸਦੀ ਕਰਾਰ ਦਿੱਤਾ ਤੇ ਇਸਨੂੰ ਕਾਰਵਾਈ ਤੋਂ ਹਟਾਉਣ ਦੀ ਮੰਗ ਕੀਤੀ। ਸਪੀਕਰ ਓਮ ਬਿਰਲਾ ਨੇ ਸਦਨ ਦੀ ਕਾਰਵਾਈ ਤੋਂ ਇਸ ਸ਼ਬਦ ਨੂੰ ਹਟਾਉਣ ਦਾ ਆਦੇਸ਼ ਦਿੱਤਾ। ਰਾਹੁਲ ਗਾਂਧੀ ਨੇ ਵਿਦਿਆਰਥੀਆਂ ਦੇ ਵਿਰੋਧ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਇਹ ਗੁੱਸਾ ਜਾਂ ਨਫ਼ਰਤ ਨਹੀਂ ਸੀ।

Read Also : Mallikarjun Kharge: ਸੰਗਰੂਰ ਜ਼ਿਲ੍ਹਾ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਖੜਗੇ ਵਿਰੁੱਧ ਵਾਰੰਟ ਜਾਰੀ

ਸਗੋਂ ਦੇਸ਼ ਦੇ ਨੌਜਵਾਨਾਂ ਤੇ ਆਉਣ ਵਾਲੀਆਂ ਪੀੜ੍ਹੀਆਂ ਦੀਆਂ ਡੂੰਘੀਆਂ ਭਾਵਨਾਵਾਂ ਦਾ ਪ੍ਰਗਟਾਵਾ ਸੀ। ਵਿਦਿਆਰਥੀਆਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ, ਤੇ ਭਾਜਪਾ ਨੇਤਾਵਾਂ ਨੂੰ ਸਮਝਣਾ ਚਾਹੀਦਾ ਹੈ ਕਿ ਇਹ ਨੌਜਵਾਨ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਨੇਤਾ ਆਪਣੇ ਬੱਚਿਆਂ ਨੂੰ ਪੁੱਛਣ ਤਾਂ ਉਹ ਵੀ ਵਿਦਿਆਰਥੀਆਂ ਦੇ ਸਮਰਥਨ ’ਚ ਖੜ੍ਹੇ ਹੋਣਗੇ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਰਾਹੁਲ ਗਾਂਧੀ ਦਾ ਸਮਰਥਨ ਕੀਤਾ, ਪਰ ਸੱਤਾਧਾਰੀ ਪਾਰਟੀ ਨੇ ਕਿਹਾ ਕਿ ਵਿਰੋਧੀ ਧਿਰ ਸਿਰਫ਼ ਦੋਸ਼ ਲਾ ਰਹੀ ਹੈ। ਸੰਸਦ ਦਾ ਮਾਨਸੂਨ ਸੈਸ਼ਨ ਲਗਾਤਾਰ ਹੰਗਾਮੇ ਕਾਰਨ ਪ੍ਰਭਾਵਿਤ ਹੋ ਰਿਹਾ ਹੈ। ਬੁੱਧਵਾਰ ਨੂੰ ਵੀ ਪ੍ਰਸ਼ਨ ਕਾਲ ਵਿਘਨ ਪਿਆ, ਤੇ ਵਿਰੋਧੀ ਧਿਰ ਦੇ ਨਾਅਰੇਬਾਜ਼ੀ ਕਾਰਨ ਸਦਨ ਨੂੰ ਮੁਲਤਵੀ ਕਰਨਾ ਪਿਆ।

About The Author

Related Posts