Punjab Holiday News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਰਹੇਗੀ ਛੁੱਟੀ, ਸਰਕਾਰ ਨੇ ਜਾਰੀ ਕੀਤਾ ਹੁਕਮ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

Satinder Mathur  Picture
Published On

Punjab Holiday News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)| ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿੱਚ ਕਰਵਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ, ਉਪਰੋਕਤ ਮਿਉਂਸਪਲ ਇਕਾਈਆਂ ਦੇ ਅਧਿਕਾਰ ਖੇਤਰ ਵਿੱਚ 28.11.2026 (ਸ਼ਨਿੱਚਰਵਾਰ) ਨੂੰ ਜਨਤਕ ਛੁੱਟੀ (ਜਿਸ ਵਿੱਚ 'ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881' ਦੇ ਤਹਿਤ ਆਉਣ ਵਾਲੀ ਛੁੱਟੀ ਵੀ ਸ਼ਾਮਲ ਹੈ) ਐਲਾਨੀ ਗਈ ਹੈ।

ਇਹ ਵੀ ਪੜ੍ਹੋ: IPL 2027 Auction News: ਆਈਪੀਐਲ 2027 ਦੀ ਨਿਲਾਮੀ ਲਈ 1,220 ਖਿਡਾਰੀਆਂ ਨੇ ਕਰਵਾਈ ਰਜਿਸਟ੍ਰੇਸ਼ਨ, 66 ਥਾਵਾਂ ਲਈ ਲੱਗੇਗੀ ਬੋਲੀਆਂ

ਇਸ ਤੋਂ ਇਲਾਵਾ, ਉਪਰੋਕਤ ਮਿਉਂਸਪਲ ਇਕਾਈਆਂ ਦਾ ਵੋਟਰ ਜੋ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਜਾਂ ਵਿੱਦਿਅਕ ਸੰਸਥਾਵਾਂ ਵਿੱਚ ਸੇਵਾ ਨਿਭਾ ਰਿਹਾ ਹੈ, ਆਪਣਾ ਵੋਟਰ ਕਾਰਡ ਸਬੰਧਤ ਅਧਿਕਾਰੀ ਨੂੰ ਦਿਖਾ ਕੇ 28.11.2026 (ਸ਼ਨਿੱਚਰਵਾਰ) ਨੂੰ ਹੋਣ ਵਾਲੀਆਂ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਉਸ ਦੀਆਂ ਛੁੱਟੀਆਂ ਵਿੱਚੋਂ ਨਹੀਂ ਕੱਟੀ ਜਾਵੇਗੀ।

Comments

Post Your Comment

About The Author

Related Posts