ਸਾਡੇ ਨਾਲ ਸ਼ਾਮਲ

Follow us

13 C
Chandigarh
Monday, February 2, 2026
More
    Home Breaking News ਭਗਵੰਤ ਮਾਨ ਦੀ ...

    ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਂਟ

    22_Chandigarh_05

    ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ (Punjab Vidhan Sabha) ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਂਟ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ (Punjab Vidhan Sabha) ਨੇ ਪਿਛਲੇ ਇਜਲਾਸ ਤੋਂ ਬਾਅਦ ਵਿੱਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। 16ਵੀਂ ਪੰਜਾਬ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਵਿੱਚ ਸਦਨ ਨੇ ਪੰਜਾਬ ਦੇ ਸਾਬਕਾ ਰਾਜਪਾਲ ਜਨਰਲ ਸੁਨੀਥ ਫ੍ਰਾਸਿੰਸ ਰੌਡਰਿਗਜ਼, ਸਾਬਕਾ ਰਾਜ ਮੰਤਰੀ ਰਮੇਸ਼ ਦੱਤ ਸ਼ਰਮਾ, ਸਾਬਕਾ ਵਿਧਾਇਕ ਸੰਤ ਅਜੀਤ ਸਿੰਘ, ਸਾਬਕਾ ਵਿਧਾਇਕ ਤੇ ਸੁਤੰਤਰਤਾ ਸੰਗਰਾਮੀ ਹਰਬੰਸ ਸਿੰਘ ਅਤੇ ਅਥਲੀਟ ਤੇ ਅਦਾਕਾਰ ਪ੍ਰਵੀਨ ਕੁਮਾਰ ਨੂੰ ਸ਼ਰਧਾਂਜਲੀ ਭੇਂਟ ਕੀਤੀ।

    ਸਦਨ ਨੇ ਬਿ੍ਰਗੇਡੀਅਰ ਐਲ.ਐਸ. ਲਿੱਧੜ ਜੋ ਆਈ.ਏ.ਐਫ. ਦਾ ਜਹਾਜ਼ ਹਾਦਸਾਗ੍ਰਸਤ ਹੋਣ ਨਾਲ ਸੀ.ਡੀ.ਐਸ. ਜਨਰਲ ਬਿਪਨ ਰਾਵਤ ਅਤੇ ਹੋਰ ਸੀਨੀਅਰ ਫੌਜੀ ਅਫਸਰਾਂ ਨਾਲ ਫੌਤ ਹੋ ਗਏ ਸਨ, ਅਸਾਮ ਵਿਚ ਗਸ਼ਤ ਦੌਰਾਨ ਜਾਨ ਨਿਛਾਵਰ ਕਰਨ ਵਾਲੇ ਬੀ.ਐਸ.ਐਫ. ਦੇ ਜਵਾਨ ਧਰਮਿੰਦਰ ਕੁਮਾਰ ਤੋਂ ਇਲਾਵਾ ਪ੍ਰੇਮ ਬੱਲਭ, ਅਰਜਨ ਸਿੰਘ, ਮੋਹਨ ਸਿੰਘ, ਗੋਪਾਲ ਸਿੰਘ, ਸ੍ਰੀਮਤੀ ਮੇਲੋ ਦੇਵੀ, ਧਰਮ ਸਿੰਘ, ਜਰਨੈਲ ਸਿੰਘ ਅਤੇ ਸੁਖਦੇਵ ਸਿੰਘ (ਸਾਰੇ ਆਜ਼ਾਦੀ ਘੁਲਾਟੀਏ) ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ।

    ਇਸੇ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਭਰਾ ਰਾਣਾ ਮਹਿੰਦਰਾ ਪ੍ਰਤਾਪ ਸਿੰਘ ਦਾ ਨਾਂਅ ਵੀ ਵਿੱਛੜ ਚੁੱਕੀਆਂ ਸ਼ਖਸੀਅਤਾਂ ਵਿਚ ਸ਼ਾਮਲ ਕਰਨ ਦਾ ਪ੍ਰਸਤਾਵ ਪੇਸ਼ ਕੀਤਾ। ਇਸ ਦੌਰਾਨ ਸਤਿਕਾਰ ਵਜੋਂ ਵਿੱਛੜ ਚੁੱਕੀਆਂ ਹਸਤੀਆਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here