ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

Tributes, Martyrs, Parliament attack, Narendra Modi, Vice President

ਨਵੀਂ ਦਿੱਲੀ, 13 ਦਸੰਬਰ

ਉਪ ਰਾਸ਼ਟਰਪਤੀ ਐਮ ਵੈਂਕੱਇਆ ਨਾਇਡੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਸਮੁੱਚੇ ਰਾਸ਼ਟਰ ਨੇ ਸੰਸਦ ‘ਤੇ ਅੱਤਵਾਦੀ ਹਮਲੇ ਦੀ 16ਵੀਂ ਬਰਸੀ ‘ਤੇ ਲੋਕਤੰਤਰ ਦੇ ਮੰਦਰ ਤੇ ਦੇਸ਼ ਦੀ ਰੱਖਿਆ ਲਈ ਆਪਣੇ ਪ੍ਰਾਣਾਂ ਦੀ ਕੁਰਬਾਨੀ ਦੇਣ ਵਾਲੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਇਸ ਮੌਕੇ ਸੰਸਦ ਭਵਨ ਕੰਪਲੈਕਸ ‘ਚ ਸਵੇਰੇ ਵਿਸ਼ੇਸ਼ ਸ਼ਰਧਾਂਜਲੀ ਪ੍ਰੋਗਰਾਮ ਕੀਤਾ ਗਿਆ, ਜਿਸ ‘ਚ ਦੇਸ਼ ਦੇ ਇਨ੍ਹਾਂ ਸਪੂਤਾਂ ਦੀ ਯਾਦ ‘ਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਤੇ ਉਨ੍ਹਾਂ ਦੀ ਸਮਾਰਕ ਤੇ ਚਿੱਤਰਾਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਪ੍ਰੋਗਰਾਮ ‘ਚ 2001 ਨੂੰ ਅੱਜ ਹੀ ਦੇ ਦਿਨ ਸੰਸਦ ‘ਤੇ ਹੋਏ ਹਮਲੇ ਨੂੰ ਨਾਕਾਮ ਕਰਨ ‘ਚ ਸ਼ਹੀਦ ਤੇ ਜ਼ਖਮੀ ਹੋਏ ਵਿਅਕਤੀਆਂ ਦੇ ਪਰਿਵਾਰ ਵੀ ਮੌਜ਼ੂਦ ਸਨ, ਜਿਨ੍ਹਾਂ ਪ੍ਰਤੀ ਇਕਜੁਟਤਾ ਪ੍ਰਦਰਸ਼ਿਤ ਕੀਤੀ ਗਈ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਨੇ ਧੁਨ ਵਜਾ ਕੇ ਸ਼ਰਧਾਂਜਲੀ ਦਿੱਤੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।