ਅਟਲ ਬਿਹਾਰੀ ਵਾਜਪਾਈ ਦੇ ਭਾਸ਼ਣ ’ਤੇ ਛਪੀ ਕਿਤਾਬ ਵੀ ਕੀਤੀ ਜਾਰੀ
ਨਵੀਂ ਦਿੱਲੀ। ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਪਜਾਈ ਦੀ ਅੱਜ 96ਵੀਂ ਜੈਅੰਤੀ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਦੈਵ ਅਟਲ ਸਮਾਰਕ ’ਤੇ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ।
ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਮੇਤ ਕਈ ਆਗੂ ਮੌਜ਼ੂਦ ਸਨ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਪੀਐਮ ਵੱਲੋਂ ਸੰਸਦ ਭਵਨ ’ਚ ਅਟਲ ਬਿਹਾਰੀ ਵਾਜਪਾਈ ਵੱਲੋਂ ਸੰਸਦ ’ਚ ਦਿੱਤੇ ਗਏ ਭਾਸ਼ਣਾਂ ’ਤੇ ਛਪੀ ਕਿਤਾਬ ਵੀ ਜਾਰੀ ਕੀਤੀ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.