ਤ੍ਰਿਪਤ ਬਾਜਵਾ ਵੱਲੋਂ ਡਾ. ਦਲੀਪ ਕੌਰ ਟਿਵਾਣਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

tript bajwa Deep lamentation on Dr. Dalip kaur tiwana death

ਤ੍ਰਿਪਤ ਬਾਜਵਾ ਵੱਲੋਂ Dr. Dalip kaur tiwana ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ,  (ਅਸ਼ਵਨੀ ਚਾਵਲਾ) ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ (tript bajwa) ਨੇ ਉੱਘੀ ਪੰਜਾਬੀ ਲੇਖਿਕਾ ਅਤੇ ਅਧਿਆਪਕਾ ਡਾ. ਦਲੀਪ ਕੌਰ ਟਿਵਾਣਾ (Dr. Dalip kaur tiwana) ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 84 ਸਾਲ ਦੇ ਸਨ। ਡਾ. ਟਿਵਾਣਾ ਬਿਮਾਰ ਹੋਣ ਕਾਰਨ ਪਿਛਲੇ ਕਈ ਦਿਨਾਂ ਤੋਂ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਇਲਾਜ ਅਧੀਨ ਸਨ।
ਡਾ. ਦਲੀਪ ਕੌਰ ਟਿਵਾਣਾ ਦੇ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਸ੍ਰੀ ਬਾਜਵਾ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।

ਜ਼ਿਕਰਯੋਗ ਹੈ ਕਿ ਡਾ. ਦਲੀਪ ਕੌਰ ਟਿਵਾਣਾ ਨੇ ਆਪਣੇ ਨਾਵਲਾਂ ਅਤੇ ਲਘੂ ਕਹਾਣੀਆਂ ਰਾਹੀਂ ਪੰਜਾਬੀ ਸਾਹਿਤ ਵਿੱਚ ਵੱਡਮੁੱਲਾ ਯੋਗਦਾਨ ਪਾਇਆ। ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਡਮੁੱਲੇ ਯੋਗਦਾਨ ਲਈ ਉਨਾਂ ਨੂੰ ਪਦਮ ਸ਼੍ਰੀ ਅਤੇ ਸਾਹਿਤ ਅਕਾਦਮੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।