ਸਾਡੇ ਨਾਲ ਸ਼ਾਮਲ

Follow us

16.9 C
Chandigarh
Tuesday, February 10, 2026
More
    Home Breaking News ਕਰਜੇ ਤੋਂ ਪ੍ਰੇ...

    ਕਰਜੇ ਤੋਂ ਪ੍ਰੇਸ਼ਾਨ ਪਤੀ-ਪਤਨੀ ਨੇ ਫਾਹਾ ਲਾ ਕੇ ਜੀਵਨ ਲੀਲਾ ਕੀਤੀ ਸਮਾਪਤ

    Suicide

    ਲਹਿਰਾਗਾਗਾ, (ਰਾਜ ਸਿੰਗਲਾ)। ਹਲਕਾ ਲਹਿਰਾਗਾਗਾ ਦੇ ਪਿੰਡ ਬਖੋਰਾ ਕਲਾਂ ਵਿੱਚ ਜਿੱਥੇ ਕਰਜ਼ੇ ਤੋਂ ਪਰੇਸ਼ਾਨ ਪਤੀ-ਪਤਨੀ ਨੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਰਘਵੀਰ ਸਿੰਘ ਉਰਫ਼ ਕਾਲਾ ਪੁੱਤਰ ਕਰਮ ਸਿੰਘ ਸਿੰਘ ਅਤੇ ਸੰਦੀਪ ਕੌਰ ਵਾਸੀ ਪਿੰਡ ਬਖੋਰਾ ਕਲਾਂ ਵਜੋਂ ਹੋਈ ਹੈ।

    ਇਸ ਸਬੰਧੀ ਗੱਲ ਕਰਦਿਆਂ ਮ੍ਰਿਤਕ ਰਘਵੀਰ ਸਿੰਘ ਦੇ ਭਰਾ ਸੁਖਦਰਸ਼ਨ ਸਿੰਘ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਕਿ ਉਸਦਾ ਵੱਡਾ ਭਰਾ ਆਪਣੀ ਪਤਨੀ, ਦੋ ਬੱਚਿਆਂ ਗੁਰਪ੍ਰੀਤ ਸਿੰਘ (8) ਅਤੇ ਰੋਮਾ ਕੌਰ (5) ਅਤੇ ਮਾਤਾ ਨਾਲ ਪਿੰਡ ਬਖੋਰਾ ਕਲਾਂ ਵਿਖੇ ਰਹਿ ਰਿਹਾ ਸੀ। ਉਸ ਵੱਲੋਂ ਕਰਜ਼ਾ ਚੁੱਕ ਕੇ ਮਕਾਨ ਲਿਆ ਗਿਆ ਸੀ ਅਤੇ ਮਿਹਨਤ-ਮਜ਼ਦੂਰੀ ਕਰਨ ਦੇ ਬਾਵਜੂਦ ਉਹ ਆਪਣੇ ਸਿਰੋਂ ਕਰਜ਼ਾ ਨਹੀਂ ਲਾ ਸਕਿਆ ਸੀ, ਜਿਸਦੇ ਚੱਲਦਿਆਂ ਦੋਵੇਂ ਪਤੀ-ਪਤਨੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗ ਗਏ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here