ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ | Poppy
Poppy: (ਅਸ਼ੋਕ ਗਰਗ) ਬਠਿੰਡਾ। ‘ਯੁੱਧ ਨਸ਼ਿਆਂ ਵਿਰੁੱਧ’ ਵਿੱਢੀ ਗਈ ਮੁਹਿੰਮ ਤਹਿਤ ਡੀ. ਐੱਸ. ਪੀ ਇੰਨਵੈਸਟੀਗੇਸ਼ਨ ਦੀ ਅਗਵਾਈ ਵਿੱਚ ਸੀ. ਆਈ. ਸਟਾਫ-2 ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਦੋ ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ।
ਬਠਿੰਡਾ ਪੁਲਿਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ 24 ਮਾਰਚ ਨੂੰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੰਦਰਜੀਤ ਸਿੰਘ ਉਰਫ ਗੋਗਾ ਬਾਬਾ ਪੁੱਤਰ ਬਲਦੇਵ ਸਿੰਘ ਵਾਸੀ ਜੰਡਾਂਵਾਲਾ ਮੀਰਾ ਸਾਂਗਲਾ, ਜ਼ਿਲ੍ਹਾ ਫਾਜ਼ਿਲਕਾ ਜੋ ਇਸ ਸਮੇਂ ਰਾਮਾਂ ਮੰਡੀ ਵਿਖੇ ਰਹਿੰਦਾ ਹੈ ਅਤੇ ਇੱਕ ਗੈਸ ਟਰੱਕ ’ਤੇ ਡਰਾਇਵਰੀ ਕਰਦਾ ਹੈ। ਇਹ ਵਿਅਕਤੀ ਭੁੱਕੀ ਵੇਚਣ ਦਾ ਧੰਦਾ ਕਰਦਾ ਹੈ। ਪੁਲਿਸ ਨੇ ਇਸ ਸੂਚਨਾ ਦੇ ਅਧਾਰ ’ਤੇ ਦੱਸੀ ਗਈ ਥਾਂ ’ਤੇ ਛਾਪੇਮਾਰੀ ਕਰਕੇ ਉਸ ਦੇ ਕਬਜ਼ੇ ਵਿੱਚੋਂ ਦੋ ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ: Punjab Budget: ਹਰਪਾਲ ਸਿੰਘ ਚੀਮਾ ਪੇਸ਼ ਕਰਨਗੇ ਆਪਣਾ ਚੌਥਾ ਬਜਟ, ਕੀ ਮਹਿਲਾਵਾਂ ਨੂੰ ਮਿਲੇਗਾ 1100 ਦਾ ਤੋਹਫਾ?……
ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਮੁਲਜਮ ਨੇ ਦੱਸਿਆ ਕਿ ਉਹ ਇਹ ਭੁੱਕੀ ਚੂਰਾ ਪੋਸਤ ਬੀਕਾਨੇਰ ਰਾਜਸਥਾਨ ਦੇ ਕਿਸੇ ਢਾਬੇ ਤੋਂ ਖਰੀਦ ਕਰਕੇ ਲੈ ਕਿ ਆਇਆ ਸੀ ਜੋ ਕਿ ਅੱਗੇ ਇਸਨੇ ਪ੍ਰਚੂਨ ਦੇ ਹਿਸਾਬ ਨਾਲ ਵੇਚਣੀ ਸੀ। ਪੁਲਿਸ ਅਧਿਕਾਰੀ ਰਜੇਸ਼ ਸਨੇਹੀ ਨੇ ਦੱਸਿਆ ਕਿ ਮੁਲਜ਼ਮ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਸ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। Poppy