Ludhiana Flyover Accident: ਫਲਾਈਓਵਰ ’ਤੇ ਪਲਟਿਆ ਬੋਰੀਆਂ ਨਾਲ ਭਰਿਆ ਟਰੱਕ, ਕਈ ਵਾਹਨਾਂ ਦਾ ਹੋਇਆ ਨੁਕਸਾਨ

Sach Kahoon Punjabi Desk Picture
Published On

Ludhiana Flyover Accident: ਲੁਧਿਆਣਾ। ਲੁਧਿਆਣਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਕਾਫ ਵਾਇਰਲ ਹੋ ਰਹੀ ਹੈ। ਦਰਅਸਲ ਲੁਧਿਆਣਾ ਦੇ ਭਾਰਤ ਨਗਰ ਚੌਂਕ ਫਲਾਈਓਵਰ ’ਤੇ ਐਤਵਾਰ ਸਵੇਰੇ ਇੱਕ ਓਵਰਲੋਡਡ ਟਰੱਕ ਪਲਟ ਜਾਣ ਕਾਰਨ ਹੜਕੰਪ ਮਚ ਗਿਆ। ਹਾਦਸੇ ਦੌਰਾਨ ਟਰੱਕ ਵਿੱਚ ਭਰੀ ਕਣਕ ਦੀਆਂ ਬੋਰੀਆਂ ਫਲਾਈਓਵਰ ਤੋਂ ਹੇਠਾਂ ਡਿੱਗ ਗਈਆਂ, ਜਿਸ ਨਾਲ ਹੇਠਾਂ ਲੰਘ ਰਹੀਆਂ ਗੱਡੀਆਂ ਅਤੇ ਮੋਟਰਸਾਈਕਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ।

ਪ੍ਰਤੱਖਦਰਸ਼ੀਆਂ ਮੁਤਾਬਕ ਇਹ ਘਟਨਾ ਕਰੀਬ ਸਵਾ 8 ਵਜੇ ਵਾਪਰੀ। ਲੋਕਾਂ ਦਾ ਕਹਿਣਾ ਹੈ ਕਿ ਬੋਰੀਆਂ ਦੇ ਢੇਰ ਹੇਠਾਂ ਕੋਈ ਵਿਅਕਤੀ ਦੱਬਿਆ ਹੋ ਸਕਦਾ ਹੈ, ਹਾਲਾਂਕਿ ਇਸ ਬਾਰੇ ਅਧਿਕਾਰਿਕ ਤੌਰ ‘ਤੇ ਹਜੇ ਕੁਝ ਵੀ ਪੁਸ਼ਟੀ ਨਹੀਂ ਕੀਤੀ ਗਈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਸਥਾਨਕ ਲੋਕਾਂ ਨੇ ਦੱਸਿਆ ਕਿ ਸਵਾ 9 ਵਜੇ ਤੱਕ ਵੀ ਕੋਈ ਪੁਲਸ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚਿਆ ਸੀ, ਜਦਕਿ 112 ਨੰਬਰ ‘ਤੇ ਸੂਚਨਾ ਵੀ ਦਿੱਤੀ ਗਈ ਸੀ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਟਰੱਕ ਡਰਾਈਵਰ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। Ludhiana Flyover Accident

Read Also : ਆਨਲਾਈਨ ਬੈਟਿੰਗ ਐਪ ਜ਼ਰੀਏ ਠੱਗੀ ਦੇ ਛੇ ਮੁਲਜ਼ਮ ਗ੍ਰਿਫ਼ਤਾਰ

ਹਾਦਸੇ ਕਾਰਨ ਆਸ-ਪਾਸ ਦੀਆਂ ਦੁਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਪ੍ਰਭਾਵਿਤ ਲੋਕਾਂ ਨੇ ਪ੍ਰਸ਼ਾਸਨ ਕੋਲ ਅਪੀਲ ਕੀਤੀ ਹੈ ਕਿ ਜਿਨ੍ਹਾਂ ਦੀਆਂ ਗੱਡੀਆਂ ਅਤੇ ਦੁਕਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾਵੇ ਅਤੇ ਟਰੱਕ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਲਾਤ ਨੂੰ ਕਾਬੂ ਵਿੱਚ ਕਰਨ ਦੀ ਕੋਸ਼ਿਸ਼ ਜਾਰੀ ਹੈ।

About The Author

Related Posts