Truck Theft Case: ਟਰੱਕ ਚੋਰੀ ਮਾਮਲੇ ’ਚ ਦੋ ਜਣਿਆਂ ਨੂੰ ਕੁਝ ਘੰਟਿਆਂ ’ਚ ਕੀਤਾ ਕਾਬੂ 

Truck Theft Case
Truck Theft Case: ਟਰੱਕ ਚੋਰੀ ਮਾਮਲੇ ’ਚ ਦੋ ਜਣਿਆਂ ਨੂੰ ਕੁਝ ਘੰਟਿਆਂ ’ਚ ਕੀਤਾ ਕਾਬੂ 

ਮੁਲਜ਼ਮਾਂ ਕੋਲੋਂ ਚੋਰੀ ਕੀਤਾ ਟਰੱਕ ਅਤੇ ਚੋਰੀ ਦੌਰਾਨ ਵਰਤੀ ਗਈ ਕਾਰ ਵੀ ਕੀਤੀ ਬਰਾਮਦ

Truck Theft Case: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ, ਐਸ.ਐਸ.ਪੀ ਫਰੀਦਕੋਟ ਦੀ ਯੋਗ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ‘ਚ ਮਾੜੇ ਅਨਸਰਾਂ ਖਿਲਾਫ ਇਕ ਜ਼ੋਰਦਾਰ ਅਤੇ ਨਿਰੰਤਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਅਜਿਹੇ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦਿਆ ਜਤਿੰਦਰ ਸਿੰਘ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਦੇ ਯੋਗ ਦਿਸ਼ਾ ਨਿਰਦੇਸ਼ਾਂ ਅਤੇ ਥਾਣੇਦਾਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਦਰ ਕੋਟਕਪੂਰਾ ਦੀ ਨਿਗਰਾਨੀ ਹੇਠ ਥਾਣਾ ਸਦਰ ਕੋਟਕਪੂਰਾ ਵੱਲੋਂ ਟਰੱਕ ਚੋਰੀ ਮਾਮਲੇ ਵਿੱਚ 02 ਕਥਿਤ ਦੋਸ਼ੀਆਂ ਨੂੰ ਮਹਿਜ 12 ਘੰਟਿਆਂ ਅੰਦਰ ਕਾਬੂ ਕੀਤਾ ਗਿਆ ਹੈ। ਇਸਦੇ ਨਾਲ ਹੀ ਉਹਨਾਂ ਕੋਲੋਂ ਚੋਰੀ ਕੀਤਾ ਟਰੱਕ ਅਤੇ ਚੋਰੀ ਕਰਨ ਸਮੇਂ ਵਰਤੀ ਗਈ ਕਾਰ ਵੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: Ankita Bhandari: ਅੰਕਿਤਾ ਭੰਡਾਰੀ ਕਤਲ ਕੇਸ ਵਿੱਚ ਸ਼ਾਮਲ ਸਾਰੇ ਮੁਲਜ਼ਮ ਦੋਸ਼ੀ ਕਰਾਰ

ਥਾਣਾ ਸਦਰ ਕੋਟਕਪੂਰਾ ਵਿੱਚ ਨੂੰ ਹੈਲਪਲਾਈਨ ਨੰਬਰ 112 ਰਾਹੀ ਜਾਣਕਾਰੀ ਪ੍ਰਾਪਤ ਹੋਈ ਕਿ ਕਿਸੇ ਨਾਮਾਲੂਮ ਵਿਅਕਤੀਆਂ ਵੱਲੋਂ ਗੁਰਜੀਤ ਸਿੰਘ ਨਾਂਅ ਦੇ ਵਿਅਕਤੀ ਦਾ ਟਰੱਕ ਰਾਤ ਸਮੇਂ ਚੋਰੀ ਕੀਤਾ ਗਿਆ ਹੈ। ਜਿਸ ’ਤੇ ਸ:ਥ ਜਗਸੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਮੁਦੱਈ ਗੁਰਜੀਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 83 ਅ/ਧ 303(2), 317(2) ਬੀ.ਐਨ.ਐਸ ਦਰਜ ਰਜਿਸਟਰ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ।

ਚੋਰੀ ਸਮੇਂ ਵਰਤੀ ਗਈ ਆਈ-10 ਕਾਰ ਵੀ ਬਰਾਮਦ | Truck Theft Case

Truck Theft Case
Truck Theft Case

ਜਿਸ ਵਿੱਚ ਹਿਊਮਨ ਇੰਟੈਲੀਜੈਸ ਅਤੇ ਟੈਕਨੀਕਲ ਇੰਨਪੁੱਟ ਦੇ ਅਧਾਰ ਤੇ ਕਾਰਵਾਈ ਹੋਏ ਚੋਰੀ ਦੀ ਵਾਰਦਾਤ ਵਿੱਚ ਸ਼ਾਮਿਲ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਚੋਰੀ ਕੀਤੇ ਟਰੱਕ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਸ ਦੀ ਪੁੱਛਗਿੱਛ ’ਤੇ ਇਹ ਸਾਹਮਣੇ ਆਇਆ ਕਿ ਉਸ ਵੱਲੋਂ ਇਸ ਚੋਰੀ ਨੂੰ ਉਸਦੇ ਇੱਕ ਸਾਥੀ ਹਰਪਾਲ ਸਿੰਘ ਉਰਫ ਪਾਲ ਨਾਲ ਮਿਲਕੇ ਅੰਜ਼ਮ ਦਿੱਤਾ ਹੈ। ਜਿਸ ’ਤੇ ਪੁਲਿਸ ਟੀਮ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਸਦੇ ਸਾਥੀ ਹਰਪਾਲ ਸਿੰਘ ਪਾਲ ਨੂੰ ਚੋਰੀ ਸਮੇਂ ਵਰਤੀ ਗਈ ਆਈ-10 ਕਾਰ ਸਮੇਤ ਗ੍ਰਿਫਤਾਰ ਕੀਤਾ ਗਿਆ।

ਜਦੋਂ ਮੁਲਜ਼ਮਾਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਤਾਂ ਇਹ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਖਿਲਾਫ ਪਹਿਲਾ ਵੀ ਮੁਕੱਦਮੇ ਦਰਜ ਹਨ। ਮੁਲਜ਼ਮਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਸੰਭਰਾ ਜ਼ਿਲ੍ਹਾ ਤਰਨਤਾਰਨ ਅਤੇ ਹਰਪਾਲ ਸਿੰਘ ਉਰਫ ਪਾਲਾ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਰਾਏਪੁਰ ਕਲਾ, ਅੰਮ੍ਰਿਤਸਰ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਦੌਰਾਨ ਮੁਲਜ਼ਮਾਂ ਕੋਲੋਂ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ।