ਮੋਦੀ ਨੇ ਟਰੰਪ ਨਾਲ ਵਿਚੋਲਗੀ ਦੀ ਕੋਈ ਨਹੀਂ ਕੀਤੀ ਗੱਲ
ਵਿਰੋਧੀ ਪਾਰਟੀਆਂ ਨੇ ਸੰਸਦ ‘ਚ ਪ੍ਰਧਾਨ ਮੰਤਰੀ ਮੋਦੀ ਦੀ ਚੁੱਪ ‘ਤੇ ਸਵਾਲ ਉਠਾਏ
ਏਜੰਸੀ, ਨਵੀਂ ਦਿੱਲੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ ਮਸਲੇ ‘ਤੇ ਵਿਚੋਲਗੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਥਿੱਤ ਅਪੀਲ ਸਬੰਧੀ ਬਿਆਨ ‘ਤੇ ਲੋਕ ਸਭਾ ‘ਚ ਵਿਰੋਧੀਆਂ ਦੇ ਭਾਰੀ ਹੰਗਾਮੇ ਦਰਮਿਆਨ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਕਿ ਮੋਦੀ ਨੇ ਰਾਸ਼ਟਰਪਤੀ ਟਰੰਪ ਨਾਲ ਇਸ ਤਰ੍ਹਾਂ ਦੀ ਕਦੇ ਕੋਈ ਅਪੀਲ ਨਹੀਂ ਕੀਤੀ ਵਿਦੇਸ਼ ਮੰਤਰੀ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਨੇ ਕਦੇ ਵੀ ਤੇ ਕਿਤੇ ਵੀ ਇਸ ਤਰ੍ਹਾਂ ਦੀ ਅਪੀਲ ਨਹੀਂ ਕੀਤੀ ਹੈ ਭਾਰਤ ਦਾ ਹਮੇਸ਼ਾ ਤੋਂ ਇਹੀ ਰੁਖ ਰਿਹਾ ਹੈ ਕਿ ਪਾਕਿਸਤਾਨ ਦੇ ਨਾਲ ਪੈਂਡਿੰਗ ਸਾਰੇ ਮੁੱਦਿਆਂ ਦਾ ਹੱਲ ਦੋਪੱਖੀ ਪੱਧਰ ‘ਤੇ ਹੀ ਹੋਵੇਗਾ
ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਨਾਲ ਕੋਈ ਵੀ ਗੱਲਬਾਤ ਉਦੋਂ ਹੋ ਸਕਦੀ ਹੈ, ਜਦੋਂ ਉਹ ਹੱਦ ਪਾਰ ਅੱਤਵਾਦ ਖਤਮ ਕਰ ਦੇਣ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਸਾਰੇ ਮੁੱਦਿਆਂ ਦੇ ਦੋਪੱਖੀ ਪੱਧਰ ‘ਤੇ ਹੱਲ ਦਾ ਆਧਾਰ ਸ਼ਿਮਲਾ ਸਮਝੌਤੇ ਤੇ ਲਾਹੌਰ ਐਲਾਨਨਾਮਾ ਪੱਤਰ ਹੈ ਇਸ ਤੋਂ ਪਹਿਲਾਂ ਉਨ੍ਹਾਂ ਰਾਜ ਸਭਾ ‘ਚ ਵੀ ਇਸ ਮੁੱਦੇ ‘ਤੇ ਵਿਚਾਰ ਪ੍ਰਗਟ ਕੀਤੇ ਸਨ ਅਮਰੀਕੀ ਵਿਦੇਸ਼ ਵਿਭਾਗ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਬਿਆਨ ਦਾ ਬਚਠਅ ਕੀਤਾ ਹੈ, ਜਿਸ ‘ਚ ਉਨ੍ਹਾਂ ਕਸ਼ਮੀਰ ਮੁੱਦੇ ‘ਤੇ ਵਿਚੋਲਗੀ ਲਈ ਤਿਆਰ ਹੋਣ ਦੀ ਗੱਲ ਕੀਤੀ ਸੀ ਵਿਭਾਗ ਦੇ ਬੁਲਾਰੇ ਨੇ ਅੱਜ ਕਿਹਾ ਕਿ ਕਸ਼ਮੀਰ ਮਾਮਲਾ ਭਾਰਤ ਤੇ ਪਾਕਿਸਤਾਨ ਦਾ ਦੋਪੱਖੀ ਮੁੱਦਾ ਹੈ ਤੇ ਅਮਰੀਕਾ ਇਨ੍ਹਾਂ ਦੋਵਾਂ ਦੇਸ਼ਾਂ ਦੀ ਗੱਲਬਾਤ ਲਈ ਇਕੱਠੇ ਬੈਠਣ ਦਾ ਸਵਾਗਤ ਕਰਦਾ ਹੈ
ਟਰੰਪ ਦੇ ਬਿਆਨ ‘ਤੇ ਪ੍ਰਧਾਨ ਮੰਤਰੀ ਤੋਂ ਬਿਆਨ ਦੀ ਮੰਗ
ਸਪੀਕਰ ਓਮ ਬਿਰਲਾ ਨੇ ਸਿਫ਼ਰ ਕਾਲ ‘ਚ ਵਿਰੋਧੀਆਂ ਨੂੰ ਇਹ ਮੁੱਦਾ ਚੁੱਕਣ ਦੀ ਇਜ਼ਾਜਤ ਦਿੱਤੀ ਤਾਂ ਤਿਵਾੜੀ ਨੇ ਕਿਹਾ ਕਿ ਟਰੰਪ ਦੇ ਬਿਆਨ ਦੇ ਅਨੁਸਾਰ ਮੋਦੀ ਨੂ ਹਫ਼ਤੇ ਪਹਿਲਾਂ ਉਨ੍ਹਾਂ ਨੂੰ ਓਸਾਕਾ ‘ਚ ਜੀ-20 ਸੰਮੇਲਨ ਦੌਰਾਨ ਕਿਹਾ ਕਿ ਕਸ਼ਮੀਰ ‘ਚ ਹਰ ਥਾਂ ਬੰਬ ਹੀ ਬੰਬ ਫਟਦੇ ਹਨ ਤੇ ਉਹ ਇਸ ਮਸਲੇ ‘ਤੇ ਵਿਚੋਲਗੀ ਕਰਨ ਉਨ੍ਹਾਂ ਕਿਹਾ ਕਿ ਜੇਕਰ ਅਮਰੀਕੀ ਰਾਸ਼ਟਰਪਤੀ ਗਲਤ ਬਿਆਨੀ ਕਰ ਰਹੇ ਹਨ ਤਾਂ ਪ੍ਰਧਾਨ ਮੰਤਰੀ ਨੂੰ ਸਦਨ ‘ਚ ਆ ਕੇ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਟਰੰਪ ਨਾਲ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਕੀਤੀ ਹੈ ਉਨ੍ਹਾਂ ਦੇਸ਼ ਦੀ ਜਨਤਾ ਸਾਹਮਣੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ
ਮੋਦੀ ਨੇ ਕੌਮੀ ਹਿੱਤਾਂ ਨਾਲ ਵਿਸ਼ਵਾਸਘਾਤ ਕੀਤਾ : ਰਾਹੁਲ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ ਮੁੱਦੇ ‘ਤੇ ਵਿਚੋਲਗੀ ਕਰਨ ਸਬੰਧੀ ਬਿਆਨ ‘ਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਮੀ ਹਿੱਤਾਂ ਤੇ 1972 ਦੇ ਸ਼ਿਮਲਾ ਸਮਝੌਤੇ ਦੇ ਨਾਲ ਵਿਸ਼ਵਾਸਘਾਤ ਕੀਤਾ ਗਾਂਧੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਅਤੇ ਟਰੰਪ ਦਰਮਿਆਨ ਹੋਈ ਗੱਲਬਾਤ ਦਾ ਵੇਰਵਾ ਦੇਸ਼ ਨੂੰ ਦੱਸਣਾ ਚਾਹੀਦਾ ਹੈ ਕਾਂਗਰਸ ਪ੍ਰਧਾਨ ਨੇ ਟਵੀਟ ਕੀਤਾ, ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨਾਲ ਕਸ਼ਮੀਰ ‘ਤੇ ਭਾਰਤ ਤੇ ਪਾਕਿਸਤਾਨ ਦਰਮਿਆਨ ਵਿਚੋਲਗੀ ਕਰਨ ਲਈ ਕਿਹਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।