ਭਾਰਤ ਨੂੰ ਇੱਕ ਵਿਸ਼ਵ ਤਾਕਤ ਵਜੋਂ ਅੱਗੇ ਵਧਾਉਣ ਲਈ ਦਿੱਤਾ ਪੁਰਸਕਾਰ
ਵਾਸ਼ਿੰਗਟਨ। ਅਮਰੀਕਾ ਦੇ ਮੌਜ਼ੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਲੀਜਨ ਆਫ਼ ਮੈਰਿਟ’ ਸਨਮਾਨ ਨਾਲ ਨਿਵਾਜਿਆ। ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਰਾਬਰਟ ਓ ਬ੍ਰਾਇਨ ਨੇ ਟਵੀਟ ਕਰਕੇ ਦੱਸਿਆ ਕਿ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਅਸਟਰੇਲੀਆਈ ਪ੍ਰਧਾਨ ਮੰਤਰੀ ਸਕਾਟ ਮਾਰੀਸਨ ਤੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਵੀ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ।
ਉਨ੍ਹਾਂ ਸੋਮਵਾਰ ਦੇਰ ਰਾਤ ਕਿਹਾ, ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਮਰੀਕਾ ’ਚ ਭਾਰਤ ਦੇ ਰਾਜਦੂਤ ਤਰਣਜੀਤ ਸਿੰਘ ਸੰਧੂ ਨੂੰ ਲੀਜਨ ਆਫ਼ ਮੈਰਿਟ ਪੁਸਰਕਾਰ ਸੌਪਿਆ ਗਿਆ ਹੈ। ਭਾਰਤੀ ਰਾਜਦੂਪ ਤਰਣਜੀਤ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਵੱਲੋਂ ਵਾਈਟ ਹਾਊਸ ’ਚ ਇਹ ਪੁਰਸਕਾਰ ਸਵੀਕਾਰ ਕੀਤਾ। ਬ੍ਰਾਇਨ ਨੇ ਕਿਹਾ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤ ਤੇ ਅਮਰੀਕਾ ਦੀ ਰਣਨੀਤਿਕ ਸਾਂਝੇਦਾਰੀ ਮਜ਼ਬੂਤ ਕਰਨ ਤੇ ਭਾਰਤ ਨੂੰ ਇੱਕ ਵਿਸ਼ਵ ਤਾਕਤ ਵਜੋਂ ਅੱਗੇ ਵਧਾਉਣ ਲਈ ਉਨ੍ਹਾਂ ਨੂੰ ਇਹ ਪੁਰਸਕਾਰ ਦਿੱਤਾ ਗਿਆ ਹੈ। ਇਸ ਸਨਮਾਨ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਪੁਰਸਕਾਰ ਸੂਚੀ ’ਚ ਇੱਕ ਹੋਰ ਪੁਰਸਕਾਰ ਸ਼ਾਮਲ ਹੋ ਗਿਆ ਹੈ। ਇਸ ਤੋਂ ਪਹਿਲਾਂ ਵੀ ਪੀਐਮ ਮੋਦੀ ਨੂੰ ਕਈ ਹੋਰ ਦੇਸ਼ ਆਪਣੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਕਰ ਚੁੱਕੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.