ਟਰੰਪ ਨੇ ਡਬਯੂਐਚਓ ਦੀ ਫੰਡਿੰਗ ‘ਤੇ ਲਾਈ ਰੋਕ
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਸੰਗਠਨ (WHO) ਨੂੰ ਅਮਰੀਕਾ ਤੋਂ ਮਿਲਣ ਵਾਲੇ ਫੰਡ ‘ਤੇ ਰੋਕ ਲਾਉਣ ਦਾ ਐਲਾਨ ਕਰ ਦਿੱਤਾ ਹੈ। ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਆਪਣੇ ਪ੍ਰਸ਼ਾਸਨ ਨੂੰ ਵਿਸ਼ਵ ਸਿਹਤ ਸੰਗਠਨ (WHO) ਦੀ ਫੰਡਿੰਗ ਰੋਕਣ ਲਈ ਕਿਹਾ ਹੈ। ਇਸ ਦੇ ਇਲਾਵਾ ਟਰੰਪ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਚੀਨ ‘ਚ ਉੱਭਰਨ ਤੋਂ ਬਾਅਦ ਇਸ ਦੇ ਪਸਾਰੇ ਨੂੰ ਲੁਕਾਉਣ ਤੇ ਮਾੜੇ ਪ੍ਰਬੰਧਾਂ ‘ਚ ਸੰਗਠਨ ਦੀ ਭੂਮਿਕਾ ਦੀ ਸਮੀਖਿਆ ਕੀਤੀ ਜਾ ਰਹੀ ਹੈ।
ਟਰੰਪ ਨੇ ਇਹ ਸ਼ਬਦ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਹੇ। ਰਾਸ਼ਟਪਤੀ ਨੇ ਕਿਹਾ ਕਿ ਕੋਰੋਨਾ ਸਬੰਧੀ ਡਬਲਯੂਐਚਓ ਦੀ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਰਹਿੰਦੇ ਇਸ ਵਾਇਰਸ ਦੀ ਜਾਣਕਾਰੀ ਵਿਸ਼ਵ ਦੇ ਸਾਹਮਣੇ ਆਈ ਹੁੰਦੀ ਤਾਂ ਇਸ ਦੇ ਪ੍ਰਭਾਵ ਨੂੰ ਰੋਕਿਆ ਜਾ ਸਕਦਾ ਸੀ। ਹਜ਼ਾਰਾਂ ਜਿੰਦਗੀਆਂ ਬਚਾਈਆਂ ਜਾ ਸਕਦੀਆਂ ਸਨ ਅਤੇ ਸੰਸਾਰਿਕ ਅਰਥਵਿਵਸਥਾ ਨੂੰ ਹੋਣ ਵਾਲੇ ਘਾਟੇ ਨੂੰ ਟਾਲਿਆ ਜਾ ਸਕਦਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।