ਟੀਐਸਪੀਐਲ ਵੱਲੋਂ ਖਿਡਾਰੀਆਂ ਦੀ ਸਹੂਲਤ ਲਈ ਵਾਲੀਬਾਲ ਕੋਰਟ ਸਥਾਪਿਤ
ਮਾਨਸਾ,(ਸੱਚ ਕਹੂੰ ਨਿਊਜ਼) ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਨੇ ਖਿਡਾਰੀਆਂ ਦੀ ਖੇਡਾਂ ਪ੍ਰਤੀ ਦਿਲਚਸਪੀ ਵਧਾਉਣ ਅਤੇ ਸਿਹਤਮੰਦ ਜਿੰਦਗੀ ਜਿਉਣ ਲਈ ਉਤਸ਼ਾਹਿਤ ਕਰਨ ਵਾਸਤੇ ਪਿੰਡ ਤਲਵੰਡੀ ਆਕਲੀਆ ‘ਚ ਵਾਲੀਬਾਲ ਕੋਰਟ ਬਣਾਇਆ ਹੈ ਇਸ ਕੋਰਟ ਦਾ ਉਦਘਾਟਨ ਕੰਪਨੀ ਦੇ ਸੀਈਓ ਵਿਕਾਸ ਸ਼ਰਮਾ ਵੱਲੋਂ ਕੀਤਾ ਗਿਆ । ਇਸ ਮੌਕੇ ਸ੍ਰੀ ਸ਼ਰਮਾ ਨੇ ਕਿਹਾ ਕਿ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਰਹਿਣ ਲਈ ਖੇਡਾਂ ਦਾ ਬਹੁਤ ਮਹੱਤਵ ਹੁੰਦਾ ਹੈ। ਉਹਨਾਂ ਕਿਹਾ ਕਿ ਖੇਡਾਂ ਟੀਮ ਦੀ ਭਾਵਨਾ ਅਤੇ ਟੀਚਿਆਂ ਪ੍ਰਤੀ ਦ੍ਰਿੜਤਾ ਵਰਗੇ ਗੁਣਾਂ ਦਾ ਵਿਕਾਸ ਪੈਦਾ ਕਰਦੀਆਂ ਹਨ। ਉਹਨਾਂ ਕਿਹਾ ਕਿ ਜਿੰਦਗੀ ਵਿਚ ਸਫਲਤਾ ਪ੍ਰਾਪਤ ਕਰਨ ਲਈ ਇਹਨਾਂ ਗੁਣਾਂ ਦਾ ਹੋਣਾ ਬਹੁਤ ਜਰੂਰੀ ਹੈ ।
ਉਨ੍ਹਾਂ ਕਿਹਾ ਕਿ ਵੇਦਾਂਤਾ ਗੁਰੱਪ ਆਪਣੇ ਕਾਰਜਖੇਤਰਾਂ ‘ਚ ਰਹਿਣ ਵਾਲਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਟੀਐਸਪੀਐਲ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਪਿੰਡ ਦੇ ਪਤਵੰਤਿਆਂ ਨੇ ਕਿਹਾ ਕਿ ਨੌਜਵਾਨਾਂ ਦੀ ਖੇਡ ਪ੍ਰਤਿਭਾ ਨੂੰ ਹੋਰ ਵੀ ਵਧੀਆ ਬਨਾਉਣ ਦੇ ਮੱਦੇਨਜਰ ਵਾਲੀਬਾਲ ਕੋਰਟ ਦਾ ਨਿਰਮਾਣ ਇਕ ਮਹੱਤਵਪੂਰਨ ਕਾਰਜ ਹੈ ।
ਉਨ੍ਹਾਂ ਕਿਹਾ ਕਿ ਵਾਲੀਬਾਲ ਕੋਰਟ ਨੌਜਵਾਨਾਂ ਨੂੰ ਇਹ ਸੰਦੇਸ਼ ਦੇਵੇਗਾ ਕਿ ਉਹ ਖੇਡ੍ਹਾਂ ਦੇ ਜਰੀਏ ਆਪਣੇ ਆਪ ਨੂੰ ਤੰਦਰੁਸਤ ਰੱਖ ਸਕਣਗੇ। ਉਹਨਾਂ ਆਸ ਪ੍ਰਗਟ ਕੀਤੀ ਕਿ ਨੌਜਵਾਨ ਖੇਡ ਭਾਵਨਾਂ ਨਾਲ ਖੇਡ੍ਹ ਕੇ ਪਿੰਡ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਪਿੰਡ ਦੀ ਸਰਪੰਚ ਸ੍ਰੀਮਤੀ ਗੁਰਮੇਲ ਕੌਰ, ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜਰ ਸਨ। ਇਸ ਮੌਕੇ ਨੌਜਵਾਨਾਂ ਦੀਆਂ ਟੀਮਾਂ ਦਰਮਿਆਨ ਵਾਲੀਬਾਲ ਦਾ ਦੋਸਤਾਨਾਂ ਮੈਚ ਕਰਵਾਇਆ ਗਿਆ ਅਤੇ ਜੇਤੂ ਅਤੇ ਉਪ ਜੇਤੂ ਦੋਵਾਂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.