ਨਿਊਜ਼ੀਲੈਂਡ ’ਚ ਤੇਜ਼ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ
ਵੇਲਿੰਗਟਨ। ਨਿਊਜ਼ੀਲੈਂਡ ਦੇ ਉੱਤਰੀ ਆਈਲੈਂਡ ਦੇ ਕਈ ਹਿੱਸਿਆਂ ਵਿਚ ਆਏ ਸ਼ਕਤੀਸ਼ਾਲੀ ਭੁਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸਥਾਨਕ ਮੀਡੀਆ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੀਡੀਆ ਰਿਪੋਰਟਾਂ ਅਨੁਸਾਰ, ਕਰਮੇਡੇਕ ਟਾਪੂ ਵਿੱਚ ਪਿਛਲੇ ਕੁਝ ਘੰਟਿਆਂ ਦੌਰਾਨ, ਭੂਚਾਲ ਦੇ ਕਈ ਝਟਕੇ ਕਈ ਵਾਰ ਮਹਿਸੂਸ ਕੀਤੇ ਗਏ, ਜਿਨ੍ਹਾਂ ਵਿੱਚੋਂ ਇੱਕ 8.1 ਮਾਪਿਆ ਗਿਆ। ਅਖਬਾਰ ਹੈਰਲਡ ਅਨੁਸਾਰ ਲੋਕਾਂ ਨੂੰ ਤੱਟਵਰਤੀ ਖੇਤਰ ਖਾਲੀ ਕਰਨ ਲਈ ਕਿਹਾ ਗਿਆ ਹੈ। ਅਮਰੀਕਾ ਦੀ ਸੁਨਾਮੀ ਚੇਤਾਵਨੀ ਪ੍ਰਣਾਲੀ ਨੇ ਤੱਟੀ ਇਲਾਕਿਆਂ ਵਿਚ ਤਿੰਨ ਤੋਂ 10 ਫੁੱਟ ਉੱਚੀਆਂ ਲਹਿਰਾਂ ਦੀ ਭਵਿੱਖਬਾਣੀ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.














