ਮਾਂ ਬੋਲੀ ਪੰਜਾਬੀ ਨੂੰ ਛੱਡ ਕੇ ਹਿੰਦੀ ‘ਚ ਥੀਏਟਰ ਸ਼ੁਰੂ ਕਰਵਾਉਣ ਜਾ ਰਿਹਾ ਐ ਸਿੱਖਿਆ ਵਿਭਾਗ
ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਹੋਣਗੇ ਪੰਜਾਬ ਦੇ ਸਾਰੇ ਸਕੂਲਾਂ ‘ਚ ਇਕਾਂਗੀਆਂ ਦੇ ਮੰਚਨ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ‘ਚ ਪੰਜਾਬੀ ਭਾਸ਼ਾ ਨੂੰ ਹੀ ਨੁੱਕਰੇ ਲਾਉਣ ਲਈ ਸੂਬੇ ਦੇ ਸਿੱਖਿਆ ਵਿਭਾਗ ਨੇ ਇੱਕ ਨਵਾਂ ਆਦੇਸ਼ ਜਾਰੀ ਕਰ ਦਿੱਤਾ ਹੈ। ਜਿਸ ਵਿੱਚ ਪੰਜਾਬ ਦੇ ਸਾਰੇ ਸਕੂਲ ਮੁਖੀਆ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਨਾਂ ਨੇ ਥੀਏਟਰ ਦੀ ਸ਼ੁਰੂਆਤ ਆਪਣੇ ਸਕੂਲਾਂ ਵਿੱਚ ਕਰਵਾਉਂਦੇ ਹੋਏ ਇਕਾਂਗੀਆਂ ਦਾ ਮੰਚਨ ਕਰਵਾਉਣਾ ਹੈ। ਇਹ ਇਕਾਂਗੀ ਨਾਟਕ ਸਿਰਫ਼ ਵਿੱਚ ਨਹੀਂ ਸਗੋਂ ਹਿੰਦੀ ਭਾਸ਼ਾ ਵਿੱਚ ਹੀ ਖੇਡੇ ਜਾਣਗੇ। ਇਸ ਲਈ ਬਕਾਇਦਾ ਸਮਾਂ ਤੱਕ ਤੈਅ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਹਰ ਸਕੂਲ ਵਿੱਚ ਇਕਾਂਗੀਆਂ ਦਾ ਮੰਚਨ ਕਰਵਾਇਆ ਜਾਣਾ ਜਰੂਰੀ ਹੈ, ਜਿਸ ਸਬੰਧੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਰਿਪੋਰਟ ਵੀ ਭੇਜਣੀ ਪਏਗੀ।
ਪੰਜਾਬ ਵਿੱਚ ਪੰਜਾਬੀ ਭਾਸ਼ਾ ਸਬੰਧੀ ਸ਼ੁਰੂ ਤੋਂ ਹੀ ਪੰਜਾਬ ਸਰਕਾਰ ਵਲੋਂ ਕੋਈ ਜਿਆਦਾ ਫਿਕਰਮੰਦ ਨਹੀਂ ਦਿਖਾਈ ਗਈ ਹੈ ਅਤੇ ਹੁਣ ਪੰਜਾਬ ਦਾ ਸਿੱਖਿਆ ਵਿਭਾਗ ਵੀ ਇਸੇ ਰਾਹ ‘ਤੇ ਤੁਰਦਾ ਨਜ਼ਰ ਆ ਰਿਹਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਬਲੀਅਤ ਨੂੰ ਉਭਾਰਨ ਲਈ ਨਾਟਕਾਂ ਦਾ ਮੰਚਨ ਕੀਤਾ ਜਾਏਗਾ ਤਾਂ ਕਿ ਹਰ ਵਿਦਿਆਰਥੀ ਭਾਗ ਲੈਂਦੇ ਹੋਏ ਆਪਣੇ ਆਪ ਵਿੱਚ ਆਤਮ ਵਿਸ਼ਵਾਸ ਨਾਲ ਸਟੇਜ ‘ਤੇ ਆਪਣੀ ਗੱਲ ਨੂੰ ਚੰਗੇ ਢੰਗ ਨਾਲ ਰੱਖ ਸਕੇ। Education
ਹਾਲਾਂਕਿ ਪੰਜਾਬੀ ਭਾਸ਼ਾ ਵਿੱਚ ਪੰਜਾਬੀ ਦੇ ਸਿਲੇਬਸ ਵਿੱਚ ਵੀ ਇਕਾਂਗੀਆਂ ਹਨ ਪਰ ਸਿਰਫ਼ ਪੰਜਾਬੀ ਭਾਸ਼ਾ ਦੀ ਵਰਤੋਂ ਕਰਨ ਦੀ ਥਾਂ ‘ਤੇ ਹਿੰਦੀ ਭਾਸ਼ਾ ਦੀਆਂ ਇਕਾਂਗੀਆਂ ਹੀ ਖੇਡੀਆਂ ਜਾਣਗੀਆਂ ਜੇਕਰ ਪੰਜਾਬੀ ਇਕਾਂਗੀਆਂ ਕਰਵਾਈਆਂ ਜਾਣ ਤਾਂ ਮਾਂ ਬੋਲੀ ਹੋਣ ਕਰਕੇ ਬੱਚੇ ਹੋਰ ਵੀ ਵਧੀਆਂ ਪ੍ਰਦਰਸ਼ਨ ਕਰ ਸਕਦੇ ਹਨ ਉਧਰ ਵਿਦਵਾਨਾਂ ਦਾ ਕਹਿਣਾ ਹੈ ਕਿ ਉਹ ਹਿੰਦੀ ਦੇ ਵਿਰੋਧੀ ਨਹੀਂ ਪਰ ਇਹ ਪੰਜਾਬ ਦੇ ਸਿਖਿਆ ਵਿਭਾਗ ਦੀ ਜਿੰਮੇਵਾਰੀ ਹੈ ਕਿ ਉਹ ਸੂਬੇ ਦੀ ਭਾਸ਼ਾ ਨੂੰ ਤਰਜੀਹ ਦੇ ਕੇ ਪੰਜਾਬੀ ਇਕਾਂਗੀ ਨਾਟਕ ਵੀ ਕਰਵਾ ਸਕਦਾ ਹੈ ਇਸ ਨੂੰ ਸਿਖਿਆ ਵਿਭਾਗ ਦੀ ਅਧਿਕਾਰੀਆਂ ਦੀ ਸੁਸਤੀ ਹੀ ਕਹੀਏ ਕਿ ਪੰਜਾਬੀ ‘ਚ ਕਰਵਾਏ ਜਾ ਸਕਦੇ ਇਕਾਂਗੀ ਕਰਵਾਉਣਾ ਵੀ ਬੋਝ ਸਮਝਿਆ ਜਾ ਰਿਹਾ ਹੈ Education
ਸਿੱਖਿਆ ਵਿਭਾਗ ਵੱਲੋਂ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ ਕਿ ਹਰ ਸਕੂਲ ਦੇ ਹਿੰਦੀ ਅਧਿਆਪਕ ਨੇ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਆਪਣੇ ਆਪਣੇ ਸਕੂਲ ਵਿੱਚ ਹਿੰਦੀ ਵਿੱਚ ਇਕਾਂਗੀਆਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨਾ ਹੈ। ਇਸ ਹਿੰਦੀ ਭਾਸ਼ਾ ਵਿੱਚ ਨਾਟਕ ਦੇ ਮੰਚਨ ਦੀ ਸਾਰੀ ਰਿਪੋਰਟ ਸਕੂਲ ਮੁੱਖੀ ਖ਼ੁਦ ਤਿਆਰ ਕਰੇਗਾ ਤਾਂ ਕਿ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਜਾਣਕਾਰੀ ਮਿਲਦੀ ਰਹੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।