ਲਹਿਰਾਗਾਗਾ ਦੀ ਗਊਸ਼ਾਲਾ ’ਚ 20 ਗਊਆਂ ਦੀ ਸ਼ੱਕੀ ਹਾਲਤਾਂ ’ਚ ਮੌਤ

Sangrur News
ਫਾਈਲ ਫੋਟੋ : ਬਰਿੰਦਰ ਗੋਇਲ

ਵਿਭਾਗ ਕਾਰਨ ਪਤਾ ਲਾਉਣ ’ਚ ਲੱਗਿਆ | Sangrur News

ਲਹਿਰਾਗਾਗਾ (ਰਾਜ ਸਿੰਗਲਾ/ਨੈਨਸੀ ਇੰਸਾਂ)। ਲਹਿਰਾਗਾਗਾ ਦੀ ਗਊਸ਼ਾਲਾ ’ਚ ਸ਼ੱਕੀ ਹਾਲਤਾਂ ’ਚ ਲਗਭਗ 20 ਗਊਆਂ ਅਤੇ ਵੱਛੇ ਦੀ ਮੌਤ ਹੋਣ ਦਾ ਮਾਮਲਾ ਸਾਹਮਣਾ ਆਇਆ ਹੈ। ਜਿਵੇਂ ਹੀ ਇਹ ਖਬਰ ਪ੍ਰਸ਼ਾਸਨ ਕੋਲ ਪਹੁੰਚੀ ਤਾਂ ਪੂਰਾ ਪ੍ਰਸ਼ਾਸਨ ਪੁਲਿਸ ਪਾਰਟੀ ਸਮੇਤ ਗਊਸ਼ਾਲਾ ’ਚ ਜਾਂਚ ਲਈ ਪਹੁੰਚ ਗਿਆ। ਪਸ਼ੂ-ਪਾਲਣ ਵਿਭਾਗ ਦੇ ਡਾਇਰੈਕਟਰ ਨੇ ਗਊਸ਼ਾਲਾ ਵਿਖੇ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ। ਮ੍ਰਿਤਕ ਗਊਆਂ ਅਤੇ ਬੱਛੇ ਦੀ ਮੌਤ ਦਾ ਕਾਰਨ ਪਤਾ ਕਰਨ ਲਈ ਮ੍ਰਿਤਕ ਪਸ਼ੂਆਂ ਦਾ ਪੋਸਟਮਾਰਟਮ ਕਰਵਾਇਆ ਗਿਆ। ਇਸ ਮੌਕੇ ਐਸਡੀਐਮ ਸੂਬਾ ਸਿੰਘ ਲਹਿਰਾਗਾਗਾ ਨੇ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ। (Sangrur News)

ਮ੍ਰਿਤਕ ਪਸ਼ੂਆਂ ਦਾ ਪੋਸਟਮਾਰਟਮ ਹੋ ਗਿਆ ਹੈ। ਜਿਵੇਂ ਹੀ ਪੋਸਟਮਾਰਟਮ ਦੀ ਰਿਪੋਰਟ ਸਾਹਮਣੇ ਆਉਂਦੀ ਹੈ ਤਾਂ ਉਸ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਪਸ਼ੂਆਂ ਦੀ ਮੌਤ ਕਿਵੇਂ ਹੋਈ ਹੈ। ਇਹ ਇੱਕ ਬਹੁਤ ਹੀ ਦਰਦਨਾਕ ਘਟਨਾ ਹੈ। ਪ੍ਰਸ਼ਾਸਨ ਵੱਲੋਂ ਸ਼ਹਿਰ ਨਿਵਾਸੀਆਂ ਅਤੇ ਗਊਸ਼ਾਲਾ ਦੇ ਨਾਲ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸ ਮੌਕੇ ਗਊਸ਼ਾਲਾ ਵਿਖੇ ਪਹੁੰਚੇ ਹਲਕਾ ਵਿਧਾਇਕ ਲਹਿਰਾਗਾਗਾ ਬਰਿੰਦਰ ਗੋਇਲ ਨੇ ਮੌਕੇ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਲਹਿਰਾਗਾਗਾ ਸ਼ਹਿਰ ਲਈ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ, ਮਿ੍ਰਤਕ ਪਸ਼ੂਆਂ ਦਾ ਦੁੱਖ ਅਸੀਂ ਬਿਆਨ ਨਹੀਂ ਕਰ ਸਕਦੇ। ਗਊਸ਼ਾਲਾ ਕਮੇਟੀ ਦੇ ਨਾਲ ਪ੍ਰਸ਼ਾਸਨ ਪੂਰਾ ਸਾਥ ਦੇ ਰਿਹਾ ਹੈ। (Sangrur News)

ਇਹ ਵੀ ਪੜ੍ਹੋ : ਕੈਨੇਡਾ ’ਚ ਪਟਿਆਲਾ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਉੱਚ ਪੱਧਰ ’ਤੇ ਜਾਂਚ ਕੀਤੀ ਜਾਵੇਗੀ, ਜਿੱਥੇ ਕਮੀ ਪਾਈ ਗਈ ਉਸ ਕਮੀਆਂ ਨੂੰ ਦੂਰ ਕੀਤਾ ਜਾਵੇਗਾ। ਗਊਸ਼ਾਲਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਜਦੋਂ ਸ਼ਾਮ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਸਾਡੇ ਸਾਰੇ ਹੀ ਮੈਂਬਰ ਅਤੇ ਆਗੂ ਗਊਸ਼ਾਲਾ ’ਚ ਪਹੁੰਚ ਗਏ। ਪ੍ਰਸ਼ਾਸਨ ਵੱਲੋਂ ਮ੍ਰਿਤਕ ਪਸ਼ੂਆਂ ਪੋਸਟਮਾਰਟਮ ਕੀਤਾ ਗਿਆ ਹੈ, ਜਿਸ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਰਿਪੋਰਟ ਤੋਂ ਬਾਅਦ ਹੀ ਅਸਲ ਕਾਰਨ ਦਾ ਪਤਾ ਲੱਗ ਸਕੇਗਾ। ਗਊਸ਼ਾਲਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸਫਾਈ ਨੂੰ ਲੈ ਕੇ ਗਊਸ਼ਾਲਾ ’ਚ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਪ੍ਰਸ਼ਾਸਨ ਨਾਲ ਗਊਸ਼ਾਲਾ ਕਮੇਟੀ ਪੂਰਾ ਸਹਿਯੋਗ ਕਰੇਗੀ। (Sangrur News)