ਬਿਜਲੀ ਟਰਾਂਸਫਾਰਮਰ ਮਾਮਲੇ ’ਚ ਮੰਗੇ ਗਏ ਲੱਖਾਂ ਰੁਪਏ | AAP Leaders Bribery Case
ਪਰਚਾ ਦਰਜ ਪਰ ਜਾਂਚ ਅਜੇ ਜਾਰੀ: ਐਸਐਸਓ
AAP Leaders Bribery Case: (ਮੇਵਾ ਸਿੰਘ) ਅਬੋਹਰ। ਭ੍ਰਿਸ਼ਟਾਚਾਰ ਵਿਰੋਧੀ ਨੀਤੀਆਂ ਤਹਿਤ ਹੁਣ ਪੰਜਾਬ ਦੀ ‘ਆਪ’ ਸਰਕਾਰ ਆਪਣੇ ਹੀ ਭ੍ਰਿਸ਼ਟ ਆਗੂਆਂ ਖਿਲਾਫ਼ ਸਖ਼ਤ ਰੁਖ਼ ਅਖਤਿਆਰ ਕਰ ਰਹੀ ਹੈ। ਇਸੇ ਤਹਿਤ ਪਿਛਲੇ ਸਾਲ ਅਬੋਹਰ ਦੇ ਪਿੰਡ ਰੁਕਣਪੁਰਾ ਖੂਈਖੇੜਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਝੂਠੀਆਂ ਸ਼ਿਕਾਇਤਾਂ ਦੇ ਕੇ ਬਲੈਕਮੇਲ ਕਰਨ ਦੇ ਮਾਮਲੇ ਵਿੱਚ ਦਰਜ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਖੂਈਆਂ ਸਰਵਰ ਨੇ ਅਬੋਹਰ ਦੇ ਦੋ ’ਆਪ’ ਆਗੂਆਂ ਸਮੇਤ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੇ ਬਿਆਨ ’ਚ ਰੁਕਨਪੁਰਾ ਦੇ ਵਸਨੀਕ ਸਿਮਰਜੀਤ ਸਿੰਘ ਪੁੱਤਰ ਅਮਰ ਸਿੰਘ ਨੇ ਕਿਹਾ ਕਿ ਜੁਲਾਈ 2023 ਵਿੱਚ ਉਸਦੇ ਪਿੰਡ ਦਾ ਬਿਜਲੀ ਟਰਾਂਸਫਾਰਮਰ ਸੜ ਗਿਆ ਸੀ, ਜਿਸ ਲਈ ਉਸਨੇ ਇਸਨੂੰ ਬਦਲਣ ਲਈ ਪੀਐਸਪੀਐਲ ਖੁੂਈਆਂ ਸਰਵਰ ਦਫਤਰ ਨਾਲ ਸੰਪਰਕ ਕੀਤਾ, ਜਿਸ ’ਤੇ ਅਧਿਕਾਰੀਆਂ ਨੇ ਪਿੰਡ ਲਈ ਇੱਕ ਨਵਾਂ ਟਰਾਂਸਫਾਰਮਰ ਦਿੱਤਾ, ਪਰ ਸਟਾਫ ਦੀ ਘਾਟ ਕਾਰਨ ਇਸਨੂੰ ਬਦਲਣ ਵਿੱਚ ਮੁਸ਼ਕਲ ਆ ਰਹੀ ਸੀ, ਇਸ ਲਈ ਉਸਨੇ ਪਿੰਡ ਦੇ ਲੋਕਾਂ ਦੀ ਮੱਦਦ ਨਾਲ ਇੱਕ ਨਵਾਂ ਟਰਾਂਸਫਾਰਮਰ ਲਵਾ ਲਿਆ।
ਇਹ ਵੀ ਪੜ੍ਹੋ: Punjab Women In Military: ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ …
ਸਿਮਰਜੀਤ ਸਿੰਘ ਨੇ ਅੱਗੇ ਦੱਸਿਆ ਕਿ ਕਾਬਲ ਸਿੰਘ ਪੁੱਤਰ ਕੁਲਬੀਰ ਸਿੰਘ ਅਤੇ ਉਸਦੇ ਪਿੰਡ ਦੇ ਸਾਥੀਆਂ ਨੇ ਉਸਦੇ ਖਿਲਾਫ ਝੂਠੀਆਂ ਸ਼ਿਕਾਇਤਾਂ ਦੇ ਕੇ ਉਸਦੇ ਖਿਲਾਫ ਝੂਠਾ ਕੇਸ ਦਰਜ ਕਰਵਾਉਣ ਦੀ ਧਮਕੀ ਦਿੱਤੀ ਅਤੇ ਆਰਟੀਆਈ ਐਕਟ ਦੇ ਤਹਿਤ ਉਸ ਤੋਂ ਦਸਤਾਵੇਜ਼ ਵੀ ਮੰਗਣੇ ਸ਼ੁਰੂ ਕਰ ਦਿੱਤੇ ਜਦੋਂ ਉਸਨੇ ਕਿਹਾ ਕਿ ਉਸਨੂੰ ਇਸ ਤਰ੍ਹਾਂ ਵਾਰ-ਵਾਰ ਸ਼ਿਕਾਇਤਾਂ ਦੇ ਕੇ ਤੰਗ ਨਾ ਕੀਤਾ ਜਾਵੇ, ਤਾਂ ਬਦਲੇ ਵਿੱਚ ਉਨਾਂ ਨੇ ਉਸਨੂੰ 10 ਲੱਖ ਰੁਪਏ ਦੇ ਕੇ ਮਾਮਲਾ ਸੁਲਝਾਉਣ ਲਈ ਕਿਹਾ, ਜਿਸਦੀ ਉਸਨੇ ਉੱਚ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ।
ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ, ਜਦੋਂ ਮਾਮਲਾ ਸੱਚ ਪਾਇਆ ਗਿਆ, ਤਾਂ ਖੂਈਆਂ ਸਰਵਰ ਪੁਲਿਸ ਵੱਲੋਂ ਉਪਰੋਕਤ ਕਾਬਲ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰਾਂ ਜਗਤਾਰ ਸਿੰਘ ਅਤੇ ’ਆਪ’ ਆਗੂ ਅਰਵਿੰਦਰ ਸਿੰਘ ਉਰਫ਼ ਸ਼ੇਰਾ ਪੁੱਤਰ ਜੰਗੀਰ ਸਿੰਘ ਵਾਸੀ ਨਯਾ ਆਬਾਦੀ ਗਲੀ ਨੰਬਰ 15, ਅਬੋਹਰ ਅਤੇ ’ਆਪ’ ਆਗੂ ਪੰਕਜ ਨਰੂਲਾ ਖਿਲਾਫ਼ ਆਈਪੀਸੀ ਦੀ ਧਾਰਾ 384, 506, 120ਬੀ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਪੰਕਜ ਨਰੂਲਾ ‘ਆਪ’ ਸਰਕਾਰ ਵਿੱਚ ਵਪਾਰ ਵਿੰਗ ਦੇ ਜ਼ਿਲ੍ਹਾ ਮੁਖੀ ਰਹਿ ਚੁੱਕੇ ਹਨ ਅਤੇ ਦੋਵਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਪਰਮਜੀਤ ਕੁਮਾਰ ਐਸਐਚਓ ਥਾਣਾ ਖੂਈਆਂ ਸਰਵਰ ਨੇ ਕਿਹਾ ਕਿ ਮਾਮਲਾ ਦਰਜ ਹੋਇਆ ਅਤੇ ਇਸ ਮਾਮਲੇ ਦੀ ਜਾਂਚ ਜਾਰੀ ਹੈ।
ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ | AAP Leaders Bribery Case
ਉਪਰੋਕਤ ਮਾਮਲੇ ਸਬੰਧੀ ਅਕਾਲੀ ਆਗੂ ਵਿਕਰਮ ਮਜੀਠੀਆ ਨੇ ਟਵੀਟ ਕਰਕੇ ਆਪ ਸਰਕਾਰ ਦੀਆਂ ਭ੍ਰਿਸ਼ਟ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਵੀ ਕਿਹਾ ਕਿ ਇੱਕ ਪਾਸੇ ‘ਆਪ’ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੀ ਗੱਲ ਕਰਦੀ ਹੈ, ਦੂਜੇ ਪਾਸੇ ਇਸਦੇ ਆਗੂ ਲੋਕਾਂ ਨੂੰ ਦੋਵਾਂ ਹੱਥਾਂ ਨਾਲ ਲੁੱਟਣ ਵਿੱਚ ਰੁੱਝੇ ਹੋਏ ਹਨ। ਉਨਾਂ ’ਆਪ’ ਸਰਕਾਰ ਦੀਆਂ ਅਜਿਹੀਆਂ ਭ੍ਰਿਸ਼ਟ ਨੀਤੀਆਂ ਦੀ ਸਖ਼ਤ ਨਿੰਦਾ ਕੀਤੀ ਹੈ। ਉਨਾਂ ਕਿਹਾ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ, ਇਸ ਵਿੱਚ ’ਆਪ’ ਦੇ ਹੋਰ ਵੀ ਕਈ ਵਰਕਰ ਸ਼ਾਮਲ ਹੋ ਸਕਦੇ ਹਨ। ਉਨਾਂ ਕਿਹਾ ਕਿ ਜੇਕਰ ’ਆਪ’ ਸਰਕਾਰ ਦੇ ਨੁਮਾਇੰਦੇ ਲੋਕਾਂ ਨੂੰ ਲੁੱਟਣਾ ਸ਼ੁਰੂ ਕਰ ਦੇਣ ਤਾਂ ਲੋਕਾਂ ਨੂੰ ਇਨਸਾਫ ਕਿਵੇਂ ਮਿਲੇਗਾ?