ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਦੋ ਵੱਡੇ ਆਗੂ ਭਾਜਪਾ ’ਚ ਹੋਏ ਸ਼ਾਮਲ

Jalandhar News

ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਹੋਣ ਜਾ ਰਹੇ ਹਨ ਭਾਜਪਾ ’ਚ ਸ਼ਾਮਲ | Jalandhar News

  • ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ’ਚ ਵੱਡਾ ਧਮਾਕਾ | Jalandhar News

ਜਲੰਧਰ (ਸੱਚ ਕਹੂੰ ਨਿਊਜ਼)। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ’ਚ ਇੱਕ ਹੋਰ ਵੱਡਾ ਧਮਾਕਾ ਹੋਇਆ ਹੈ। ਅੱਜ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਇਸ ਦੇ ਦੋ ਵੱਡੇ ਆਗੂ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਹਨ। ਜਲੰਧਰ ਤੋਂ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸ਼ੀਤਲ ਅੰਗੁਰਾਲ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਵੀ ਭਾਜਪਾ ’ਚ ਸ਼ਾਮਲ ਹੋ ਗਏ ਸਨ। (Jalandhar News)

ਇਹ ਵੀ ਪੜ੍ਹੋ : CBSE ਨੇ ਇਹ ਜਮਾਤਾਂ ਦੀਆਂ ਕਿਤਾਬਾਂ ਬਦਲੀਆਂ, ਹੁਣੇ ਵੇਖਣ ਵਿਦਿਆਰਥੀ

ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਣ ਵਾਲੇ ਰਵਨੀਤ ਬਿੱਟੂ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਹਨ। ਸੁਸ਼ੀਲ ਰਿੰਕੂ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਂਸਦ ਹਨ। ਉਹ ਅੱਜ ਸ਼ਾਮ 4 ਵਜੇ ਬੀਜੇਪੀ ਨੂੰ ਜੁਆਇਨ ਕਰ ਸਕਦੇ ਹਨ। ਇਸ ਤੋਂ ਪਹਿਲਾਂ ਵੀ ਪਟਿਆਲਾ ਤੋਂ ਪਰਨੀਤ ਕੌਰ ਭਾਜਪਾ ’ਚ ਸ਼ਾਮਲ ਹੋ ਚੁੱਕੇ ਹਨ ਤੇ ਕੱਲ੍ਹ ਹੀ ਲੁਧਿਆਣਾ ਤੋਂ ਰਵਨੀਤ ਬਿੱਟੂ ਨੇ ਭਾਜਪਾ ਨੂੰ ਜੁਆਇਨ ਕੀਤਾ ਸੀ। ਸ਼ੀਤਲ ਅਗੁਰਾਲ ਮੌਕੇ ’ਤੇ ਮੌਜ਼ੂਦਾ ਵਿਧਾਇਕ ਹਨ ਜਦਕਿ ਸੁਸ਼ੀਲ ਰਿੰਕੂ ਜਲੰਧਰ ਤੋਂ ਪਾਰਲੀਮੈਂਟ ਮੈਂਬਰ ਹਨ। (Jalandhar News)

LEAVE A REPLY

Please enter your comment!
Please enter your name here