ਅੱਤਵਾਦੀ ਹਰਵਿੰਦਰ ਰਿੰਦਾ ਦੇ ਦੋ ਸਾਥੀ ਹਥਿਆਰਾਂ ਸਮੇਤ ਗ੍ਰਿਫ਼ਤਾਰ

terrorist-Harvinder-Rinda

(ਐੱਮ ਕੇ ਸਾਇਨਾ) ਮੋਹਾਲੀ। ਮੋਹਾਲੀ ਸਟੇਟ ਆਪ੍ਰੇਸਨ ਸੈੱਲ ਦੀ ਟੀਮ ਨੇ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ (Terrorist Harvinder Rinda) ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਹਥਿਆਰ ਵੀ ਬਰਾਮਦ ਕੀਤੇ ਹਨ। ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ।

ਇਹ ਵੀ ਪੜ੍ਹੋ : ਨਸ਼ਾ ਸਮੱਗਲਰਾਂ ਦੀ ਜ਼ਮਾਨਤ ਕਰਵਾਉਂਦਾ ਖੁਦ ਚੜ੍ਹਿਆ ਪੁਲਿਸ ਅੜਿੱਕੇ

ਪੁਲਿਸ ਨੇ ਕਾਬੂ ਕੀਤੇ ਦੋਵਾਂ ਮੁਲਜ਼ਮਾਂ ਦੇ ਕਬਜੇ ‘ਚੋਂ ਇੱਕ ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਗੈਂਗ ਨੂੰ ਗੈਂਗਸਟਰ ਹੈਪੀ ਪਾਸੀਆ ਚਲਾ ਰਿਹਾ ਸੀ। ਪੁਲਿਸ ਇਸ ਗਿਰੋਹ ਦੇ ਹੋਰ ਮੈਂਬਰਾਂ ਦੀ ਭਾਲ ਕਰ ਰਹੀ ਹੈ। ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਮੁਲਜਮ ਤਿਉਹਾਰਾਂ ਦੇ ਸੀਜ਼ਨ ਦੌਰਾਨ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਨੇ ਭੀੜ ਵਾਲੇ ਇਲਾਕੇ ਵਿੱਚ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਦੀ ਯੋਜਨਾ ਬਣਾਈ ਸੀ। ਉਹਨਾਂ ਨੂੰ ਗੈਂਗ ਦੇ ਆਗੂ ਵੱਲੋਂ ਸਥਾਨ ਅਤੇ ਸਮਾਂ ਹਾਲੇ ਦੱਸਿਆ ਜਾਣਾ ਸੀ।

LEAVE A REPLY

Please enter your comment!
Please enter your name here