(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਗੱਡੀ ਤੇ ਅਸਲੇ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਕਾਨਫਰੰਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇੰਸਪੈਕਟਰ ਹਰਜਿੰਦਰ ਸਿੰਘ, ਇੰਚਾਰਜ, ਸੀ.ਆਈ.ਏ. ਸਟਾਫ਼, ਮਾਹੋਰਾਣਾ ਦੀ ਟੀਮ ਗਸਤ ਚੈਕਿੰਗ ਦੌਰਾਨ ਮਾਲੇਰਕੋਟਲਾ-ਖੰਨਾ ਰੋਡ ਨੇੜੇ ਬੱਸ ਅੱਡਾ ਪਿੰਡ ਛੋਕਰਾਂ ਮੌਜ਼ੂਦ ਸੀ। Malerkotla News
ਇਸ ਦੌਰਾਨ ਸੂਚਨਾ ਮਿਲੀ ਕਿ ਕੁਝ ਵਿਅਕਤੀ ਨੇੜਲੇ ਖੇਤ ਵਿੱਚ ਮੋਟਰ ’ਤੇ ਬੈਠੇ ਕੋਈ ਯੋਜਨਾ ਬਣਾ ਰਹੇ ਹਨ। ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਮੌਕੇ ਤੋਂ ਦੋ ਵਿਅਕਤੀਆਂ ਨੂੰ ਅਸਲੇ ਸਮੇਤ ਗ੍ਰਿਫਤਾਰ ਕੀਤਾ , ਜਿੰਨ੍ਹਾ ਦੀ ਪਛਾਣ ਹਰਨਾਮ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਰੁੜਕੀ ਕਲਾਂ, ਥਾਣਾ ਸਦਰ ਅਹਿਮਦਗੜ੍ਹ ਅਤੇ ਅਮਿ੍ਰੰਤਪਾਲ ਸਿੰਘ ਉਰਫ ਰਵੀ ਪੁੱਤਰ ਪਿ੍ਰਤਪਾਲ ਸਿੰਘ ਵਾਸੀ ਪਿੰਡ ਮੰਨਵੀ, ਥਾਣਾ ਅਮਰਗੜ੍ਹ ਵਜੋ ਹੋਈ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ’ਚ ਕੋਠੀ ਵੇਚ ਕੇ 58 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ ’ਚ ਮਹਿਲਾ ਸਣੇ ਦੋ ਕਾਬੂ
ਫੜੇ ਗਏ ਮੁਲਜ਼ਮਾਂ ਕੋਲੋਂ ਇੱਕ ਫਾਰਚੂਨਰ ਗੱਡੀ, ਪਿਸਟਲ 12 ਬੋਰ ਤੇ ਹੋਰ ਅਸਲਾ ਵੀ ਮਿਲਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਡਾ. ਸਿਮਰਤ ਕੌਰ ਆਈ.ਪੀ.ਐਸ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। Malerkotla News