ਸਾਡੇ ਨਾਲ ਸ਼ਾਮਲ

Follow us

14.2 C
Chandigarh
Monday, February 2, 2026
More
    Home Breaking News Heroin : ਹੈਰੋ...

    Heroin : ਹੈਰੋਇਨ ਸਮੇਤ ਦੋ ਕਾਬੂ, ਇੱਕ ਔਰਤ ਵੀ ਸ਼ਾਮਲ

    Heroin
    Heroin: ਹੈਰੋਇਨ ਸਮੇਤ ਦੋ ਕਾਬੂ, ਇੱਕ ਔਰਤ ਵੀ ਸ਼ਾਮਲ

    ਨਸ਼ਾ ਤਸਕਰੀ ਦੇ ਸੱਤ ਪਰਚਿਆਂ ’ਚ ਸ਼ਾਮਲ ਔਰਤ ਹੁਣ ਅੱਠਵੇਂ ’ਚ ਪੁਲਿਸ ਵੱਲੋਂ ਕਾਬੂ

    • 50 ਗਰਾਮ ਹੈਰੋਇਨ ਅਤੇ ਅੱਠ ਹਜ਼ਾਰ ਰੁਪਏ ਦੀ ਨਗਦੀ ਬਰਾਮਦ

    (ਅਸ਼ੋਕ ਗਰਗ) ਬਠਿੰਡਾ। Heroin: ਬਠਿੰਡਾ ਪੁਲਿਸ ਨੇ ਇੱਕ ਔਰਤ ਤੇ ਮਰਦ ਨੂੰ ਹੈਰਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਔਰਤ ਬਠਿੰਡਾ ਦੀ ਰਹਿਣ ਵਾਲੀ ਹੈ ਜਦੋਂ ਇਕ ਮਰਦ ਰਾਜਸਥਾਨ ਦਾ ਦੱਸਿਆ ਜਾ ਰਿਹਾ ਹੈ। ਥਾਣਾ ਸਿਵਲ ਲਾਈਨ ਪੁਲਿਸ ਵੱਲੋਂ ਦਰਜ ਕੀਤੇ ਮੁਕੱਦਮੇ ਅਨੁਸਾਰ ਪੁਲਿਸ ਨੇ ਗਸ਼ਤ ਦੌਰਾਨ ਧੋਬੀਆਣਾ ਬਸਤੀ ਵਿੱਚ ਸ਼ੱਕ ਦੇ ਅਧਾਰ ’ਤੇ ਜਦੋਂ ਇੱਕ ਔਰਤ ਅਤੇ ਮਰਦ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 50 ਗਰਾਮ ਹੈਰੋਇਨ ਅਤੇ ਅੱਠ ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ।

    ਇਹ ਵੀ ਪੜ੍ਹੋ: ਮੋਹਾਲੀ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਮਸ਼ਾਲ ਦਾ ਭਰਵਾਂ ਸਵਾਗਤ

    ਸਹਾਇਕ ਥਾਣੇ ਗੁਰਪ੍ਰੀਤ ਸਿੰਘ ਸੀਆਈਏ-2 ਨੇ ਦੱਸਿਆ ਕਿ ਇਨ੍ਹਾਂ ਦੀ ਪਛਾਣ ਮਨਜੀਤ ਕੌਰ ਪਤਨੀ ਚਰਨਜੀਤ ਵਾਸੀ ਧੋਬੀਆਣਾ ਬਸਤੀ ਬਠਿੰਡਾ ਅਤੇ ਗੁਰਦਿਆਲ ਰਾਮ ਪੁੱਤਰ ਧਰਮਾ ਰਾਮ ਵਸੀ ਹਨੂੰਮਾਨਗੜ੍ਹ ਰਾਜਸਥਾਨ ਵਜੋਂ ਹੋਈ ਹੈ। ਸੀਆਈਏ ਸਟਾਫ ਬਠਿੰਡਾ ਦੇ ਇੰਚਾਰਜ ਇੰਸਪੈਕਟਰ ਕਰਨ ਨੇ ਦੱਸਿਆ ਕਿ ਕਾਬੂ ਕੀਤੀ ਗਈ ਔਰਤ ਮਨਜੀਤ ਕੌਰ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦੇ ਸੱਤ ਮੁਕੱਦਮੇ ਦਰਜ ਹਨ ਅਤੇ ਦੋਵਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਸ ਵਿੱਚ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਅਜਿਹੇ ਅਨਸਰਾਂ ਨੂੰ ਚੇਤਵਾਨੀ ਦਿੰਦਿਆਂ ਕਿਹਾ ਕਿ ਉਹ ਗਲਤ ਕੰਮਾਂ ਤੋਂ ਬਾਜ ਆ ਜਾਣ ਨਹੀਂ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਕੀਮਤ ਤੇ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। Heroin

    LEAVE A REPLY

    Please enter your comment!
    Please enter your name here