ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਕਾਬੂ

ਲੁਧਿਆਣਾ (ਸੱਚ ਕਹੂੰ ਨਿਊਜ਼)। ਕਰਾਈਮ ਬਰਾਂਚ- 2 ਦੀ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਅਧਿਕਾਰੀ ਧਨਵੰਤ ਸਿੰਘ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਵੀਨ ਕੁਮਾਰ ਵਾਸੀ ਪ੍ਰੀਤ ਨਗਰ ਸ਼ਿਮਲਾਪੁਰੀ ਅਤੇ ਅਮਨ ਕੁਮਾਰ ਵਾਸੀ ਗਰਗ ਨਗਰ ਗਿਆਸਪੁਰਾ ਵਜੋਂ ਹੋਈ ਹੈ। ਜਿੰਨ੍ਹਾਂ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਇੰਨ੍ਹਾਂ ਦੇ ਕਬਜ਼ੇ ’ਚੋਂ 110 ਗ੍ਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਉਕਤਾਨ ਦੋਵਾਂ ਵਿਅਕਤੀਆਂ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। (Ludiana News)

Jaiswal : ਯਸ਼ਸਵੀ ਤੇ ਤੂਫਾਨ ਤੋਂ ਬਾਅਦ ਜਡੇਜ਼ਾ ਦਾ ਕਹਿਰ, Bazball ਫੇਲ

LEAVE A REPLY

Please enter your comment!
Please enter your name here