ਮੋਹਾਲੀ ਦੇ ਦੋ ਏਐਸਆਈ 25000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ 

Bribe

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਵੀਰਵਾਰ ਸ਼ਾਮ ਨੂੰ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਮੋਹਾਲੀ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏਐਸਆਈ ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ (Bribe) ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀਆਂ ਨੂੰ ਰਵਿੰਦਰ ਕੁਮਾਰ ਵਾਸੀ ਮੁੰਡੀਆਂ ਕਲਾਂ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ (Bribe) ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਪਾਰਸ ਨਾਮ ਦੇ ਦੋਸਤ ਨੂੰ ਉਕਤ ਥਾਣਾ ਇੰਚਾਰਜ ਨੇ ਸ਼ਰਾਬ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ ਅਤੇ ਦੋਵੇਂ ਪੁਲਿਸ ਮੁਲਾਜ਼ਮ ਅਦਾਲਤ ਤੋਂ ਪਾਰਸ, ਜਿਸ ਦਾ ਆਉਣ ਵਾਲੇ ਦਿਨਾਂ ਵਿੱਚ ਵਿਆਹ ਹੋਣਾ ਤੈਅ ਸੀ, ਦੀ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ ਪਹਿਲਾਂ ਹੀ ਵੱਖ-ਵੱਖ ਤਰੀਕਾਂ ‘ਤੇ 45,000 ਰੁਪਏ ਲੈ ਚੁੱਕੇ ਹਨ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਹੁਣ ਇਸੇ ਸ਼ਰਾਬ ਦੇ ਮਾਮਲੇ ਵਿੱਚ ਪਾਰਸ ਦੇ ਨਾਲ ਉਸਦੇ ਇੱਕ ਹੋਰ ਦੋਸਤ ਹਰਮੀਤ ਸਿੰਘ ਨੂੰ ਬਤੌਰ ਸਹਿ-ਦੋਸ਼ੀ ਸ਼ਾਮਲ ਨਾ ਕਰਨ ਬਦਲੇ 50,000 ਰੁਪਏ ਹੋਰ ਮੰਗ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਉਡਣ ਦਸਤਾ-1, ਪੰਜਾਬ, ਮੋਹਾਲੀ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਚੌਕੀ ਇੰਚਾਰਜ ਬਲਜਿੰਦਰ ਸਿੰਘ ਮੰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 25,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।