ਬਲਾਕ ਬਠਿੰਡਾ ’ਚ ਹੋਏ ਦੋ ਸਰੀਰਦਾਨ

Welfare Work

ਰੌਸ਼ਨ ਲਾਲ ਇੰਸਾਂ ਅਤੇ ਕੇਵਲ ਕੁਮਾਰ ਇੰਸਾਂ ਮਾਨਵਤਾ ਦੇ ਲੇਖੇ ਲਗਾ ਗਏ ਜਿੰਦ

  • 2 ਹਨ੍ਹੇਰੀਆਂ ਜ਼ਿੰਦਗੀਆਂ ਵੀ ਰੌਸ਼ਨ ਕਰ ਗਏ ਨੇਤਰਦਾਨੀ ਤੇ ਸਰੀਰਦਾਨੀ ਕੇਵਲ ਕੁਮਾਰ ਇੰਸਾਂ ਪੱਕੇ ਵਾਲੇ

(ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 160 ਮਾਨਵਤਾ ਭਲਾਈ ਦੇ ਕਾਰਜ (Welfare Work) ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ ਦੋ ਡੇਰਾ ਸ਼ਰਧਾਲੂਆਂ ਦੇ ਦੇਹਾਂਤ ਤੋਂ ਬਾਅਦ ਸਰੀਰਦਾਨ ਹੋਏ ਬਲਾਕ ਬਠਿੰਡਾ ਦੇ ਏਰੀਆ ਮਾਡਲ ਟਾਊਨ ਦੇ 15 ਮੈਂਬਰ ਗਗਨਦੀਪ ਇੰਸਾਂ ਦੇ ਪਿਤਾ ਰੌਸ਼ਨ ਲਾਲ ਇੰਸਾਂ ਅਤੇ ਬਲਾਕ ਬਠਿੰਡਾ ਦੇ ਏਰੀਆ ਗੁਰੂ ਨਾਨਕ ਪੁਰਾ ਦੇ ਸੇਵਾਦਾਰ ਕੇਵਲ ਕੁਮਾਰ ਇੰਸਾਂ ਪੱਕੇ ਵਾਲੇ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਸੱਚਖੰਡ ਵਾਸੀ ਕੇਵਲ ਕੁਮਾਰ ਇੰਸਾਂ ਦੇ ਸਰੀਰਦਾਨ ਤੋਂ ਪਹਿਲਾਂ ਉਨ੍ਹਾਂ ਦੀਆਂ ਅੱਖਾਂ ਵੀ ਦਾਨ ਕੀਤੀਆਂ ਗਈਆਂ ਜੋ ਕਿ 2 ਹਨ੍ਹੇਰੀਆਂ ਜਿੰਦਗੀਆਂ ਨੂੰ ਰੌਸ਼ਨ ਕਰਨਗੀਆਂ।

ਰੌਸ਼ਨ ਲਾਲ ਇੰਸਾਂ ਮਾਨਵਤਾ ਦੇ ਲੇਖੇ ਲਗਾ ਗਏ ਜਿੰਦ (Welfare Work)

ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਰੌਸ਼ਨ ਲਾਲ ਇੰਸਾਂ (78), ਗਲੀ ਨੰ.2, ਧੋਬੀਆਣਾ ਰੋਡ, ਸਿਵਲ ਸਟੇਸ਼ਨ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੀ ਪਤਨੀ ਦਰਸ਼ਨਾ ਇੰਸਾਂ, ਬੇਟੇ ਗਗਨਦੀਪ ਇੰਸਾਂ, ਨੂੰਹ ਸ਼ਾਲੂ ਇੰਸਾਂ, ਪੋਤਰੇ ਜਸ਼ਨ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਯੂਨਾਈਟਿਡ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਰਾਵਤਪੁਰਾ, ਪਰਿਆਗਰਾਜ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ। (Welfare Work)

ਸੇਵਾਦਾਰ ਰੌਸ਼ਨ ਲਾਲ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਰੌਸ਼ਨ ਲਾਲ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮਿ੍ਰਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮਿ੍ਰਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ।

ਰੌਸ਼ਨ ਲਾਲ ਇੰਸਾਂ
Welfare Work
ਬਠਿੰਡਾ : ਰੌਸ਼ਨ ਲਾਲ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤੇ ਜਾਣ ਦਾ ਦ੍ਰਿਸ਼। ਤਸਵੀਰ : ਸੁਖਨਾਮ

ਇਸ ਮੌਕੇ ਏਰੀਆ ਪ੍ਰੇਮੀ ਸੇਵਕ ਮੁਕੇਸ਼ ਛਾਬੜਾ ਇੰਸਾਂ ਅਤੇ ਪ੍ਰੇਮੀ ਸੇਵਕ ਭੈਣ ਵੀਨਾ ਇੰਸਾਂ ਨੇ ਦੱਸਿਆ ਕਿ ਬੀਤੀ ਰਾਤ ਰੌਸ਼ਨ ਲਾਲ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਇਨ੍ਹਾਂ ਦੇ ਸਾਰੇ ਹੀ ਪਰਿਵਾਰ ਨੇ ਦੇਹਾਂਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ’ਤੇ ਚੱਲਦਿਆਂ ਰੌਸ਼ਨ ਲਾਲ ਇੰਸਾਂ ਦੀ ਇਸ ਇੱਛਾ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰੌਸ਼ਨ ਲਾਲ ਇੰਸਾਂ ਨੇ ਅੱਜ ਤੋਂ ਲਗਭਗ 22 ਸਾਲ ਪਹਿਲਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੋਂ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ। ਇਸ ਮੌਕੇ 85 ਮੈਂਬਰ ਪੰਜਾਬ ਗੁਰਦੇਵ ਸਿੰਘ ਇੰਸਾਂ ਨੇ ਦੱਸਿਆ ਕਿ ਰੌਸ਼ਨ ਲਾਲ ਇੰਸਾਂ ਦਾ ਪੂਰਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਉਹ ਹਮੇਸ਼ਾਂ ਹੀ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਰਹਿੰਦੇ ਸਨ।

 ਕੇਵਲ ਕੁਮਾਰ ਇੰਸਾਂ ਮਾਨਵਤਾ ਦੇ ਲੇਖੇ ਲਗਾ ਗਏ ਜਿੰਦ (Welfare Work)

ਪ੍ਰਾਪਤ ਵੇਰਵਿਆਂ ਅਨੁਸਾਰ ਦੂਜੇ ਸਰੀਰਦਾਨੀ ਸੇਵਾਦਾਰ ਕੇਵਲ ਕੁਮਾਰ ਇੰਸਾਂ ਪੱਕੇ ਵਾਲੇ (72), ਹਾਜ਼ੀ ਰਤਨ ਰੋਡ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੇ ਭਰਾ ਪਾਰਸ ਕੁਮਾਰ ਇੰਸਾਂ, ਬੇਟੇ ਗੁਰਦਰਸ਼ਨ ਇੰਸਾਂ, ਫਿਰੰਗੀ ਇੰਸਾਂ, ਬੇਟੀ ਮੀਨਾ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਵਰਲਡ ਕਾਲਜ ਆਫ ਮੈਡੀਕਲ ਸਾਇੰਸਜ਼, ਰਿਸਰਚ ਐਂਡ ਹਸਪਤਾਲ, ਗੁਰਾਵਰ, ਝੱਜਰ (ਹਰਿਆਣਾ) ਨੂੰ ਦਾਨ ਕੀਤਾ। ਸੇਵਾਦਾਰ ਕੇਵਲ ਕੁਮਾਰ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਕੇਵਲ ਕੁਮਾਰ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮਿ੍ਰਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ।

ਇਸ ਮੌਕੇ ਏਰੀਆ ਪ੍ਰੇਮੀ ਸੇਵਕ ਰਾਜ ਕੁਮਾਰ ਇੰਸਾਂ ਅਤੇ ਪ੍ਰੇਮੀ ਸੇਵਕ ਭੈਣ ਸਚਵਿੰਦਰ ਇੰਸਾਂ ਨੇ ਦੱਸਿਆ ਕਿ ਬੀਤੀ ਰਾਤ ਕੇਵਲ ਕੁਮਾਰ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਉਨ੍ਹਾਂ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ’ਤੇ ਚੱਲਦਿਆਂ ਕੇਵਲ ਕੁਮਾਰ ਇੰਸਾਂ ਦੀ ਇਸ ਇੱਛਾ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ ਇਸ ਤੋਂ ਪਹਿਲਾਂ ਉਨ੍ਹਾਂ ਦੀਆਂ ਅੱਖਾਂ ਵੀ ਦਾਨ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕੇਵਲ ਕੁਮਾਰ ਇੰਸਾਂ ਡੇਰਾ ਸੱਚਾ ਸੌਦਾ ਦੇ ਅਣਥੱਕ ਸੇਵਾਦਾਰ ਸਨ। ਉਨ੍ਹਾਂ ਸਨ 1968 ਵਿਚ ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਤੋਂ ਨਾਮ ਸ਼ਭਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਅਤੇ ੳਦੋਂ ਤੋਂ ਹੀ ਸੇਵਾ ਵਿਚ ਜੁਟ ਗਏ।

ਇਹ ਵੀ ਪੜ੍ਹੋ : ਲਛਮਣ ਦਾਸ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ

ਇਸ ਮੌਕੇ 85 ਮੈਂਬਰ ਪੰਜਾਬ ਗੁਰਦੇਵ ਸਿੰਘ ਇੰਸਾਂ ਨੇ ਦੱਸਿਆ ਕਿ ਕੇਵਲ ਕੁਮਾਰ ਇੰਸਾਂ ਦਾ ਪੂਰਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਉਹ ਹਮੇਸ਼ਾਂ ਹੀ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਰਹਿੰਦੇ ਸਨ ਬਠਿੰਡਾ ਵਿਚ ਰਿਹਾਇਸ਼ ਕਰਨ ਤੋਂ ਪਹਿਲਾਂ ਉਹ ਪਿੰਡ ਪੱਕਾ ਕਲਾਂ ਵਿਖੇ ਰਹਿੰਦੇ ਸਨ ਜਿੱਥੇ ਉਨ੍ਹਾਂ ਪਿੰਡ ਦੇ ਪ੍ਰੇਮੀ ਸੇਵਕ ਅਤੇ ਬਲਾਕ ਬਾਂਡੀ ਦੇ ਬਲਾਕ ਪ੍ਰੇਮੀ ਸੇਵਕ ਵਜੋਂ ਵੀ ਆਪਣੀਆਂ ਸੇਵਾਵਾਂ ਦਿੱਤੀਆਂ।

ਕੇਵਲ ਕੁਮਾਰ ਇੰਸਾਂ
Welfare Work
ਬਠਿੰਡਾ : ਕੇਵਲ ਕੁਮਾਰ ਇੰਸਾਂ ਦੀ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤੇ ਜਾਣ ਦਾ ਦ੍ਰਿਸ਼। ਤਸਵੀਰ : ਸੁਖਨਾਮ

ਇਸ ਮੌਕੇ 85 ਮੈਂਬਰ ਪੰਜਾਬ ਰਣਜੀਤ ਇੰਸਾਂ, ਵਿਕਾਸ ਇੰਸਾਂ, ਜਸਵਿੰਦਰ ਇੰਸਾਂ, 85 ਮੈਂਬਰ ਭੈਣਾਂ ਊਸ਼ਾ ਇੰਸਾਂ, ਅਮਰਜੀਤ ਇੰਸਾਂ, ਮੀਨੂੰ ਇੰਸਾਂ, ਮਾਧਵੀ ਇੰਸਾਂ, ਵੀਨਾ ਇੰਸਾਂ, ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ, ਪ੍ਰੇਮੀ ਸੰਮਤੀ ਏਰੀਆ ਮਾਡਲ ਟਾਊਨ ਦੇ ਸੇਵਾਦਾਰ ਨਰਿੰਦਰ ਇੰਸਾਂ, ਰਾਹੁਲ ਇੰਸਾਂ, ਮੋਹਿਤ ਇੰਸਾਂ, ਵਿੱਕੀ ਇੰਸਾਂ, ਭੈਣ ਪੂਜਾ ਇੰਸਾਂ, ਪ੍ਰਵੀਨ ਇੰਸਾਂ, ਸਤਵੀਰ ਇੰਸਾਂ, ਪ੍ਰੇਮੀ ਸੰਮਤੀ ਏਰੀਆ ਗੁਰੂ ਨਾਨਕ ਪੁਰਾ ਦੇ ਸੇਵਾਦਾਰ ਦਰਸ਼ਨ ਮੁਖੀ ਇੰਸਾਂ, ਸੁਰਜੀਤ ਇੰਸਾਂ, ਗੁਰਜੀਤ ਇੰਸਾਂ, ਰਜੇਸ਼ ਇੰਸਾਂ, ਰਾਜ ਕੁਮਾਰ ਇੰਸਾਂ, ਹੈਪੀ ਇੰਸਾਂ, ਭੈਣ ਪਿੰਕੀ ਇੰਸਾਂ, ਰਾਣੀ ਇੰਸਾਂ, ਰਾਣੀ ਜੌੜਾ ਇੰਸਾਂ, ਬਲਾਕ ਬਠਿੰਡਾ ਅਤੇ ਬਲਾਕ ਰਾਮਾਂ-ਨਸੀਬਪੁਰਾ ਦੇ ਵੱਖ-ਵੱਖ ਏਰੀਆ/ਪਿੰਡਾਂ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ-ਸੰਗਤ ਹਾਜ਼ਰ ਸੀ।

ਇਹ ਵੀ ਪੜ੍ਹੋ : ਇਨਸਾਨ ’ਚ ਜ਼ਜ਼ਬਾ ਅਤੇ ਜਨੂੰਨ ਹੋਵੇ ਤਾਂ ਕੋਈ ਮੰਜ਼ਿਲ ਦੂਰ ਨਹੀਂ

ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ ਵੱਡੇ ਪੱਧਰ ਤੇ ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਜੋ ਕਿ ਸ਼ਲਾਘਾਯੋਗ ਹਨ ਅੱਜ ਡੇਰਾ ਸ਼ਰਧਾਲੂ ਰੌਸ਼ਨ ਲਾਲ ਇੰਸਾਂ ਅਤੇ ਕੇਵਲ ਕੁਮਾਰ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ ਜੋ ਕਿ ਮੈਡੀਕਲ ਦੇ ਖੇਤਰ ਵਿਚ ਸਿੱਖਿਆ ਹਾਸਿਲ ਕਰ ਰਹੇ ਬੱਚਿਆਂ ਲਈ ਵਰਦਾਨ ਸਾਬਿਤ ਹੋਵੇਗੀ। ਪਹਿਲਾਂ ਬੱਚੇ ਪਲਾਸਟਿਕ ਦੇ ਮਾਡਲਾਂ ਜਾਂ ਫਿਰ ਜਾਨਵਰਾਂ ’ਤੇ ਪ੍ਰਯੋਗ ਕਰਦੇ ਸਨ। ਡੇਰਾ ਸੱਚਾ ਸੌਦਾ ਦੀ ਪਹਿਲ ਸਦਕਾ ਮਿ੍ਰਤਕ ਦੇਹ ਜੋ ਦਾਨ ਕੀਤੀਆਂ ਜਾਦੀਆਂ ਹਨ। ਬੱਚਿਆਂ ਨੂੰ ਨਵੀਂਆਂ ਖੋਜਾਂ ਕਰਨ ਵਿਚ ਸਹਾਈ ਹੋ ਰਹੀਆਂ ਹਨ। (Welfare Work)
ਕੰਵਲਜੀਤ ਸਿੰਘ ਭੰਗੂ, ਨੰਬਰਦਾਰ